ਆਈ ਤਾਜਾ ਵੱਡੀ ਖਬਰ
ਸੰਸਾਰ ਦੇ ਵਿੱਚ ਬਹੁਤ ਸਾਰੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਪਰ ਕੁਝ ਘਟਨਾਵਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ। ਵੈਸੇ ਤੇ ਲੋਕ ਗੁਨਾਹ ਕਰਨ ਵੇਲੇ ਕੁਝ ਵੀ ਚੰਗਾ ਮਾੜਾ ਨਹੀਂ ਸੋਚਦੇ। ਅਣਜਾਣੇ ਵਿੱਚ ਹੋਈ ਗਲਤੀ ਮਾਫ਼ ਹੋ ਸਕਦੀ ਹੈ ਪਰ ਜਾਣਬੁੱਝ ਕੇ ਕੀਤੀ ਗਈ ਗਲਤੀ ਸਜ਼ਾ ਦੀ ਹੱਕਦਾਰ ਹੁੰਦੀ ਹੈ।
ਬੀਤੇ ਦਿਨੀਂ ਪੰਜਾਬ ਵਿੱਚ ਕੁਝ ਅਜਿਹੀਆਂ ਹੀ ਵੱਡੀਆਂ ਘਟਨਾਵਾਂ ਹੋ ਰਹੀਆਂ ਹਨ ਜਿਨ੍ਹਾਂ ਦਾ ਸੰਬੰਧ ਧਾਰਮਿਕ ਗ੍ਰੰਥ ਦੇ ਨਾਲ ਹੈ। ਪੰਜਾਬ ਦੇ ਵਿੱਚ ਹੋ ਰਹੀਆਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕੀਤਾ ਹੋਇਆ ਹੈ। ਇਨ੍ਹਾਂ ਘਟਨਾਵਾਂ ਉਪਰ ਗੱਲ ਬਾਤ ਕਰਦਿਆਂ ਸਾਬਕਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਮੁੜ ਬਣਨ ਤੇ ਉਹ ਇਨ੍ਹਾਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣਗੇ।
ਉਨ੍ਹਾਂ ਦੀ ਅਕਾਲੀ ਦਲ ਦੀ ਸਰਕਾਰ ਮੁੜ ਬਣਨ ‘ਤੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਘਿਨੌਣੇ ਜ਼ੁਲਮਾਂ ਦੇ ਖਾਤਮੇ ਲਈ ਪਹਿਲ ਦੇ ਅਧਾਰ ਉੱਤੇ ਸਖ਼ਤ ਕਦਮ ਚੁੱਕੇ ਜਾਣਗੇ। ਇਸ ਦੌਰਾਨ ਬੀਬੀ ਬਾਦਲ ਨੇ ਸੂਬੇ ਦੀ ਕਾਂਗਰਸ ਸਰਕਾਰ ਉੱਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਉਪਰ ਕਾਂਗਰਸ ਸਰਕਾਰ ਰੋਕ ਲਗਾਉਣ ਵਿੱਚ ਨਾ-ਕਾਮਯਾਬ ਰਹੀ ਹੈ।
ਇਨ੍ਹਾਂ ਘਟਨਾਵਾਂ ਵਿੱਚ ਸਾਜ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਣ ਵਿੱਚ ਕੈਪਟਨ ਸਰਕਾਰ ਢਿੱਲ ਵਰਤ ਰਹੀ ਹੈ। ਇਸ ਸੰਬੰਧੀ ਗੱਲ ਬਾਤ ਕਰਦਿਆਂ ਬੀਬੀ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ ਉੱਤੇ ਲਿਖਿਆ ਕਿ “ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਵਿੱਚ ਵਧਦੀਆਂ ਜਾ ਰਹੀਆਂ ਹਨ, ਅਤੇ ਸੂਬੇ ਦੀ ਕਾਂਗਰਸ ਸਰਕਾਰ ਦੋਸ਼ੀਆਂ ਨੂੰ ਫੜਨ ਅਤੇ ਅਜਿਹੀਆਂ ਅਤਿ ਨਿੰਦਣਯੋਗ ਹਰਕਤਾਂ ਨਾਲ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਘੜਨ ਵਾਲਿਆਂ ਨੂੰ ਬੇਨਕਾਬ ਕਰਨ ਵਿੱਚ ਪੂਰੀ ਤਰਾਂ ਨਾਕਾਮ ਸਾਬਤ ਹੋਈ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਅਜਿਹੇ ਘਿਨੌਣੇ ਜੁਰਮਾਂ ਦੇ ਖ਼ਾਤਮੇ ਲਈ ਅਸੀਂ ਸਖ਼ਤ ਤੇ ਨਤੀਜਾ ਮੁਖੀ ਕਦਮ ਪਹਿਲ ਦੇ ਅਧਾਰ ‘ਤੇ ਚੁੱਕਾਂਗੇ।” ਪੰਜਾਬ ਵਿਚ ਹੋ ਰਹੀਆਂ ਇਹ ਮੰਦਭਾਗੀਆਂ ਘਟਨਾਵਾਂ ਸੂਬੇ ਦੀ ਅਮਨ ਸ਼ਾਂਤੀ ਵਿੱਚ ਖਲਲ ਪਾ ਰਹੀਆਂ ਹਨ।
Previous Postਧਰਨਾ ਦੇ ਰਹੇ ਕਿਸਾਨਾਂ ਦੀ ਇਸ ਪਾਰਟੀ ਨਾਲ ਹੋ ਗਈ ਅੱਜ ਓਹੀ ਗਲ੍ਹ ਜਿਸਦਾ ਡਰ ਸੀ – ਆਈ ਤਾਜਾ ਵੱਡੀ ਖਬਰ
Next Postਹੁਣੇ ਹੁਣੇ ਕੈਪਟਨ ਨੇ 16 ਨਵੰਬਰ ਬਾਰੇ ਕਰਤਾ ਇਹ ਵੱਡਾ ਐਲਾਨ, ਲੋਕਾਂ ਚ ਖੁਸ਼ੀ