ਬਾਦਲ ਨੇ ਕਿਸਾਨਾਂ ਨੂੰ ਲੈ ਕੇ ਕੇਂਦਰ ਨੂੰ ਕਹੀ ਇਹ ਗਲ੍ਹ
ਪਿਛਲੇ ਮਹੀਨੇ ਤੋਂ ਜਿੱਥੇ ਖੇਤੀ ਕਾਨੂੰਨਾ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰੇ ਤੇ ਧਰਨੇ ਕੀਤੇ ਜਾ ਰਹੇ ਹਨ। 5 ਨਵੰਬਰ ਨੂੰ ਚਾਰ ਘੰਟੇ ਦਾ ਚੱਕਾ ਜਾਮ ਵੀ ਕੀਤਾ ਗਿਆ ਸੀ। ਪੰਜਾਬ ਦੀਆਂ ਸਭ ਸਿਆਸੀ ਪਾਰਟੀਆਂ ਵੱਲੋਂ ਵੀ ਕਿਸਾਨ ਜਥੇਬੰਧੀਆ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਇਨ੍ਹਾਂ ਖ਼ੇਤੀ ਕਨੂੰਨਾਂ ਵਿੱਚ ਸੋਧ ਕਰਕੇ ਰਾਸ਼ਟਰਪਤੀ ਨੂੰ ਭੇਜੇ ਗਏ ਸਨ। ਰਾਸ਼ਟਰਪਤੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਮਨਾ ਕਰ ਦਿੱਤਾ ਗਿਆ ਸੀ।
ਹੁਣ ਸੁਖਬੀਰ ਬਾਦਲ ਨੇ ਕਿਸਾਨਾਂ ਨੂੰ ਲੈ ਕੇ ਕੇਂਦਰ ਨੂੰ ਇੱਕ ਗੱਲ ਕਹੀ ਹੈ। ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪਿਛਲੇ ਮਹੀਨੇ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਦੁਸ਼ਮਣਾ ਵਰਗਾ ਵਿਵਹਾਰ ਨਾ ਕਰਨ ਲਈ ਕਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਕਿਹਾ ਕੇ ਉਹਨਾਂ ਸਿਰਫ ਕੈਮਰਿਆਂ ਖਾਤਰ ਇੱਕ ਘੰਟੇ ਦਾ ਰੋਸ ਮੁਜ਼ਾਹਰਾ ਕਰਨ ਦੀ ਥਾਂ ਕੁਝ ਹੋਰ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਨਾ ਸਿਰਫ ਕਿਸਾਨਾਂ ਦੀ ਆਵਾਜ਼ ਸੁਣਨ ਤੋਂ ਨਾਂਹ ਕਰ ਦਿੱਤੀ ਬਲਕਿ ਉਹ ਕੇਂਦਰ ਨਾਲ ਰਲ਼ੀ ਹੋਈ ਹੈ ਤਾਂ ਜੋ ਪੀੜਤਾਂ ਨੂੰ ਰਾਹਤ ਨਾ ਮਿਲ ਸਕੇ। ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਲਾਗੂ ਕੀਤੀ ਗਈ ਅਖੌਤੀ ਆਰਥਿਕ ਖੜੋਤ ਦੀ ਗੱਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਰੇਲ ਸੇਵਾਵਾਂ ਬਹਾਲ ਕਰਨ ਲਈ ਕੋਈ ਮਾਣ ਤੇ ਹੰਕਾਰ ਨਹੀਂ ਕਰਨਾ ਚਾਹੀਦਾ। ਜਦ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ ਤਾਂ ਕੇਂਦਰ ਨੂੰ ਮਾਲ ਗੱਡੀਆਂ ਨੂੰ ਭੇਜਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤੇ ਕੇਂਦਰ ਸਰਕਾਰ ਨੂੰ ਸ਼ਰਤਾਂ ਨਹੀਂ ਲਾਉਣੀਆਂ ਚਾਹੀਦੀਆਂ।
ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਰੇਲ ਰੋਕੂ ਦਾ ਮਕਸਦ ਪੰਜਾਬੀਆਂ ਲਈ ਮੁਸ਼ਕਲਾਂ ਖੜ੍ਹੀਆਂ ਕਰਨਾ ਨਹੀਂ, ਸਗੋਂ ਪੰਜਾਬੀਆਂ ਲਈ ਖੇਤੀ ਕਨੂੰਨ ਸੌਖੇ ਬਣਾਉਣਾ ਸੀ। ਰਾਸ਼ਟਰਪਤੀ ਵੱਲੋਂ ਮੁੱਖ ਮੰਤਰੀ ਨੂੰ ਮਿਲਣ ਤੋਂ ਨਾ ਕੀਤੇ ਜਾਣ ਦੇ ਮੁੱਦੇ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੂੰ ਇਸ ਸਭ ਦੀ ਜਾਣਕਾਰੀ ਲੋਕਾਂ ਨੂੰ ਦੇਣੀ ਚਾਹੀਦੀ ਹੈ , ਕਿ ਰੇਲ ਮੰਤਰਾਲੇ ਤੇ ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਇਨਕਾਰ ਕਿਉਂ ਕੀਤਾ ਗਿਆ।
Previous Postਸਾਲੀ ਨੂੰ ਬਸੇ ਚੜਾਉਣ ਜਾ ਰਹੇ ਜੀਜੇ ਨਾਲ ਵਾਪਰਿਆ ਇਹ ਭਾਣਾ
Next Postਪੰਜਾਬ ਦੇ ਕਿਸਾਨਾਂ ਦਾ ਗੁੱਸਾ ਨਹੀਂ ਘਟ ਰਿਹਾ, ਹੁਣ ਕੀਤਾ ਇਹ ਕੰਮ