ਆਈ ਤਾਜਾ ਵੱਡੀ ਖਬਰ
ਖੇਤੀ ਕਨੂੰਨਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਬਾਬਤ ਗੱਲਬਾਤ ਕਰਨ ਲਈ 13 ਨਵੰਬਰ ਨੂੰ ਕੇਂਦਰ ਸਰਕਾਰ ਵੱਲੋਂ ਸੱਦਾ ਦਿੱਤਾ ਗਿਆ ਸੀ। ਜਿਸ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਹੋਈ ਸੀ। ਪਰ ਇਹ ਮੀਟਿੰਗ ਬੇਸਿੱਟਾ ਰਹਿਣ ਕਰਕੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦੇ ਹੋਏ ਪੰਜਾਬ ਅੰਦਰ ਅਜੇ ਵੀ ਮਾਲ ਗੱਡੀਆਂ ਨਹੀਂ ਚੱਲ ਰਹੀਆਂ।
ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਨੂੰ ਮਾਲ ਗੱਡੀਆਂ ਲੰਘਣ ਲਈ ਇਜਾਜ਼ਤ ਦੇ ਦਿੱਤੀ ਗਈ ਸੀ। ਪਰ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਦੇ ਨਾਲ ਰੇਲ ਗੱਡੀਆਂ ਨੂੰ ਵੀ ਲੱਗਣ ਦੀ ਇਜਾਜ਼ਤ ਮੰਗੀ ਗਈ ਸੀ। ਇਸ ਸਬੰਧੀ ਰੇਲਵੇ ਵਿਭਾਗ ਵੱਲੋਂ ਰੇਲ ਗੱਡੀਆਂ ਦੀ ਸੁਰੱਖਿਆ ਦਾ ਮੁੱਦਾ ਚੁੱਕਿਆ ਗਿਆ ਸੀ। ਜਿਸ ਕਾਰਨ ਕੇਂਦਰ ਸਰਕਾਰ ਵੱਲੋਂ 21 ਨਵੰਬਰ ਤੱਕ ਰੇਲ ਗੱਡੀਆਂ ਲਈ ਇਕ ਹੋਰ ਐਲਾਨ ਕੀਤਾ ਗਿਆ ਹੈ।
ਪੰਜਾਬ ਅੰਦਰ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਟ੍ਰੈਕ ਤੋਂ ਧਰਨਾ ਛੱਡ ਕੇ ਮੈਦਾਨ ਦੇ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਤਾਂ ਜੋ ਇਨ੍ਹਾਂ ਖੇਤੀ ਕਰਨ ਉਨ੍ਹਾਂ ਨੂੰ ਰੱਦ ਕਰਵਾਇਆ ਜਾ ਸਕੇ। ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ 21 ਜੋੜੀਆ ਰੇਲ ਗੱਡੀਆਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਦੀ ਸੂਚੀ ਇਸ ਤਰਾਂ ਹੈ। ਨਵੀਂ ਦਿੱਲੀ ਜੰਮੂ ਤਵੀ, ਹਰਿਦੁਆਰ-ਅੰਮ੍ਰਿਤਸਰ, ਨਵੀਂ ਦਿੱਲੀ-ਕਟੜਾ ਵੰਦੇ ਭਾਰਤ ਐਕਸਪ੍ਰੈਸ, ਨਵੀਂ ਦਿੱਲੀ-ਕਟੜਾ ਐਕਸਪ੍ਰੈਸ,
ਨਵੀਂ ਦਿੱਲੀ-ਕਾਲਕਾ ਸ਼ਤਾਬਦੀ, ਨਵੀਂ ਦਿੱਲੀ-ਅੰਮ੍ਰਿਤਸਰ ਸ਼ਤਾਬਦੀ, ਡਿਬਰੂਗੜ-ਅੰਮ੍ਰਿਤਸਰ ਐਕਸਪ੍ਰੈਸ, ਅਜਮੇਰ-ਜੰਮੂ ਤਵੀ ਐਕਸਪ੍ਰੈਸ, ਲਖਨ -ਚੰਡੀਗੜ੍ਹ ਐਕਸਪ੍ਰੈਸ, ਬਾੜਮੇਰ-ਰਿਸ਼ੀਕੇਸ਼ ਐਕਸਪ੍ਰੈਸ, ਦਿੱਲੀ-ਬਠਿੰਡਾ ਐਕਸਪ੍ਰੈਸ, ਨਵੀਂ ਦਿੱਲੀ-ਕਟੜਾ ਐਕਸਪ੍ਰੈਸ, ਦਿੱਲੀ-ਸ਼੍ਰੀਗੰਗਾ ਨਗਰ ਐਕਸਪ੍ਰੈਸ, ਅਜਮੇਰ-ਅੰਮ੍ਰਿਤਸਰ ਐਕਸਪ੍ਰੈਸ, ਅੰਬੇਦਕਰ ਨਗਰ-ਕਟੜਾ ਐਕਸਪ੍ਰੈਸ, ਕੋਟਾ-ਉਧਮਪੁਰ ਐਕਸਪ੍ਰੈਸ, ਸਹਾਰਸਾ-ਅੰਮ੍ਰਿਤਸਰ ਐਕਸਪ੍ਰੈਸ, ਪਟਨਾ-ਚੰਡੀਗੜ੍ਹ ਐਕਸਪ੍ਰੈਸ, ਹਾਵੜਾ-ਜੰਮੂ ਤਵੀ ਐਕਸਪ੍ਰੈਸ, ਜਬਲਪੁਰ-ਕਟੜਾ ਐਕਸਪ੍ਰੈਸ।
ਪੰਜਾਬ ਅੰਦਰ 24 ਸਤੰਬਰ ਤੋਂ ਰੇਲ ਆਵਾਜਾਈ ਬੰਦ ਕੀਤੀ ਗਈ ਹੈ। ਤਿਉਹਾਰਾਂ ਨੂੰ ਦੇਖਦੇ ਹੋਏ ਰੇਲ ਆਵਾਜਾਈ ਸ਼ੁਰੂ ਹੋਣ ਦੀ ਉਮੀਦ ਲੋਕਾਂ ਨੂੰ ਲੱਗ ਰਹੀ ਸੀ। ਪਰ ਇਸ ਉਪੱਰ ਕੇਂਦਰ ਸਰਕਾਰ ਵੱਲੋਂ 21 ਨਵੰਬਰ ਤੱਕ ਰੋਕ ਲਗਾ ਦਿੱਤੀ ਗਈ ਹੈ। ਤਿਉਹਾਰਾਂ ਦੇ ਵਿੱਚ ਦੁਸਹਿਰਾ, ਦੀਵਾਲੀ ਤੇ ਉਸ ਤੋਂ ਬਾਅਦ ਛੱਠ ਪੂਜਾ ਦੇ ਕਾਰਨ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਕਿਉਂਕਿ ਤਿਉਹਾਰਾਂ ਦੇ ਦਿਨਾਂ ਵਿਚ ਬਹੁਤ ਸਾਰੇ ਯਾਤਰੀਆਂ ਨੂੰ ਆਪਣੇ ਘਰ ਜਾਣ ਵਿੱਚ ਭਾਰੀ ਦਿੱਕਤ ਆ ਰਹੀ ਹੈ। ਕੇਂਦਰ ਸਰਕਾਰ ਵੱਲੋਂ ਰੇਲ ਆਵਾਜਾਈ ਨੂੰ ਸ਼ੁਰੂ ਕਰਨ ਵਿਚ ਅਜੇ ਸਖ਼ਤੀ ਵਰਤੀ ਜਾ ਰਹੀ ਹੈ।
Previous Postਹੁਣੇ ਹੁਣੇ ਪੰਜਾਬ ਚ ਛੁੱਟੀ ਦਾ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ
Next Postਇਥੇ ਆਇਆ ਤੂਫ਼ਾਨ ਕਰ ਗਿਆ ਤਬਾਹੀ, ਮਚੀ ਹਾਹਾਕਾਰ ਹੋਈਆਂ ਮੌਤਾਂ ਛਾਇਆ ਸੋਗ