ਆਈ ਤਾਜਾ ਵੱਡੀ ਖਬਰ
ਕਰੋਨਾ ਕੇਸਾਂ ਦੇ ਵਾਧੇ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਜਿੱਥੇ ਕਰੋਨਾ ਕੇਸਾਂ ਵਿਚ ਕਮੀ ਆਈ ਸੀ, ਉੱਥੇ ਹੀ ਹੁਣ ਮੌਸਮ ਦੀ ਤਬਦੀਲੀ ਦੇ ਕਾਰਨ ਕੇਸਾਂ ਵਿੱਚ ਵਾਧਾ ਮੁੜ ਤੋਂ ਸ਼ੁਰੂ ਹੋ ਚੁਕਾ ਹੈ । ਜਦੋਂ ਤੋਂ ਸਰਦੀ ਵਿੱਚ ਵਾਧਾ ਹੋਇਆ ਹੈ,ਉਸ ਨਾਲ ਕੇਸਾਂ ਦੀ ਗਿਣਤੀ ਵਿੱਚ ਵੀ ਵੱਧ ਰਹੀ ਦਰ ਵੀ ਦਰਜ ਕੀਤੀ ਗਈ ਹੈ।
ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ ਤੇ ਇਸ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਕੀਤੇ ਜਾਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਭਾਰਤ ਵਿੱਚ ਵੀ ਕਰੋਨਾ ਕੇਸਾਂ ਬਾਰੇ ਵੇਖਿਆ ਜਾਵੇ ਤਾਂ ਦਿੱਲੀ ਦੇ ਵਿਚ ਕੇਸਾਂ ਦੀ ਗਿਣਤੀ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ। ਜਿਸ ਤੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਵੀ ਦੁਬਾਰਾ ਬਾਜ਼ਾਰਾਂ ਵਿਚ ਭੀੜ ਨੂੰ ਵੇਖਦੇ ਹੋਏ ਤਾਲਾਬੰਦੀ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।
ਉਥੇ ਹੀ ਪੰਜਾਬ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਸਖ਼ਤੀ ਵਧਾਈ ਜਾ ਰਹੀ ਹੈ। ਪੰਜਾਬ ਅੰਦਰ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਅੱਜ ਮੋਗਾ ਦੇ ਵਿਚ ਜ਼ਿਲ੍ਹਾ ਪੁਲਿਸ ਮੁਖੀ ਹਰਮਨ ਬੀਰ ਸਿੰਘ ਗਿੱਲ ਨੇ ਲੋਕਾਂ ਨੂੰ ਚੇਤਾਵਨੀ ਦਿਤੀ ਹੈ ਕਿ ਅਗਰ ਉਹਨਾਂ ਵੱਲੋ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ, ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਸਿਹਤ ਵਿਭਾਗ ਦੀ ਸਲਾਹ ਅਨੁਸਾਰ ਸਰਦੀ ਦੇ ਵਧਣ ਕਾਰਨ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਣ ਦਾ ਖ-ਦ -ਸ਼ਾ ਹੈ। ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਪੰਜਾਬ ਪੁਲਿਸ ਵੱਲੋਂ ਸੂਬਾ ਪੱਧਰੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਪੁਲਿਸ ਕਰਮਚਾਰੀਆਂ ਦੀ ਸੈਂ-ਪ-ਲਿੰ- ਗ ਵੀ ਕਰਨ ਲਈ ਕਿਹਾ ਹੈ ਤਾਂ ਜੋ ਉਨ੍ਹਾਂ ਦਾ ਇਲਾਜ ਸਮੇਂ ਸਿਰ ਕਰਵਾਇਆ ਜਾ ਸਕੇ।
ਕਿਉਂਕਿ ਕਰੋਨਾ ਯੋ-ਧਿ- ਆ ਨੂੰ ਸੁਰੱਖਿਅਤ ਰੱਖਣਾ ਸਾਡਾ ਫਰਜ਼ ਬਣਦਾ ਹੈ । ਉਨ੍ਹਾਂ ਕਿਹਾ ਕਿ ਸਾਡੇ ਪੁਲਿਸ ਕਰਮਚਾਰੀਆਂ ਦੀ ਦੇਖਭਾਲ ਕਰਨ ਦੀ ਵੀ ਜ਼ਰੂਰਤ ਹੈ। ਇਸ ਲਈ ਉਹਨਾਂ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਜੋ ਲੋਕ ਮਾਸਕ ਨਹੀਂ ਪਾਉਂਦੇ, ਸਮਾਜਿਕ ਦੂਰੀ ਨਹੀਂ ਰੱਖਦੇ ,ਅਤੇ ਇਕੱਠਾ ਸਬੰਧੀ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ ,ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
Previous Postਮਾੜੀ ਖਬਰ : ਪੰਜਾਬ ਚ ਫਿਰ ਵੱਧ ਗਏ ਕੋਰੋਨਾ ਦੇ ਕੇਸ ਅੱਜ ਆਏ ਏਨੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ
Next Post31 ਦਸੰਬਰ ਤੱਕ ਕਿਸੇ ਵੀ ਹਾਲ ਚ ਕਰੋ ਇਹ ਕੰਮ ਨਹੀ ਤਾਂ ਪਵੋਂਗੇ ਪੰਗੇ ਚ