ਹੁਣੇ ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਨੇ ਇੱਕ ਸਾਲ ਬੀਤ ਜਾਣ ਤੋਂ ਬਾਅਦ ਵੀ ਆਪਣਾ ਕਹਿਰ ਬਣਾਇਆ ਹੋਇਆ ਹੈ। ਆਏ ਦਿਨ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਇਸ ਲਾਗ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਰਹੀ ਹੈ। ਕਈ ਦੇਸ਼ਾਂ ਵਿੱਚ ਇਸ ਦਾ ਦੂਜੀ ਵਾਰ ਹਮਲਾ ਸ਼ੁਰੂ ਹੋ ਗਿਆ ਹੈ। ਜਿਸ ਨੂੰ ਦੇਖਦੇ ਹੋਏ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਹੁਣ ਤੱਕ ਦੀ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੀ । ਮ-ਹਾਂ-ਮਾ- ਰੀ । ਬਣ ਜਾਵੇਗੀ।
ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 56,105,968 ਹੋ ਗਈ ਹੈ ਜਿਸ ਵਿੱਚ ਅਮਰੀਕਾ 11,698,280 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 8,920,171 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ।
ਪੰਜਾਬ ਦੇ ਵਿੱਚ ਅੱਜ ਕੁੱਲ 802 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ‘ਤੇ ਨਜ਼ਰ ਮਾਰੀਏ ਤਾਂ 143,395 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 132,917 ਹੈ ਅਤੇ 5,937 ਮਰੀਜ਼ ਅਜੇ ਵੀ ਕੋਰੋਨਾ ਨਾਲ ਗ੍ਰ-ਸ- ਤ ਹਨ। ਪੰਜਾਬ ਵਿੱਚ ਹੁਣ ਤੱਕ 4,533 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ।
ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ ਸੂਬੇ ਵਿੱਚ 31 ਮਰੀਜ਼ ਆਪਣਾ ਦਮ ਤੋੜ ਗਏ। ਭਾਰਤ ਦੇ ਵਿੱਚ ਹੁਣ ਤੱਕ 8,920,171 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 8,341,637 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 131,075 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 56,105,968 ਤੱਕ ਪਹੁੰਚ ਗਈ ਹੈ ਜਿਸ ਵਿੱਚੋਂ 39,097,418 ਲੋਕ ਠੀਕ ਹੋ ਗਏ ਹਨ ਅਤੇ 1,346,633 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 15,661,917 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 100,770 ਮਰੀਜ਼ਾਂ ਦੀ ਹਾਲਤ ਜ਼ਿਆਦਾ ਹੈ।
Home ਤਾਜਾ ਖ਼ਬਰਾਂ ਮਾੜੀ ਖਬਰ : ਪੰਜਾਬ ਚ ਫਿਰ ਵੱਧ ਗਏ ਕੋਰੋਨਾ ਦੇ ਕੇਸ ਅੱਜ ਆਏ ਏਨੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ
Previous Postਪੰਜਾਬ: ਮਾਂ ਦੇ ਸਸਕਾਰ ਤੇ ਪੁੱਤਾਂ ਨੇ ਸਿਵੇ ਤੋਂ ਲੱਕੜਾਂ ਚੁੱਕ ਚੁੱਕ ਕੇ ਕੀਤੀ ਇਹ ਕਰਤੂਤ-ਸਾਰੇ ਪਾਸੇ ਹੋ ਰਹੀ ਚਰਚਾ
Next Postਹੋ ਜਾਵੋ ਸਾਵਧਾਨ ਪੰਜਾਬ ਵਾਲਿਓ-ਕੋਰੋਨਾ ਦੇ ਵਧੇ ਕੇਸਾਂ ਕਰਕੇ ਹੋਣ ਲੱਗੀ ਇਹ ਸਖਤੀ