ਹੁਣੇ ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੇ ਇੱਕ ਸਾਲ ਬੀਤ ਜਾਣ ਤੋਂ ਬਾਅਦ ਵੀ ਆਪਣਾ ਕਹਿਰ ਬਣਾਇਆ ਹੋਇਆ ਹੈ। ਆਏ ਦਿਨ ਇਸ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਇਸ ਲਾਗ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਰਹੀ ਹੈ। ਕਈ ਦੇਸ਼ਾਂ ਵਿੱਚ ਇਸ ਦਾ ਦੂਜੀ ਵਾਰ ਹਮਲਾ ਸ਼ੁਰੂ ਹੋ ਗਿਆ ਹੈ। ਜਿਸ ਨੂੰ ਦੇਖਦੇ ਹੋਏ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਹੁਣ ਤੱਕ ਦੀ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੀ ਮ-ਹਾਂ-ਮਾ- ਰੀ ਬਣ ਜਾਵੇਗੀ।
ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 56,747,642 ਹੋ ਗਈ ਹੈ ਜਿਸ ਵਿੱਚ ਅਮਰੀਕਾ 11,882,927 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 8,963,007 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ। ਪੰਜਾਬ ਦੇ ਵਿੱਚ ਅੱਜ ਕੁੱਲ 792 ਨਵੇਂ ਮਾਮਲੇ ਸਾਹਮਣੇ ਆਏ ਹਨ।
ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ‘ਤੇ ਨਜ਼ਰ ਮਾਰੀਏ ਤਾਂ 144,177 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 133,427 ਹੈ ਅਤੇ 6,194 ਮਰੀਜ਼ ਅਜੇ ਵੀ ਕੋਰੋਨਾ ਨਾਲ ਗ੍ਰਸਤ ਹਨ। ਪੰਜਾਬ ਵਿੱਚ ਹੁਣ ਤੱਕ 4,588 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ। ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ ਸੂਬੇ ਵਿੱਚ 16 ਮਰੀਜ਼ ਆਪਣਾ ਦਮ ਤੋੜ ਗਏ।
ਭਾਰਤ ਦੇ ਵਿੱਚ ਹੁਣ ਤੱਕ 8,963,007 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 8,386,164 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 131,667 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 56,747,642 ਤੱਕ ਪਹੁੰਚ ਗਈ ਹੈ ਜਿਸ ਵਿੱਚੋਂ 39,502,649 ਲੋਕ ਠੀਕ ਹੋ ਗਏ ਹਨ ਅਤੇ 1,358,077 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 15,886,916 ਕੇਸ ਐਕਟਿਵ ਹਨ ਜਿਨ੍ਹਾਂ ਵਿੱਚੋਂ 101,336 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।
Previous Postਕੇਂਦਰ ਸਰਕਾਰ ਹੁਣ ਕਿਸਾਨਾਂ ਨੂੰ ਖੁਸ਼ ਕਰਨ ਲਈ ਕਰਨ ਲੱਗੀ ਇਹ ਕੰਮ , ਆਈ ਤਾਜਾ ਵੱਡੀ ਖਬਰ
Next Postਮਸ਼ਹੂਰ ਐਕਟਰ ਅਮਿਤਾਬ ਬਚਨ ਨੂੰ ਲੱਗਾ ਵੱਡਾ ਝਟਕਾ ਆਈ ਇਹ ਖਬਰ