ਆਈ ਤਾਜਾ ਵੱਡੀ ਖਬਰ
ਇਸ ਸਮੇਂ ਦੇਸ਼ ਦੇ ਹਾਲਾਤ ਕੋਰੋਨਾ ਕਾਰਨ ਠੀਕ ਨਹੀਂ ਚੱਲ ਰਹੇ ਜਿਸ ਕਾਰਨ ਇਸ ਸਾਲ ਦੌਰਾਨ ਦੇਸ਼ ਨੇ ਆਰਥਿਕਤਾ ਦੀ ਬਹੁਤ ਵੱਡੀ ਮਾਰ ਨੂੰ ਸਹਿਣ ਕੀਤਾ ਹੈ। ਪਰ ਦੇਸ਼ ਅਜੇ ਤੱਕ ਇਸ ਵਿੱਚੋਂ ਪੂਰੀ ਤਰ੍ਹਾਂ ਉਭਰ ਨਹੀਂ ਪਾਇਆ। ਇਸ ਤੋਂ ਪਹਿਲਾਂ ਵੀ ਦੇਸ਼ ਵਿੱਚ ਕਈ ਲੋਕ ਨੋਟਬੰਦੀ ਅਤੇ ਜੀਐਸਟੀ ਦੀ ਮਾਰ ਝੱਲ ਰਹੇ ਹਨ ਅਤੇ ਕੋਰੋਨਾ ਕਾਲ ਦੌਰਾਨ ਜਾਰੀ ਕੀਤੇ ਗਏ ਲਾਕ ਡਾਊਨ ਨੇ ਟ੍ਰੇਡ ਯੂਨੀਅਨਾਂ ਨੂੰ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।
ਇਸ ਦੁਰ ਪ੍ਰਭਾਵ ਦਾ ਸੰਤਾਪ ਝੱਲ ਰਹੀਆਂ ਕੇਂਦਰੀ ਟ੍ਰੇਡ ਯੂਨੀਅਨਾਂ ਵੱਲੋਂ ਕੇਂਦਰ ਦੀਆਂ ਆਰਥਿਕ ਨੀਤੀਆਂ ਖਿਲਾਫ਼ 26 ਨਵੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟ੍ਰੇਡ ਯੂਨੀਅਨਾਂ ਦੀ ਸਾਂਝੀ ਕੌਂਸਲ ਨੇ ਇਸ ਦਿਨ ਨੂੰ ਮਜ਼ਬੂਤ ਕਰਨ ਲਈ ਮਜ਼ਦੂਰਾਂ, ਕਿਸਾਨਾਂ, ਪ੍ਰਚੂਨ ਅਤੇ ਉਦਯੋਗ ਵਪਾਰੀਆਂ ਨੂੰ ਇਸ ਬੰਦ ਨੂੰ ਸਮਰਥਨ ਦੇਣ ਲਈ ਆਖਿਆ ਹੈ।
ਭਾਰਤੀ ਰਾਸ਼ਟਰੀ ਟਰੇਡ ਯੂਨੀਅਨ ਕਾਂਗਰਸ, ਅਖਿਲ ਭਾਰਤੀ ਟਰੇਡ ਯੂਨੀਅਨ ਕਾਂਗਰਸ, ਭਾਰਤੀ ਟਰੇਡ ਯੂਨੀਅਨਾਂ ਅਤੇ ਸੈਂਟਰ ਆਫ ਟਰੇਡ ਯੂਨੀਅਨਾਂ ਪੰਜਾਬ ਦੇ ਵਰਕਰਾਂ ਨੇ ਕਿਹਾ ਕਿ ਆਮ ਲੋਕਾਂ ਅਤੇ ਵਿਸ਼ੇਸ਼ ਕਰਕੇ ਕਿਸਾਨ, ਛੋਟੇ ਵਪਾਰੀਆਂ ਅਤੇ ਮਜ਼ਦੂਰਾਂ ਉੱਪਰ ਨੋਟਬੰਦੀ, ਜੀਐਸਟੀ ਅਤੇ ਤਾਲਾਬੰਦੀ ਦੇ ਮਾੜੇ ਪ੍ਰਭਾਵ ਪਾਏ ਸਨ। ਇਸ ਖ਼ਬਰ ਦੀ ਪੁਸ਼ਟੀ ਅੰਗਰੇਜ਼ੀ ਟ੍ਰਿਬਿਊਨ ਵਿੱਚ ਛਪੀ ਖ਼ਬਰ ਮੁਤਾਬਕ ਕੀਤੀ ਗਈ ਹੈ।
ਇਸ ਦੌਰਾਨ ਟਰੇਡ ਯੂਨੀਅਨ ਦੇ ਆਗੂਆਂ ਵੱਲੋਂ ਕੇਂਦਰ ਸਰਕਾਰ ਉੱਪਰ ਗਹਿਰੇ ਦੋ- ਸ਼ ਲਗਾਏ ਜਿਸ ਵਿੱਚ ਉਨ੍ਹਾਂ ਆਖਿਆ ਕਿ ਕੇਂਦਰ ਦੀ ਸਰਕਾਰ ਵਪਾਰੀਆਂ, ਪ੍ਰਵਾਸੀ ਮਜ਼ਦੂਰਾਂ, ਕਿਸਾਨਾਂ ਅਤੇ ਉਦਯੋਗਾਂ ਨੂੰ ਕਿਸੇ ਕਿਸਮ ਦੀ ਰਾਹਤ ਦੇਣ ਤੋਂ ਨਾਕਾਮਯਾਬ ਰਹੀ ਹੈ ਪਰ ਇਸਦੇ ਉਲਟ ਕੇਂਦਰ ਦੀ ਸਰਕਾਰ ਵੱਲੋਂ ਕਾਰਪੋਰੇਟ ਖੇਤਰ ਅਤੇ ਡਿਫਾਲਟਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।
ਇਸਦੇ ਨਾਲ ਹੀ ਇਨ੍ਹਾਂ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਦੀ ਮਾੜੀ ਆਰਥਿਕ ਹਾਲਤ ਲਈ ਕੇਂਦਰ ਸਰਕਾਰ ਹੀ ਜ਼ਿੰਮੇਵਾਰ ਹੈ ਕਿਉਂਕਿ ਉਹ ਮਾਲ ਗੱਡੀ ਨਾ ਚਲਾਉਣ ਦਾ ਅੜੀਅਲ ਵਤੀਰਾ ਕਰ ਰਹੀ ਹੈ। ਉਨ੍ਹਾਂ ਸਮੂਹ ਜੱਥੇਬੰਦੀਆਂ ਨੂੰ ਇਕਜੁਟ ਹੋਣ ਦੇ ਸੰਦੇਸ਼ ਵਿੱਚ ਆਖਿਆ ਕਿ ਜੇਕਰ ਇਸ ਲੋਕ ਵਿਰੋਧੀ ਕੇਂਦਰ ਸਰਕਾਰ ਨੂੰ ਕਰਾਰਾ ਜਵਾਬ ਦੇਣਾ ਹੈ ਤਾਂ ਸਾਨੂੰ ਸਾਰੇ ਕਮਜ਼ੋਰ ਵਰਗਾਂ ਨੂੰ ਇੱਕ ਜੁੱਟ ਹੋਣਾ ਪਵੇਗਾ।
Previous Post30 ਕਿਸਾਨ ਜਥੇ ਬੰਦੀਆਂ ਨੇ ਪੰਜਾਬ ਚ 10 ਦਸੰਬਰ ਬਾਰੇ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ
Next Postਮਾਪਿਆਂ ਦੀ ਲਾਡੋ ਨੂੰ ਇਸ ਤਰਾਂ ਮਿਲੀ ਮੌਤ ਕਿਸੇ ਨੇ ਸੋਚਿਆ ਵੀ ਨਹੀਂ ਸੀ , ਛਾਇਆ ਸਾਰੇ ਇਲਾਕੇ ਚ ਸੋਗ