ਆਈ ਤਾਜਾ ਵੱਡੀ ਖਬਰ
ਪੰਜਾਬ ਅੰਦਰ ਜਿੱਥੇ ਕਰੋਨਾ ਅਤੇ ਖੇਤੀ ਕਨੂੰਨਾਂ ਦੇ ਮੁੱਦੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਸਰਦੀ ਦੇ ਵੱਧਣ ਕਾਰਨ ਕਰੋਨਾ ਕੇਸਾਂ ਦੇ ਵਿਚ ਵੀ ਇਜ਼ਾਫਾ ਦਰਜ ਕੀਤਾ ਗਿਆ ਹੈ। ਇਸ ਨੂੰ ਵੇਖਦੇ ਹੋਏ ਸੂਬਾ ਸਰਕਾਰ ਵੱਲੋਂ 1 ਦਸੰਬਰ ਤੋਂ 15 ਦਸੰਬਰ ਤੱਕ ਕਰਫਿਊ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉਥੇ ਹੀ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਵਿਚ ਮੋਰਚਾ ਲਾ ਲਿਆ ਹੈ।
ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਅਤੇ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਦੇ ਉੱਪਰ ਹੰਝੂ ਗੈਸ ਦੇ ਗੋਲੇ ਸੁੱਟੇ ਗਏ, ਪਾਣੀ ਦੀ ਬੌਛਾੜ ਵੀ ਕੀਤੀ ਗਈ। ਪਰ ਫਿਰ ਵੀ ਕਿਸਾਨ ਦਿੱਲੀ ਜਾ ਕੇ ਹੀ ਰੁੱਕੇ। ਉੱਥੇ ਹੀ ਹੁਣ ਪੰਜਾਬ ਵਿਚ ਵੋਟਾਂ ਪੈਣ ਬਾਰੇ ਇਕ ਵੱਡੀ ਖ਼ਬਰ ਦਾ ਐਲਾਨ ਹੋਇਆ ਹੈ। ਪੰਜਾਬ ਚ ਜਿਥੇ ਐਸਜੀਪੀਸੀ ਦੀਆਂ ਚੋਣਾਂ ਦੌਰਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਉਥੇ ਹੀ ਸੂਬਾ ਸਰਕਾਰ ਵੱਲੋਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਕਰੋਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਕਰਵਾਉਣ ਲਈ ਪੁਖਤਾ ਇੰਤਜ਼ਾਮ ਕੀਤੇ ਜਾਣਗੇ, ਇਹਨਾਂ ਚੋਣਾਂ ਦੀ ਪ੍ਰਕਿਰਿਆ 13 ਫਰਵਰੀ 2021 ਤੋਂ ਪਹਿਲਾਂ ਪੂਰੀ ਕਰਨ ਦੇ ਸੂਬਾ ਸਰਕਾਰ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ।
ਸੂਬਾ ਸਰਕਾਰ ਵੱਲੋਂ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਗਿਆ ਹੈ। ਲੁਧਿਆਣਾ ਜਿਲੇ ਵਿੱਚ ਮੁੱਲਾਂਪੁਰ ਦੇ ਵਾਰਡ ਨੰਬਰ 1 ਤੇ 11 ਅਤੇ ਇਸ ਤੋਂ ਬਿਨਾਂ ਮੁੱਲਾਪੁਰ ਦਾਖਾ ਦੇ ਵਾਰਡ ਨੰਬਰ 8 ਵਿਚ ਵੀ ਉੱਪ ਚੋਣ ਹੋਵੇਗੀ। ਮੁੱਲਾਂਪੁਰ ਤੇ ਮੁੱਲਾਂਪੁਰ-ਦਾਖਾ ਵਿੱਚ ਕਰਵਾਈਆਂ ਜਾਣ ਵਾਲੀਆਂ ਇਨ੍ਹਾਂ ਚੋਣਾਂ ਦੀ ਜਾਣਕਾਰੀ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ। ਇਸਤੋਂ ਬਿਨਾਂ ਪੰਜਾਬ ਅੰਦਰ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਸਬੰਧੀ ਸੂਚੀ ਇਸ ਤਰ੍ਹਾਂ ਹੈ।
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਪਟਿਆਲਾ, ਸੰਗਰੂਰ, ਬਰਨਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ,ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ,ਜਲੰਧਰ,ਕਪੂਰਥਲਾ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ,ਸਮੇਤ ਮੋਗਾ ‘ਚ ਕਰਵਾਈਆਂ ਜਾਣਗੀਆਂ।
Previous Postਇੰਡੀਆ ਚ ਗੱਡੀਆਂ ਮੋਟਰਸਾਈਕਲ ਰੱਖਣ ਵਾਲਿਆਂ ਲਈ ਆਈ ਵੱਡੀ ਖਬਰ
Next Postਦਿੱਲੀ ਚ ਆਪ ਪਾਰਟੀ ਵਾਲੇ ਕਿਸਾਨਾਂ ਲਈ ਕਰ ਰਹੇ ਇਹ ਤਿਆਰੀਆਂ ਦੇਖੋ ਤਸਵੀਰਾਂ ਅਤੇ ਪੂਰੀ ਖਬਰ