ਆਈ ਤਾਜਾ ਵੱਡੀ ਖਬਰ
ਖੇਤੀ ਕਨੂੰਨਾਂ ਦੇ ਵਿਰੋਧ ਵਿਚ ਜਦੋਂ 25 ਤੇ 26 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਦੇ ਰਸਤੇ ਦਿੱਲੀ ਨੂੰ ਕੂਚ ਕੀਤਾ ਜਾ ਰਿਹਾ ਸੀ , ਤਾਂ ਉਸ ਸਮੇਂ ਹਰਿਆਣਾ ਸਰਕਾਰ ਵੱਲੋਂ ਦਿੱਤੇ ਗਏ ਆਦੇਸ਼ਾਂ ਦੇ ਉੱਪਰ ਪੁਲਸ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਤੇ ਲਾਠੀਚਾਰਜ਼ ਕੀਤਾ ਗਿਆ ਹੈ , ਉੱਥੇ ਹੀ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਅਤੇ ਪਾਣੀ ਦੀ ਬੌਛਾੜ ਵੀ ਕੀਤੀ ਗਈ। ਕੇਂਦਰ ਸਰਕਾਰ ਦੇ ਕਹਿਣ ਤੇ ਹਰਿਆਣਾ ਪੁਲਸ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਰੋਕਣ ਲਈ ਬਹੁਤ ਜ਼ਿਆਦਾ ਉਪਰਾਲੇ ਕੀਤੇ ਗਏ ਸਨ।
ਪੰਜਾਬ ਅਤੇ ਹਰਿਆਣਾ ਦੇ ਕਿਸਾਨ ਇਨ੍ਹਾਂ ਰੋਕਾਂ ਨੂੰ ਤੋੜਦੇ ਹੋਏ ਦਿੱਲੀ ਵਿੱਚ ਦਾਖਲ ਹੋ ਗਏ ਸਨ। ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਕੀਤੀ ਗਈ ਕਾਰਵਾਈ ਦੀ ਸਭ ਪਾਸੇ ਨਿਖੇਧੀ ਕੀਤੀ ਗਈ ਸੀ। ਉੱਥੇ ਹੀ ਹੁਣ ਹਰਿਆਣਾ ਦੀ ਖੱਟੜ ਸਰਕਾਰ ਦੀ ਛੁੱਟੀ ਕਰਨ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਹਰਿਆਣਾ ਸਰਕਾਰ ਦੀ ਕਾਰਗੁਜ਼ਾਰੀ ਨੂੰ ਵੇਖਦੇ ਹੋਏ, ਹਰਿਆਣਾ ਦੇ ਲੋਕ ਵੀ ਸਰਕਾਰ ਤੋਂ ਨਾਰਾਜ਼ ਹੋ ਗਏ ਹਨ।
ਇਸ ਲਈ ਹੁਣ ਹਰਿਆਣਾ ਦੀਆਂ ਵੱਖ ਵੱਖ ਵੱਖ ਖਾਪਾਂ ਨੇ ਆਪਸ ਵਿਚ ਮਿਲ ਕੇ ਇਕ ਵੱਡਾ ਫੈਸਲਾ ਲਿਆ ਹੈ। ਮੰਗਲਵਾਰ ਨੂੰ ਜੀਂਦ ਵਿੱਚ 40 ਤੋਂ ਵੱਧ ਖਾਪਾਂ ਦੀ ਆਪਸ ਵਿਚ ਹੋਈ ਬੈਠਕ ਵਿੱਚ ਇਹ ਅਹਿਮ ਫੈਸਲਾ ਲਿਆ ਗਿਆ ਹੈ। ਇਸ ਮੀਟਿੰਗ ਵਿੱਚ ਖਾਪਾ ਨੇ ਇਹ ਫੈਸਲਾ ਕੀਤਾ ਕਿ ਹਰਿਆਣਾ ਦੇ ਜਿੰਨੇ ਵੀ ਕਿਸਾਨਾਂ ਦੇ ਪੁੱਤਰ ਵਿਧਾਇਕ ਬਣੇ ਹੋਏ ਹਨ, ਇਸ ਬਾਰੇ ਉਹਨਾਂ ਸਭ ਵਿਧਾਇਕਾਂ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ।
ਇਹਨਾਂ ਖਾਪਾਂ ਪੰਚਾਇਤਾਂ ਵੱਲੋਂ ਆਪਣਾ ਸਮਰਥਨ ਵਾਪਸ ਲੈਂਦੇ ਹੋਏ ਖੱਟਰ ਸਰਕਾਰ ਦੀ ਛੁੱਟੀ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੂੰ ਸਮਰਥਨ ਦੇਣ ਲਈ ਖਾਪਾਂ ਨੇ ਫੈਸਲਾ ਕੀਤਾ ਹੈ ਕਿ ਉਹ ਆਪਣੇ ਪੱਧਰ ਤੇ ਕੋਸ਼ਿਸ਼ ਕਰਨ ਅਤੇ ਵੱਧ ਤੋਂ ਵੱਧ ਗਿਣਤੀ ਵਿੱਚ ਦਿੱਲੀ ਕੂਚ ਕੀਤਾ ਜਾਵੇ,ਤਾਂ ਜੋ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਖਾਪਾ ਨੇ ਆਪਸ ਵਿੱਚ ਫੈਸਲਾ ਕੀਤਾ ਹੈ ਕਿ ਉਹ ਸਭ ਵੱਖ ਵੱਖ ਨੇਤਾਵਾਂ ਨੂੰ ਮਿਲ ਕੇ ਇਸ ਸਬੰਧੀ ਅਪੀਲ ਕਰਨਗੇ ਕਿ ਉਹ ਸਭ ਆਪਣਾ ਸਮਰਥਨ ਵਾਪਸ ਲੈ ਲੈਣ ਅਤੇ ਖੱਟਰ ਸਰਕਾਰ ਦੀ ਛੁੱਟੀ ਕਰ ਦੇਣ। ਸਭ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਜੋ ਵਿਧਾਇਕਾਂ ਨਾਲ ਇਸ ਬਾਬਤ ਗੱਲਬਾਤ ਕਰ ਸਕੇ।
Previous Postਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ
Next Postਸਾਵਧਾਨ – ਪੰਜਾਬ ਚ ਕੱਲ੍ਹ ਨੂੰ ਏਥੇ ਏਥੇ ਇਸ ਇਸ ਸਮੇਂ ਬਿਜਲੀ ਰਹੇਗੀ ਬੰਦ