ਆਈ ਤਾਜਾ ਵੱਡੀ ਖਬਰ
ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਛੇ ਦਿਨਾਂ ਤੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਤੋਂ ਬਿਨਾਂ ਹੋਰ ਰਾਜਾਂ ਤੋਂ ਵੀ ਕਿਸਾਨ ਭਾਗ ਲੈ ਰਹੇ ਹਨ। ਹਰਿਆਣਾ ਅਤੇ ਦਿੱਲੀ ਦੀਆਂ ਲਗਾਈਆਂ ਰੋਕਾਂ ਨੂੰ ਤੋੜਦੇ ਹੋਏ ਕਿਸਾਨ ਹਰਿਆਣਾ ਦਿੱਲੀ ਬਾਰਡਰ ਤੇ ਪਹੁੰਚ ਗਏ ਸਨ। ਜਿੱਥੇ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰੰਕਾਰੀ ਮੈਦਾਨ ਵਿਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਉਸ ਪੇਸ਼ਕਸ਼ ਨੂੰ ਠੁਕਰਾਉਂਦੇ ਹੋਏ ਕਿਸਾਨਾਂ ਵੱਲੋਂ ਸ਼ਿੰਘੂ ਬਾਰਡਰ ਤੇ ਹੀ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ।
ਇਨ੍ਹਾਂ ਧਰਨਿਆਂ ਦੌਰਾਨ ਬਹੁਤ ਸਾਰੀਆਂ ਘਟਨਾਵਾਂ ਦੇ ਵਾਪਰਨ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਹੁਣ ਦਿੱਲੀ ਦੇ ਕਿਸਾਨ ਅੰਦੋਲਨ ਤੋਂ ਇੱਕ ਹੋਰ ਖਬਰ ਸਾਹਮਣੇ ਆਈ ਹੈ। ਜਿਸ ਨੂੰ ਸੁਣਦੇ ਸਾਰ ਸਭ ਪਾਸੇ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਦੇ ਖਿਲਾਫ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ । ਜਿਸ ਦੇ ਤਹਿਤ ਪੰਜਾਬ ਤੋਂ ਹਜ਼ਾਰਾਂ ਦੀ ਤਾਦਾਦ ਵਿੱਚ ਲੋਕ ਸ਼ਿੰਘੂ ਬਾਰਡਰ ਪਹੁੰਚੇ ਹੋਏ ਹਨ।
ਇਸ ਸੰਘਰਸ਼ ਤੋਂ ਵਾਪਸ ਆਉਂਦੇ ਹੋਏ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਖੇਤੀ ਕਨੂੰਨਾਂ ਖਿਲਾਫ਼ ਚੱਲ ਰਹੇ ਸੰਘਰਸ਼ ਤੋਂ ਵਾਪਸ ਆ ਰਹੇ ਦੋ ਮੋਟਰ ਸਾਈਕਲ ਸਵਾਰ ਕੁਰਕਸ਼ੇਤਰ ਦੇ ਪਿੰਡ ਖ਼ਾਨਪੁਰ ਕੋਲ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਘਟਨਾ ਵਿੱਚ ਮੋਟਰ ਸਾਈਕਲ ਸਵਾਰ ਦੋਨੋਂ ਨੌਜਵਾਨ ਜ਼ਖਮੀ ਹੋ ਗਏ ਸਨ। ਇਨ੍ਹਾਂ ਦੋਨਾਂ ਨੌਜਵਾਨਾਂ ਨੂੰ ਜ਼ਖ਼ਮੀ ਹਾਲਤ ਵਿੱਚ ਰਾਹਗੀਰਾਂ ਵੱਲੋਂ ਹਸਪਤਾਲ ਦਾਖਲ ਕਰਵਾਇਆ ਗਿਆ।
ਹਸਪਤਾਲ ਪਹੁੰਚੇ ਬਲਜਿੰਦਰ ਸਿੰਘ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ, ਤੇ ਜਖਮੀ ਹੋਏ ਗੁਰਮੀਤ ਸਿੰਘ ਦਾ ਇਲਾਜ ਚੱਲ ਰਿਹਾ ਹੈ। ਜਿਸ ਦੇ ਬਿਆਨਾਂ ਦੇ ਅਧਾਰ ਤੇ ਪੁਲਿਸ ਵੱਲੋਂ ਅਣਪਛਾਤੇ ਵਾਹਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋ-ਸ਼ੀ-ਆਂ ਦੀ ਭਾਲ ਕੀਤੀ ਜਾ ਰਹੀ ਹੈ। ਇਹ ਦੋਨੋਂ ਕਿਸਾਨ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਝਮਟ ਦੇ ਨਿਵਾਸੀ ਹਨ । ਇਨ੍ਹਾਂ ਨਾਲ ਵਾਪਰੇ ਹਾਦਸੇ ਦੀ ਖਬਰ ਮਿਲਦੇ ਸਾਰ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Home ਤਾਜਾ ਖ਼ਬਰਾਂ ਹੁਣੇ ਹੁਣੇ ਦਿੱਲੀ ਕਿਸਾਨ ਅੰਦੋਲਨ ਤੋਂ ਆਈ ਇਹ ਵੱਡੀ ਮਾੜੀ ਖਬਰ – ਸੁਣਕੇ ਪੰਜਾਬ ਚ ਛਾਈ ਸੋਗ ਦੀ ਲਹਿਰ
Previous Postਹੁਣੇ ਹੁਣੇ ਹਵਾਈ ਜਹਾਜ ਹੋਇਆ ਕਰੇਸ਼ ਹੋਈਆਂ ਮੌਤਾਂ , ਛਾਇਆ ਸੋਗ
Next Postਅਚਾਨਕ ਆਮ ਆਦਮੀ ਪਾਰਟੀ ਨੇ ਕਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਬਾਰੇ ਦਿੱਤਾ ਅਜਿਹਾ ਬਿਆਨ,ਸਾਰੇ ਪਾਸੇ ਹੋ ਗਈ ਚਰਚਾ