ਆਈ ਤਾਜਾ ਵੱਡੀ ਖਬਰ
ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਚਲੋ ਦਿੱਲੀ ਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਕਿਸਾਨਾ ਦਾ ਅੰਦੋਲਨ 9 ਵੇ ਦਿਨ ਵਿੱਚ ਦਾਖਿਲ ਹੋ ਗਿਆ ਹੈ। ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਕਾਰ ਹੋਈਆ 3 ਮੀਟਿੰਗ ਬੇਸਿੱਟਾ ਰਹੀਆ ਹਨ । ਜਿਸ ਤੋ ਬਾਅਦ ਦਿੱਲੀ ਦੇ ਸਭ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ। ਸਭ ਪਾਸੇ ਕਿਸਾਨ ਜੱਥੇਬੰਦੀਆਂ ਵੱਲੋਂ ਧਰਨਾ ਲਗਾ ਕੇ ਇਹ ਰਸਤੇ ਬੰਦ ਕੀਤੇ ਗਏ ਹਨ। ਕਿਸਾਨਾਂ ਨੇ ਕਿਹਾ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਇਹ ਸੰਘਰਸ਼ ਜਾਰੀ ਰਹੇਗਾ।
ਕਿਸਾਨਾਂ ਨੇ 8 ਦਸੰਬਰ ਲਈ ਇਕ ਵੱਡਾ ਐਲਾਨ ਕੀਤਾ ਸੀ। ਜਿਸ ਕਾਰਨ ਮੋਦੀ ਸਰਕਾਰ ਨੂੰ ਵੀ ਚਿੰ- ਤਾ ਪੈ ਗਈ ਹੈ । ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਆਪਸ ਵਿੱਚ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਜਿੱਥੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਜਿਸ ਨਾਲ ਇਹ ਸੰਘਰਸ਼ ਹੋਰ ਤੇਜ਼ ਹੋ ਗਿਆ ਹੈ ਤੇ ਹਰ ਵਰਗ ਦੇ ਲੋਕਾਂ ਵੱਲੋਂ ਕਿਸਾਨਾਂ ਦੀ ਭਰਪੂਰ ਹਮਾਇਤ ਕੀਤੀ ਜਾ ਰਹੀ ਹੈ।
ਸਭ ਵਰਗ ਦੇ ਲੋਕ ਕਿਸਾਨ ਜਥੇਬੰਦੀਆਂ ਦੀ ਹਮਾਇਤ ਲਈ ਦਿੱਲੀ ਕੂਚ ਕਰ ਰਹੇ ਹਨ। ਐਨ ਆਰ ਆਈ ਵੱਲੋਂ ਦਿੱਲੀ ਕੂਚ ਕਰਨ ਲਈ ਫਰੀ ਬੱਸ ਸਰਵਿਸ ਵੀ ਮੁਹਈਆ ਕਰਵਾ ਦਿੱਤੀਆਂ ਗਈਆਂ ਹਨ। ਹੁਣ ਦਿੱਲੀ ਕਿਸਾਨ ਅੰਦੋਲਨ ਤੋਂ ਅੱਜ ਦੁਪਹਿਰ 2 ਵਜੇ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਤਿੰਨ ਬੇਸਿੱਟਾ ਰਹੀਆਂ ਮੀਟਿੰਗਾਂ ਤੋਂ ਬਾਅਦ ਅੱਜ ਫੇਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਵਿਚਕਾਰ ਮੀਟਿੰਗ 2 ਵਜੇ ਹੋਣ ਜਾ ਰਹੀ ਹੈ।
ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਅੰਦੋਲਨ ਕਰ ਰਹੇ ਹਨ। ਇਸੇ ਵਿਚਕਾਰ ਅੱਜ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਫਿਰ ਗੱਲ ਬਾਤ ਹੋਵੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਦੀ ਮੀਟਿੰਗ ਵਿੱਚ ਇਸ ਮਾਮਲੇ ਨੂੰ ਲੈ ਕੇ ਹੱਲ ਕੱਢਿਆ ਜਾਵੇਗਾ। ਕਿਸਾਨ ਆਗੂਆ ਨੇ ਵੀ ਕਿਹਾ ਹੈ ਕਿ ਅਗਰ ਕੇਂਦਰ ਸਰਕਾਰ ਖੇਤੀ ਕਨੂੰਨਾਂ ਨੂੰ ਵਾਪਸ ਨਹੀ ਲੈਂਦੀ ਤਾਂ ਹਰ ਪਾਸੇ ਤੋਂ ਬੰਦ ਕਰ ਦਿੱਤਾ ਜਾਵੇਗਾ। ਦਿੱਲੀ ਦੇ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਬੰਦ ਕਰ ਦਿੱਤਾ ਗਿਆ ਹੈ।
Previous Postਕਿਸਾਨ ਅੰਦੋਲਨ : ਹੁਣੇ ਹੁਣੇ ਕਿਸਾਨ ਬਿੱਲ ਮਾਮਲੇ ਚ ਪ੍ਰਧਾਨ ਮੰਤਰੀ ਮੋਦੀ ਦੇ ਘਰੋਂ ਆਈ ਇਹ ਵੱਡੀ ਖਬਰ
Next Postਪੰਜਾਬੀਆਂ ਦੀ ਸ਼ਾਨ ਮੰਨੀ ਜਾਣ ਵਾਲੀ ਇਸ ਚੋਟੀ ਦੀ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਛਾਇਆ ਸੋਗ