ਆਈ ਤਾਜਾ ਵੱਡੀ ਖਬਰ
ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਦਿੱਲੀ ਵਿਖੇ ਇੱਕਠੀਆਂ ਹੋਈਆਂ ਤਮਾਮ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ 26 ਨਵੰਬਰ ਤੋਂ ਦਿੱਲੀ ਰੈਲੀ ਵਿਚ ਖੇਤੀ ਅੰਦੋਲਨ ਦੇ ਨਾਮ ‘ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ ਤੱਕ ਇਸ ਧਰਨੇ ਪ੍ਰਦਰਸ਼ਨ ਨੂੰ ਸ਼ਾਂਤ ਕਰਵਾਉਣ ਦੇ ਲਈ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਲੀਡਰਾਂ ਨਾਲ ਕਈ ਵਾਰ ਗੱਲ ਬਾਤ ਕਰ ਚੁੱਕੀ ਹੈ ਪਰ ਹਰ ਵਾਰ ਇਹ ਮੀਟਿੰਗਾਂ ਬੇ-ਨਤੀਜਾ ਹੀ ਨਿਕਲੀਆਂ ਹਨ। ਕਿਸਾਨਾਂ ਵੱਲੋਂ ਬਿਨਾ ਰੁਕੇ ਕੀਤੇ ਜਾ ਰਹੇ ਇਸ ਪ੍ਰਦਰਸ਼ਨ ਨੇ ਮੋਦੀ ਸਰਕਾਰ ਨੂੰ ਕੁੜਿੱਕੀ ਵਿੱਚ ਫਸਾ ਦਿੱਤਾ ਹੈ।
ਜਿਸ ਵਿੱਚੋਂ ਨਿਕਲਣ ਵਾਸਤੇ ਕੋਸ਼ਿਸ਼ਾਂ ਕਰ ਰਹੀ ਸਰਕਾਰ ਨੂੰ ਕੋਈ ਰਾਹ ਨਹੀਂ ਲੱਭ ਰਿਹਾ ਅਤੇ ਅਜਿਹਾ ਲੱਗਦਾ ਹੈ ਕਿ ਸਰਕਾਰ ਕੋਲ ਇਸ ਹਾਲਤ ਵਿੱਚੋਂ ਬਾਹਰ ਨਿਕਲਣ ਦਾ ਇਕੋ ਇਕ ਤਰੀਕਾ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਇਸ ਕਾਨੂੰਨ ਨੂੰ ਰੱਦ ਕਰਨਾ ਹੈ। ਪਰ ਫਿਰ ਵੀ ਸ਼ਾਇਦ ਸਰਕਾਰ ਆਪਣਾ ਫ਼ੈਸਲਾ ਲੈਣ ਤੋਂ ਪਹਿਲਾਂ ਕਿਸਾਨਾਂ ਵੱਲੋਂ 8 ਦਸੰਬਰ ਨੂੰ ਕੀਤੇ ਜਾ ਰਹੇ ਭਾਰਤ ਬੰਦ ਦਾ ਅਸਰ ਦੇਖਣਾ ਚਾਹੇਗੀ ਅਤੇ ਜਿਸ ਤੋਂ ਬਾਅਦ ਸਰਕਾਰ ਕੋਈ ਵੱਡਾ ਐਲਾਨ ਕਰ ਸਕਦੀ ਹੈ।
ਕਿਸਾਨਾਂ ਦਾ ਕੇਂਦਰ ਸਰਕਾਰ ਦੇ ਨਾਲ ਇਹ ਮਸਲਾ ਇੰਨਾ ਜ਼ਿਆਦਾ ਗੰਭੀਰ ਹੋ ਚੁੱਕਾ ਹੈ ਕਿ ਹੁਣ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਉਪਰ ਨਜ਼ਦੀਕ ਤੋਂ ਦੇਖਰੇਖ ਕਰ ਰਹੇ ਹਨ। ਇਸ ਸ਼ਨੀਵਾਰ ਜਦੋਂ ਕਿਸਾਨਾਂ ਵੱਲੋਂ ਮੰਤਰੀਆਂ ਨਾਲ ਮੀਟਿੰਗ ਕੀਤੀ ਜਾਣੀ ਸੀ ਉਸ ਦੌਰਾਨ ਵੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪਿਯੂਸ਼ ਗੋਇਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਆਗਾਮੀ ਮੀਟਿੰਗ ਕੀਤੀ ਗਈ ਸੀ।
ਸੂਤਰਾਂ ਤੋਂ ਇਹ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਇਸ ਵਾਰ ਖ਼ੁਦ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਦਾ ਮਸਲਾ ਸੁਲਝਾਉਣ ਦੇ ਲਈ ਅੱਗੇ ਆਉਣਗੇ। ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਕਿਸਾਨ ਅੰਦੋਲਨ ਉਪਰ ਆਪਣੇ ਮੰਤਰੀ ਮੰਡਲ ਨਾਲ ਬੈਠਕ ਕੀਤੀ ਗਈ ਹੋਵੇ। ਉਧਰ ਦੂਜੇ ਪਾਸੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਵੀ ਇਸ ਮਾਮਲੇ ਵਿਚ ਪਿਛੇ ਹੱਟਦੇ ਨਜ਼ਰ ਆ ਰਹੇ ਹਨ। ਜਿੱਥੇ ਪਹਿਲਾਂ ਉਹ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਕੁੱਝ ਸ਼ੰਕੇ ਦੀ ਗੱਲ ਕਰਦੇ ਸਨ ਉਥੇ ਹੀ ਹੁਣ ਉਨ੍ਹਾਂ ਦੀ ਬੋਲੀ ਬਦਲਣ ਲੱਗ ਪਈ ਹੈ।
Previous Postਹਸਪਤਾਲ ਦਾਖਲ ਹੋਈ ਸਾਬਕਾ ਮੰਤਰੀ ਹਰਸਿਮਰਤ ਬਾਦਲ ਬਾਰੇ ਹੁਣ ਆਈ ਇਹ ਵੱਡੀ ਖਬਰ
Next Postਹੁਣੇ ਹੁਣੇ ਬੌਲੀਵੁੱਡ ਨੂੰ ਲੱਗਾ ਵੱਡਾ ਝਟੱਕਾ ਹੋਈ ਇਸ ਮਸ਼ਹੂਰ ਐਕਟਰ ਦੀ ਅਚਾਨਕ ਮੌਤ, ਛਾਇਆ ਸੋਗ