ਹੁਣੇ ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਆਏ ਦਿਨ ਹੀ ਕੋਈ ਨਾ ਕੋਈ ਐਸੀ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ, ਜਿਸ ਤੇ ਕਈ ਵਾਰ ਵਿਸ਼ਵਾਸ ਨਹੀਂ ਹੁੰਦਾ। ਪੰਜਾਬ ਦੇ ਵਿੱਚ ਜਿੱਥੇ covid 19 ਨਾਲ ਮੌਤਾਂ ਦੀ ਖ਼ਬਰ ਮਿਲਦੀ ਰਹੀ ਹੈ। ਉੱਥੇ ਹੁਣ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਦੌਰਾਨ ਬਹੁਤ ਸਾਰੇ ਕਿਸਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਲਗਾਤਾਰ ਮਿਲ ਰਹੀਆਂ ਹਨ। ਇੱਥੇ ਹੀ ਬੱਸ ਨਹੀਂ ਹਜ਼ਾਰਾਂ ਦੀ ਸੜਕ ਹਾਦਸਿਆਂ ਦੇ ਵਿੱਚ, ਜਾ ਬਹੁਤ ਸਾਰੇ ਵਿਆਹਾਂ ਤੇ ਹੋਏ ਹਾਦਸਿਆਂ ਵਿਚ ਲੋਕਾਂ ਦੀ ਜਾਨ ਜਾਣ ਦੀਆਂ ਖ਼ਬਰਾਂ ਆਏ ਦਿਨ ਸੁਣਨ ਨੂੰ ਮਿਲ ਰਹੀਆਂ ਹਨ।
ਇਸ ਸਾਲ ਸ਼ੁਰੂ ਹੋਇਆ ਇਹ ਮੌਤਾਂ ਦਾ ਸਿਲ ਸਿਲਾ ਪਤਾ ਨਹੀਂ ਕਦੋਂ ਖ਼ਤਮ ਹੋਵੇਗਾ। ਆਏ ਦਿਨ ਹੀ ਦਿਲ ਨੂੰ ਹਲੂਣਾ ਦੇਣ ਵਾਲੀ ਦੁਖਦਾਈ ਖਬਰ ਸਾਹਮਣੇ ਆ ਜਾਂਦੀ ਹੈ।ਨਿੱਤ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਨੇ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਚ ਵਾਪਰਿਆ ਕਹਿਰ ਹੋਈਆਂ ਮੌਤਾਂ ਤੇ ਜਿਸ ਕਾਰਨ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ । ਅਜਿਹੀ ਹੀ ਘਟਨਾ ਸਾਹਮਣੇ ਆਈ ਹੈ , ਜਿੱਥੇ ਸੜਕ ਹਾਦਸੇ ਦੌਰਾਨ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਲੁਧਿਆਣਾ ਜਲੰਧਰ ਦੇ ਮੁੱਖ ਮਾਰਗ ਤੇ ਵਾਪਰਿਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਲੁਧਿਆਣਾ ਤੋਂ ਇਕ ਪਤੀ-ਪਤਨੀ ਆਪਣੇ ਮੋਟਰ ਸਾਈਕਲ ਤੇ ਸਵਾਰ ਹੋ ਕੇ ਫਿਲੌਰ ਵੱਲ ਆ ਰਹੇ ਸਨ। ਜਦੋ ਇਹ ਮੋਟਰਸਾਈਕਲ ਸਵਾਰ ਪਤੀ-ਪਤਨੀ ਸਤਲੁਜ ਦਰਿਆ ਦੇ ਨਜ਼ਦੀਕ ਪਹੁੰਚੇ ਤਾਂ ਇਨ੍ਹਾਂ ਦੀ ਟੱਕਰ ਇਕ ਤੇਜ਼ ਰਫਤਾਰ ਟਰੱਕ ਨਾਲ ਹੋ ਗਈ। ਟਰੱਕ ਦੀ ਰਫਤਾਰ ਬਹੁਤ ਜ਼ਿਆਦਾ ਤੇਜ਼ ਹੋਣ ਕਾਰਨ ਉਸ ਨੇ ਇਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਕਾਰਨ ਦੋਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ।
ਇਨ੍ਹਾਂ ਮ੍ਰਿਤਕਾਂ ਦੀ ਪਹਿਚਾਣ ਸੁਰਿੰਦਰ ਸਿੰਘ ਅਤੇ ਰਣਦੀਪ ਕੌਰ ਵਜੋਂ ਹੋਈ ਹੈ। ਇਹ ਹਾਦਸਾ ਵਾਪਰਨ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ । ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਪੁਲਿਸ ਵੱਲੋਂ ਇਸ ਘਟਨਾ ਸਬੰਧੀ ਟਰੱਕ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲੀਸ ਵੱਲੋਂ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
Previous Postਸਾਵਧਾਨ : ਕਿਸਾਨ ਅੰਦੋਲਨ ਕਰਕੇ ਮੰਗਲਵਾਰ ਨੂੰ ਸਵੇਰ ਤੋਂ ਸ਼ਾਮ 5 ਵਜੇ ਤੱਕ ਲਈ ਹੋਇਆ ਇਹ ਵੱਡਾ ਐਲਾਨ
Next Postਹੁਣੇ ਹੁਣੇ ਪੰਜਾਬ ਤੋਂ ਮੁੰਬਈ ਪਹੁੰਚ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਅੰਦੋਲਨ ਬਾਰੇ ਕੀਤਾ ਇਹ ਕੰਮ