ਬੀਬੀ ਜਗੀਰ ਕੌਰ ਨੇ ਦਿੱਲ੍ਹੀ ਧਰਨੇ ਤੇ ਗਈਆਂ ਔਰਤਾਂ ਦੇ ਬਾਰੇ ਚ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਕਿਸਾਨ ਜਥੇ ਬੰਦੀਆਂ ਵੱਲੋਂ ਆਰੰਭ ਕੀਤਾ ਗਿਆ ਸੰਘਰਸ਼ ਪਿਛਲੇ 2 ਮਹੀਨੇ ਤੋਂ ਜਾਰੀ ਹੈ । ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾ ਨੂੰ ਰੱਦ ਕਰਵਾਇਆ ਜਾ ਸਕੇ। ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਮੀਟਿੰਗਾਂ ਹੋਣ ਤੱਕ ਬੇਸਿੱਟਾ ਰਹੀਆਂ ਹਨ ਜਿਸ ਦੇ ਮੱਦੇ ਨਜ਼ਰ ਹੀ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ। ਜਿੱਥੇ ਖੇਤੀ ਕਾਨੂੰਨਾ ਵਿਰੁੱਧ ਕਿਸਾਨ ਜਥੇ ਬੰਦੀਆਂ ਵੱਲੋਂ ਰੋਸ ਮੁਜ਼ਾਹਰੇ ਤੇ ਧਰਨੇ ਦਿੱਤੇ ਜਾ ਰਹੇ ਹਨ।

ਪੰਜਾਬ ਦੀਆਂ ਸਭ ਸਿਆਸੀ ਪਾਰਟੀਆਂ ਵੱਲੋਂ ਵੀ ਕਿਸਾਨ ਜਥੇ ਬੰਦੀਆਂ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਦੇਸ਼ ਵਿਦੇਸ਼ ਤੋਂ ਹਰ ਵਰਗ ਵੱਲੋਂ ਸੰਘਰਸ਼ ਵਿੱਚ ਸਹਿਯੋਗ ਦਿੱਤਾ ਜਾ ਰਿਹਾ ਹੈ। ਦੇਸ਼ ਦੇ ਹਰ ਵਰਗ ਵੱਲੋਂ ਸੰਘਰਸ਼ ਕਰ ਰਹੇ ਲੋਕਾਂ ਤੱਕ ਜ਼ਰੂਰਤ ਦਾ ਸਾਮਾਨ ਮੁਹਈਆ ਕਰਵਾਇਆ ਜਾ ਰਿਹਾ ਹੈ। ਲੋਕਾਂ ਵੱਲੋਂ ਸੰਘਰਸ਼ ਕਰ ਰਹੇ ਲੋਕਾਂ ਲਈ ਜਿਥੇ ਖਾਣ ਪੀਣ ਦਾ ਸਮਾਨ ਪਹੁੰਚਾਇਆ ਜਾ ਰਿਹਾ ਹੈ,ਉਥੇ ਹੀ ਪੈਟਰੌਲ ਪੰਪ ਵਾਲਿਆਂ ਵੱਲੋਂ ਡੀਜ਼ਲ ਤੇ ਪੈਟਰੋਲ ਵੀ ਦਿੱਲੀ ਜਾਣ ਵਾਲੀਆਂ ਟਰੈਕਟਰ-ਟਰਾਲੀਆਂ ਵਿੱਚ ਫ਼ਰੀ ਪਾਇਆ ਜਾ ਰਿਹਾ ਹੈ।

ਸੰਘਰਸ਼ ਕਰ ਰਹੇ ਕਿਸਾਨਾਂ ਲਈ ਪੰਜਾਬ ਅਤੇ ਹਰਿਆਣੇ ਵੱਲੋਂ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਜਿਸ ਵਿੱਚ ਉਨ੍ਹਾਂ ਦੇ ਖਾਣ-ਪੀਣ ਦਾ ਸਮਾਨ, ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਦੀਆਂ ਚੀਜ਼ਾਂ, ਡਾਕਟਰੀ ਸਹੂਲਤਾਂ , ਘੋੜਿਆਂ ਦੀ ਖੁਰਾਕ, ਕੱਪੜੇ, ਟਰੈਕਟਰਾਂ ਦੀ ਰਿਪੇਅਰ ਲਈ ਮਕੈਨਿਕ, ਮੁਹਈਆ ਕਰਵਾਈਆਂ ਜਾ ਰਹੀਆਂ ਹਨ,ਤਾਂ ਜੋਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਕੋਈ ਵੀ ਔਕੜ ਪੇਸ਼ ਨਾ ਆਵੇ। ਕਿਸਾਨ ਜਥੇ ਬੰਦੀਆਂ ਵੱਲੋਂ ਇਹ ਧਰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿਤੇ ਜਾ ਰਹੇ ਹਨ।

ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ 26 ਤੇ 27 ਨਵੰਬਰ ਤੋਂ ਦਿੱਲੀ ਦੇ ਬਾਰਡਰਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਬੇਨਤੀਜਾ ਰਹੀਆਂ ਬੈਠਕਾਂ ਦੇ ਕਾਰਨ ਅੰਦੋਲਨ ਹੋਰ ਤੇਜ਼ ਹੋ ਗਿਆ ਹੈ। ਹਰ ਇਨਸਾਨ ਆਪਣੇ ਹਿਸਾਬ ਨਾਲ ਸੰਘਰਸ਼ ਕਰ ਰਹੇ ਲੋਕਾਂ ਦੀ ਮਦਦ ਕਰਨਾ ਚਾਹੁੰਦਾ ਹੈ। ਬੀਬੀ ਜਗੀਰ ਕੌਰ ਵੱਲੋਂ ਵੀ ਦਿੱਲੀ ਧਰਨੇ ਤੇ ਗਈਆਂ ਔਰਤਾਂ ਲਈ ਇਕ ਵੱਡਾ ਐਲਾਨ ਕੀਤਾ ਗਿਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਘਰਸ਼ ਕਰ ਰਹੀਆਂ ਔਰਤਾਂ ਲਈ ਕੁਝ ਸਹੂਲਤਾਂ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿੰਘੂ ਬਾਰਡਰ ਤੇ ਮੋਰਚੇ ਤੇ ਡਟੀਆ ਹੋਈਆਂ ਔਰਤਾਂ ਲਈ ਫਲੱਸ਼ਾਂ ਅਤੇ ਬਾਥਰੂਮ ਦੀ ਵਿਵਸਥਾ ਕਰਵਾਈ ਜਾ ਰਹੀ ਹੈ। ਜਿਨ੍ਹਾਂ ਬੱਸਾਂ ਵਿੱਚ ਇਹ ਸਾਰੀ ਸਹੂਲਤ ਉਪਲੱਬਧ ਹੈ,ਉਹ ਸਿੰਘੂ ਬਾਰਡਰ ਤੇ ਮੁਹਈਆ ਕਰਵਾਈਆਂ ਗਈਆਂ ਹਨ।