ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਖੇਤੀ ਅੰਦੋਲਨ ਵਿਚ ਰੋਜ਼ਾਨਾ ਹੀ ਨਿੱਤ ਨਵੇਂ ਮੋੜ ਆ ਰਹੇ ਹਨ ਜਿਸ ਦੇ ਚਲਦੇ ਹੋਏ ਖਬਰਾਂ ਦਾ ਪ੍ਰਵਾਹ ਨਿਰੰਤਰ ਬਣਿਆ ਹੋਇਆ ਹੈ। ਕਿਸਾਨਾਂ ਵੱਲੋਂ ਦਿੱਲੀ ਨੂੰ ਚੁਫੇਰਿਓਂ ਜਾਮ ਕਰਨ ਦਾ ਐਲਾਨ ਬੀਤੇ ਮਹੀਨੇ ਕੀਤਾ ਗਿਆ ਸੀ ਜਿਸ ਉਪਰ ਅਮਲ ਕਰਦੇ ਹੋਏ ਕਿਸਾਨਾਂ ਨੇ 26 ਨਵੰਬਰ ਦੇ ਦਿਨ ਦਿੱਲੀ ਵੱਲ ਨੂੰ ਚਾਲੇ ਪਾ ਦਿੱਤੇ ਸਨ। ਹੁਣ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉੱਪਰ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਮੌਜੂਦ ਹਨ ਜੋ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਡਟੇ ਹੋਏ ਹਨ।
ਹੁਣ ਤੱਕ ਕਿਸਾਨਾਂ ਦੇ ਇਸ ਅੰਦੋਲਨ ਨੂੰ ਦੇਸ਼ਾਂ ਵਿਦੇਸ਼ਾਂ ਵੱਲੋਂ ਭਰਵਾਂ ਹੁੰਗਾਰਾ ਪ੍ਰਾਪਤ ਹੋ ਚੁੱਕਾ ਹੈ। ਦੇਸ਼ ਦੀਆਂ ਕਈ ਜਥੇਬੰਦੀਆਂ ਅਤੇ ਵੱਖ-ਵੱਖ ਤਰ੍ਹਾਂ ਦੇ ਵਿਭਾਗ ਵੀ ਕਿਸਾਨਾਂ ਦੇ ਹੱਕ ਦੀ ਗੱਲ ਕਰ ਚੁੱਕੇ ਹਨ। ਇਸ ਸਮਰਥਨ ਦੇ ਤਹਿਤ ਹੀ ਅੱਜ ਜੰਮੂ ਦੇ ਕਿਸਾਨਾਂ ਦਾ ਸਾਥ ਵੀ ਇਸ ਅੰਦੋਲਨ ਨੂੰ ਪ੍ਰਾਪਤ ਹੋ ਚੁੱਕਾ ਹੈ। ਇਸ ਦੇ ਸੰਬੰਧ ਵਿਚ ਸੋਮਵਾਰ ਨੂੰ ਵੱਖ-ਵੱਖ ਰਾਜਨੀਤਕ ਅਤੇ ਸਮਾਜਿਕ ਸੰਗਠਨਾਂ ਨੇ ਜੰਮੂ ਦੇ ਕਿਸਾਨਾਂ ਨਾਲ ਮਿਲ ਕੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਾਲੇ ਕਾਨੂੰਨਾਂ ਖਿਲਾਫ਼ ਮਾਰਚ ਕੱਢਿਆ ਗਿਆ।
ਇਸ ਮਾਰਚ ਦੇ ਲਈ ਸੋਮਵਾਰ ਸਵੇਰੇ ਵੱਖ ਵੱਖ ਸੰਗਠਨਾਂ ਦੇ ਲੋਕ ਕਿਸਾਨਾਂ ਨਾਲ ਮਿਲ ਕੇ ਜੰਮੂ ਦੇ ਪੋਸਟ ਗਾਂਧੀਨਗਰ ਖੇਤਰ ਵਿੱਚ ਇਕੱਠੇ ਹੋਏ ਜਿੱਥੇ ਇਨ੍ਹਾਂ ਸਾਰਿਆਂ ਨੇ ਰਲ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਪਣੀ ਭੜਾਸ ਕੱਢੀ। ਇਸ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਲੋਕਾਂ ਨੇ ਇਹ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰੇ ਅਤੇ ਜਿਹੜੇ ਬਿੱਲਾਂ ਨੂੰ ਲੈ ਕੇ ਕਿਸਾਨਾਂ ਦੇ ਮਨ ਵਿਚ ਸ਼ੰਕੇ ਹਨ
ਉਹ ਸਾਰੇ ਕਾਨੂੰਨ ਵਾਪਸ ਲਏ ਜਾਣ। ਇਨ੍ਹਾਂ ਅੰਦੋਲਨਕਾਰੀਆਂ ਨੇ ਆਖਿਆ ਹੈ ਕਿ ਕਿਸਾਨਾਂ ਦੀ ਮੰਗ ਜਾਇਜ਼ ਹੈ ਪਰ ਕੇਂਦਰ ਸਰਕਾਰ ਜਾਣ-ਬੁੱਝ ਕੇ ਇਸ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ। ਇਸ ਦੇ ਨਾਲ ਹੀ ਇਨ੍ਹਾਂ ਅੰਦੋਲਨਕਾਰੀਆਂ ਨੇ ਕੇਂਦਰ ਸਰਕਾਰ ਉਪਰ ਦੋਸ਼ ਲਗਾਉਂਦੇ ਹੋਏ ਆਖਿਆ ਕਿ ਕੇਂਦਰ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਕਿਸਾਨਾਂ ਦੇ ਲਈ ਬਹੁਤ ਹੀ ਅਪਮਾਨਜਨਕ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Previous Postਹੁਣੇ ਹੁਣੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਇਹ ਮਾੜੀ ਖਬਰ
Next Postਹੁਣੇ ਹੁਣੇ ਕੁੰਡਲੀ ਬਾਡਰ ਦਿੱਲੀ ਤੋਂ ਆਈ ਮਾੜੀ ਖਬਰ , ਕਿਸਾਨਾਂ ਚ ਛਾਈ ਸੋਗ ਦੀ ਲਹਿਰ