ਹੁਣੇ ਆਈ ਤਾਜਾ ਵੱਡੀ ਖਬਰ
ਇਸ ਵਰ੍ਹੇ ਦੇ ਵਿਚ ਇਕ ਤੋਂ ਬਾਅਦ ਇਕ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਨੇ ਹਰ ਇਕ ਦੀ ਜ਼ਿੰਦਗੀ ਵਿਚ ਉਥਲ-ਪੁਥਲ ਮਚਾ ਕੇ ਰੱਖੀ ਹੋਈ ਹੈ। ਜਿੱਥੇ ਇਸ ਸਾਲ ਕਰੋਨਾ ਨੇ ਵਖਤ ਪਾ ਕੇ ਰੱਖ ਦਿੱਤਾ। ਉਥੇ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਸਭ ਵੱਲੋਂ ਕੀਤਾ ਜਾ ਰਿਹਾ ਹੈ। ਜਿਸਦੇ ਚਲਦੇ ਹੋਏ ਭਾਜਪਾ ਸਰਕਾਰ ਦਾ ਵਿਰੋਧ ਕਰਦੇ ਹੋਏ ਬਹੁਤ ਸਾਰੇ ਅਕਾਲੀ ਵਰਕਰਾਂ ਵੱਲੋਂ ਆਪਣਾ ਰੋਸ ਪ੍ਰਗਟ ਕਰਦੇ ਹੋਏ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਗਏ ਸਨ।
ਉਥੇ ਹੀ ਅਕਾਲੀ-ਭਾਜਪਾ ਗਠਜੋੜ ਵੀ ਟੁੱਟ ਚੁੱਕਾ ਹੈ ,ਕਿਉਂਕਿ ਭਾਜਪਾ ਸਰਕਾਰ ਨੇ ਆਪਣੀ ਹਮਾਇਤ ਵਾਪਸ ਲੈ ਲਈ ਸੀ। ਇਸਦੇ ਚਲਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਹਨਾਂ ਸਭ ਦੇ ਚਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਤੋਂ ਬਾਅਦ ਇੱਕ ਝਟਕੇ ਲਗਦੇ ਆ ਰਹੇ ਹਨ ਉਥੇ ਹੀ ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਇਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ।
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਯੂਥ ਸਪੋਰਟਸ ਤੇ ਕਲਚਰਲ ਕਲੱਬ ਦੇ ਪ੍ਰਧਾਨ ਤੇ ਜੋਨ ਸਰਕਲ ਅਕਾਲੀ ਜਥੇ ਦੇ ਪ੍ਰਧਾਨ ਗੁਰਚਰਨ ਸਿੰਘ ਚੰਨੀ ਲੋਹ ਗੜ੍ਹ ਸੈਂਕੜੇ ਸਾਥੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਹਲਕਾ ਵਿਧਾਇਕ ਐਨ ਕੇ ਸ਼ਰਮਾ ਦੇ ਪਿੰਡ ਤੋਂ ਹੀ ਗੁਰਚਰਨ ਸਿੰਘ ਚੰਨੀ ਸੰਬੰਧਿਤ ਹਨ। ਪਰ ਫਿਰ ਵੀ ਚੰਨੀ, ਸ਼ਰਮਾ ਦਾ ਸਾਥ ਛੱਡ ਕੇ ਦੀਪਿੰਦਰ ਸਿੰਘ ਢਿੱਲੋਂ , ਜੋ ਡੇਰਾਬੱਸੀ ਹਲਕੇ ਦੇ ਇੰਚਾਰਜ ਹਨ, ਉਨ੍ਹਾਂ ਦੀ ਅਗਵਾਈ ਨਾਲ ਕਾਂਗਰਸ ਦਾ ਪੱਲਾ ਫੜ ਲਿਆ ਹੈ।
ਲੋਹ ਗੜ ਪਿੰਡ ਵਿਚ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਦੀਪਇੰਦਰ ਸਿੰਘ ਢਿੱਲੋਂ ਨੇ ਗੁਰਚਰਨ ਸਿੰਘ ਚੰਨੀ ਲੋਹਗੜ੍ਹ ਤੇ ਉਨ੍ਹਾਂ ਦੇ ਸਾਥੀਆਂ ਦਾ ਆਪਣੀ ਪਾਰਟੀ ਕਾਂਗਰਸ ਦੇ ਵਿੱਚ ਸ਼ਾਮਲ ਹੋਣ ਤੇ ਭਰਵਾ ਸਵਾਗਤ ਕੀਤਾ। ਢਿੱਲੋਂ ਵੱਲੋਂ ਕਿਹਾ ਗਿਆ ਹੈ ਕਾਂਗਰਸ ਪਾਰਟੀ ਵੱਲੋਂ ਸ਼ਾਮਲ ਕੀਤੇ ਜਾ ਰਹੇ ਹਨ ਨਵੇਂ ਮੈਂਬਰਾਂ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਦੇ ਸਾਥ ਨਾਲ ਪੰਜਾਬ ਸਰਕਾਰ ਵੱਲੋਂ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ ਤੇ ਸਾਰੇ ਵਿਕਾਸ ਦੇ ਕੰਮ ਕੀਤੇ ਜਾਣਗੇ।
ਉੱਧਰ ਗੁਰਚਰਨ ਸਿੰਘ ਚੰਨੀ ਨੇ ਦੋ- ਸ਼ ਲਾਇਆ ਹੈ ਕਿ ਉਨ੍ਹਾਂ ਦੇ ਹੀ ਪਿੰਡ ਦੇ ਅਕਾਲੀ ਵਰਕਰ ਐਨ ਕੇ ਸ਼ਰਮਾ ਨੂੰ ਆਪਣੇ ਭਰਾਵਾਂ ਤੋਂ ਬਿਨਾਂ ਹੋਰ ਕੋਈ ਵੀ ਅਕਾਲੀ ਵਰਕਰ ਨਜ਼ਰ ਨਹੀਂ ਆਉਂਦਾ। ਤੇ ਇਹ ਸਭ ਭ-ਰਿ-ਸ਼-ਟਾ-ਚਾ-ਰ ਫੈਲਾਉਣ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਜੀਰਕਪੁਰ ਕੌਂਸਲ ਦੀਆਂ ਚੋਣਾਂ ਵਿੱਚ ਅਸੀਂ ਕਾਂਗਰਸ ਵੱਲੋਂ ਡਟ ਕੇ ਕੰਮ ਕਰਾਂਗੇ ਅਤੇ ਭ੍ਰਿ-ਸ਼-ਟਾ-ਚਾ-ਰ ਨੂੰ ਜੜ ਤੋਂ ਖਤਮ ਕਰ ਦੇਵਾਂਗੇ।
Previous Postਹੋ ਜਾਵੋ ਤਿਆਰ ਪੰਜਾਬ ਦੇ ਮੌਸਮ ਬਾਰੇ ਹੁਣ ਆਈ ਇਹ ਤਾਜਾ ਵੱਡੀ ਖਬਰ
Next Postਕਿਸਾਨ ਅੰਦੋਲਨ : ਹੁਣੇ ਹੁਣੇ ਕੇਂਦਰ ਸਰਕਾਰ ਦੀ ਵੱਧ ਗਈ ਮੁਸੀਬਤ , ਆ ਗਈ ਹੁਣ ਇਹ ਵੱਡੀ ਖਬਰ