ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਲੋਕਾਂ ਦਾ ਮੁੱਖ ਕਿੱਤਾ ਖੇਤੀਬਾੜੀ ਹੈ, ਹਾੜੀ ਤੇ ਸਾਉਣੀ ਦੀਆਂ ਫ਼ਸਲਾਂ ਲਈ ਜਿਥੇ ਸਹੀ ਮੌਸਮ ਦੀ ਜ਼ਰੂਰਤ ਪੈਂਦੀ ਹੈ। ਉੱਥੇ ਹੀ ਫਸਲਾਂ ਦੇ ਵਾਧੇ ਤੇ ਵਿਕਾਸ ਲਈ ਪਾਣੀ ਦੀ ਸਹੀ ਸਮੇਂ ਅਤੇ ਸਹੀ ਮਾਤਰਾ ਦੇ ਵਿੱਚ ਜ਼ਰੂਰਤ ਪੈਂਦੀ ਹੈ। ਜਿਸ ਨਾਲ ਫਸਲਾਂ ਦਾ ਝਾੜ ਵਧੀਆ ਪ੍ਰਾਪਤ ਹੋ ਸਕੇ। ਅੱਜ ਵੀ ਬਹੁਤ ਸਾਰੇ ਲੋਕਾਂ ਵੱਲੋਂ ਖੇਤਾਂ ਦੀ ਸਿੰਚਾਈ ਨਹਿਰੀ ਪਾਣੀ ਨਾਲ ਕੀਤੀ ਜਾਂਦੀ ਹੈ। ਫਸਲਾ ਦੀ ਢੁਕਵੀ ਬਿਜਾਈ ਤੋਂ ਬਾਅਦ ਪਾਣੀ ਦਾ ਸਹੀ ਸਮੇਂ ਤੇ ਦੇਣਾ ਬਹੁਤ ਲਾਹੇਵੰਦ ਸਾਬਤ ਹੁੰਦਾ ਹੈ। ਇਸ ਸਬੰਧੀ ਹੀ 16 ਦਸੰਬਰ ਤੋਂ 23 ਦਸੰਬਰ ਤੱਕ ਲਈ ਇਕ ਵੱਡਾ ਐਲਾਨ ਹੋ ਗਿਆ ਹੈ।
ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਲਈ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਜਿਸ ਦੀ ਸਮਾਂ-ਸੀਮਾ 16 ਦਸੰਬਰ ਤੋਂ 23 ਦਸੰਬਰ 2020 ਤੱਕ ਤੈਅ ਕੀਤੀ ਗਈ ਹੈ। ਇਹ ਨਹਿਰੀ ਪਾਣੀ ਜਾਰੀ ਕੀਤੀ ਗਈ ਸੂਚਨਾ ਦੇ ਅਧਾਰ ਤੇ ਹੀ ਦਿੱਤਾ ਜਾਵੇਗਾ। ਜਿਸ ਵਿਚ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਸਿੱਧਵਾਂ ਬਰਾਂਚ, ਬਠਿੰਡਾ ਬਰਾਂਚ, ਬਿਸਤ ਦੁਆਬ ਕੈਨਾਲ ,ਅਬੋਹਰ ਬਰਾਂਚ ਅਤੇ ਪਟਿਆਲਾ ਫੀਡਰ ਕਰਮਵਾਰ ਪਹਿਲੀ ,ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਅਧਾਰ ਤੇ ਚੱਲਣਗੀਆਂ।
ਮਿਲੀ ਜਾਣਕਾਰੀ ਅਨੁਸਾਰ ਹਰੀਕੇ ਸਿਸਟਮ ਦੇ ਗਰੁੱਪ ਇਹ ਦੇ ਰਜਬਾਹਿਆਂ ਨੂੰ ਪਹਿਲੀ ਆਧਾਰ ਤੇ ਪੂਰਾ ਪਾਣੀ ਦਿੱਤਾ ਜਾਵੇਗਾ। ਇਸ ਤਰ੍ਹਾਂ ਹੀ ਗਰੁਪ ਬੀ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ਤੇ ਬਾਕੀ ਪਾਣੀ ਦਿੱਤਾ ਜਾਵੇਗਾ। ਬੁਲਾਰਿਆਂ ਨੇ ਅੱਗੇ ਦੱਸਿਆ ਕਿ ਅੱਪਰ ਬਾਰੀ ਦੁਆਬ ਕੈਨਾਲ ਵਿੱਚੋਂ ਨਿਕਲਦੀ ਲਾਹੌਰ ਬਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਪਾਣੀ ਦਿੱਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਮੇਨ ਬਰਾਂਚ ਲੋਅਰ, ਕਸੂਰ ਬਰਾਂਚ ਲੋਅਰ ਤੇ ਇਨ੍ਹਾਂ ਦੇ ਰਜਬਾਹਿਆਂ ਅਤੇ ਸਭਰਾਓ ਬਰਾਂਚ ਨੂੰ ਬਾਕੀ ਪਾਣੀ ਮੁਹਈਆ ਕਰਵਾਇਆ ਜਾਏਗਾ। ਨਹਿਰੀ ਪਾਣੀ ਛੱਡੇ ਜਾਣ ਸਬੰਧੀ ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ਏ ਵਿੱਚ ਹਨ। ਉਹਨਾਂ ਨਹਿਰਾਂ ਨੂੰ ਪੂਰਾ ਪਾਣੀ ਪਹਿਲੀ ਤਰਜੀਹ ਦੇ ਅਧਾਰ ਤੇ ਦਿੱਤਾ ਜਾਵੇਗਾ। ਇਸ ਤਰ੍ਹਾਂ ਹੀ ਗਰੁੱਪ ਬੀ ਵਿੱਚ ਘੱਗਰ ਲਿੰਕ ਅਤੇ ਇਸ ਵਿਚੋਂ ਫੀਡ ਹੁੰਦੀ ਘੱਗਰ ਬਰਾਂਚ ਅਤੇ ਪਟਿਆਲਾ ਮਾਈਨਰ ਨੂੰ ਪਾਣੀ ਦੂਜੀ ਤਰਜੀਹ ਦੇ ਆਧਾਰ ਤੇ ਮੁਹਈਆ ਕੀਤਾ ਜਾਵੇਗਾ।
Previous Postਹੁਣੇ ਹੁਣੇ ਕਿਸਾਨ ਅੰਦੋਲਨ ਤੇ ਨਰਿੰਦਰ ਮੋਦੀ ਦਾ ਆਇਆ ਇਹ ਵੱਡਾ ਬਿਆਨ
Next Postਹੁਣੇ ਹੁਣੇ ਇਥੇ ਹੋਇਆ ਹਵਾਈ ਕਰੈਸ਼ ਹੋਈਆਂ ਮੌਤਾਂ ,ਛਾਇਆ ਸੋਗ