ਆਈ ਤਾਜਾ ਵੱਡੀ ਖਬਰ
ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਭਾਰਤ ਦੇ ਕਿਸਾਨਾਂ ਵੱਲੋਂ ਨਕਾਰਿਆ ਜਾ ਰਿਹਾ ਹੈ। ਜਿਸ ਦੇ ਤਹਿਤ ਭਾਰਤ ਦੇ ਸਾਰੇ ਕਿਸਾਨ ਦਿੱਲੀ ਵਿੱਚ ਇਕੱਠੇ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਕਰਦੇ ਨਜ਼ਰ ਆ ਰਹੇ ਹਨ। ਇਸ ਸੰਘਰਸ਼ ਦਾ ਸੇਕ ਵਿਦੇਸ਼ਾਂ ਤੱਕ ਵੀ ਜਾ ਪਹੁੰਚਾ ਹੈ ਤੇ ਬਹੁਤ ਸਾਰੇ ਵਿਦੇਸ਼ੀ ਪ੍ਰਧਾਨ ਮੰਤਰੀਆ ਵੱਲੋਂ ਵੀ ਕੇਂਦਰ ਸਰਕਾਰ ਨੂੰ ਕਿਸਾਨਾਂ ਦਾ ਹੱਕ ਦਿਤੇ ਜਾਣ ਦੀ ਅਪੀਲ ਕੀਤੀ ਗਈ ਹੈ। ਵਿਦੇਸ਼ਾਂ ਵਿਚ ਵੱਸਦੇ ਭਾਰਤੀ ਭਾਈਚਾਰੇ ਵੱਲੋਂ ਵੀ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਉਥੇ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਕਿਸਾਨ ਸੰਘਰਸ਼ ਵਿੱਚ ਡਟੇ ਹੋਏ ਕਿਸਾਨਾਂ ਲਈ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਉੱਥੇ ਹੀ ਹੁਣ ਕੇਂਦਰ ਸਰਕਾਰ ਇਹ ਕੰਮ ਕਰਨ ਲੱਗੀ ਹੈ ,ਪੀਐੱਮ ਮੋਦੀ ਨੇ ਕਿਹਾ ਹੈ ਕਿ ਇਸ ਨਾਲ ਕਿਸਾਨਾਂ ਨੂੰ ਲਾਭ ਮਿਲੇਗਾ। ਨਾਰਾਜ਼ ਚੱਲ ਰਹੇ ਕਿਸਾਨਾਂ ਨੂੰ ਭਰਮਾਉਣ ਲਈ ਕੇਂਦਰ ਸਰਕਾਰ ਵੱਲੋਂ ਨਵੇਂ ਨਵੇਂ ਐਲਾਨ ਕੀਤੇ ਜਾ ਰਹੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁਨੀਆ ਦੇ ਸਭ ਤੋਂ ਵੱਡੇ ਹਾਈਬ੍ਰਿਡ ਐਨਰਜੀ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਹਾ ਗਿਆ ਹੈ ਕਿ ਇਸ ਦਾ ਲਾਭ ਕਿਸਾਨਾਂ ਨੂੰ ਹੋਵੇਗਾ। ਇਹ ਪਾਰਕ ਕੱਛ ਵਿਚ ਬਣਾਇਆ ਜਾ ਰਿਹਾ ਹੈ। ਇਸ ਤਰ੍ਹਾਂ ਦੇ ਹਾਈਬ੍ਰਿਡ ਐਨਰਜੀ ਪਾਰਕ ਪਹਿਲਾਂ ਸਿੰਘਾਪੁਰ ਅਤੇ ਬਹਿਰੀਨ ਵਿਚ ਬਣੇ ਹੋਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਪਾਰਕ ਬਣਨ ਨਾਲ ਅੱਜ ਸਰਦਾਰ ਪਟੇਲ ਦਾ ਸੁਪਨਾ ਪੂਰਾ ਹੋ ਰਿਹਾ ਹੈ।
ਏਸ ਦੌਰਾਨ ਨਰੇਂਦਰ ਮੋਦੀ ਕੱਛ ਦੇ ਕਿਸਾਨ ਭਾਈਚਾਰੇ ਤੋਂ ਇਲਾਵਾ ਗੁਜਰਾਤ ਦੇ ਕਿਸਾਨਾਂ ਨਾਲ ਵੀ ਮੁਲਾਕਾਤ ਕਰਨਗੇ। ਕੱਛ ਜਿਲੇ ਦੀ ਲੱਖਪਤ ਤਾਲੁਕਾ ਅਤੇ ਇਸ ਦੇ ਨੇੜੇ-ਤੇੜੇ ਮਿਲਾ ਕੇ ਕਰੀਬ ਪੰਜ ਹਜ਼ਾਰ ਸਿੱਖ ਪਰਿਵਾਰ ਵੀ ਰਹਿੰਦੇ ਹਨ। ਸੂਬੇ ਦੇ ਸੂਚਨਾ ਵਿਭਾਗ ਵੱਲੋਂ ਜਾਰੀ ਪ੍ਰੈਸ ਰਲੀਜ਼ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਕੋਲ ਰਹਿੰਦੇ ਕਿਸਾਨਾਂ ਨੂੰ ਗੱਲ ਬਾਤ ਕਰਨ ਲਈ ਪ੍ਰਧਾਨ ਮੰਤਰੀ ਵੱਲੋਂ ਸੱਦਾ ਦਿੱਤਾ ਗਿਆ ਹੈ। ਇਸ ਤੋਂ ਬਿਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਛ ਵਿਚ ਧੋਰਡੋ ਦੇ ਕਿਸਾਨਾਂ ਅਤੇ ਕਲਾਕਾਰਾਂ ਨਾਲ ਵੀ ਗੱਲਬਾਤ ਕਰਨਗੇ।
Previous Postਪੰਜਾਬ : ਬਿਜਲੀ ਦੇ ਬਿੱਲਾਂ ਦੇ ਬਾਰੇ ਚ ਹੁਣ ਆਈ ਇਹ ਵੱਡੀ ਖਬਰ, ਲੋਕਾਂ ਚ ਖੁਸ਼ੀ
Next Postਪੂਰੇ 49 ਸਾਲਾਂ ਦੇ ਬਾਅਦ ਆਪਣੇ ਪਤੀ ਨੂੰ ਮਿਲੇਗੀ ਜਲੰਧਰ ਦੀ ਇਹ ਔਰਤ – ਏਦਾਂ ਹੋ ਗਏ ਸੀ ਜੁਦਾ