ਖੇਤੀਬਾੜੀ ਕਾਨੂੰਨਾਂ ਦਾ ਮਸਲਾ ਹਲ ਕਰਨ ਲਈ ਹੁਣੇ ਹੁਣੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਇਹ ਕੰਮ

ਆਈ ਤਾਜਾ ਵੱਡੀ ਖਬਰ

ਦੇਸ਼ ਦੀ ਰਾਜਧਾਨੀ ਦਿੱਲੀ ਦੇ ਨਾਲ ਲਗਦੇ ਵੱਖ-ਵੱਖ ਸਰਹੱਦਾਂ ਉਪਰ ਦੇਸ਼ ਦੀਆਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਆਪਣੇ ਡੇਰੇ ਜਮਾਏ ਹੋਏ ਹਨ। ਇਸ ਦੌਰਾਨ ਇੱਥੇ ਮੁਜ਼ਾਹਰਾ ਕਰ ਰਹੇ ਲੋਕਾਂ ਦੀ ਇੱਕੋ-ਇੱਕ ਮੰਗ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ। ਇਸ ਲਈ ਪੂਰੇ ਦੇਸ਼ ਵਿੱਚੋਂ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਨਾਲ ਆਮ ਲੋਕ ਵੀ ਇਸ ਧਰਨੇ ਪ੍ਰਦਰਸ਼ਨ ਵਿਚ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ। ਆਪਣੀ ਅਗਲੀ ਰਣਨੀਤੀ ਲਈ ਕਿਸਾਨ ਜਥੇਬੰਦੀਆਂ ਖੁੱਲ੍ਹੇ ਅਸਮਾਨ ਥੱਲੇ ਬੈਠ ਕੇ ਹੀ ਮੀਟਿੰਗਾਂ ਕਰ ਰਹੀਆਂ ਹਨ।

ਉਧਰ ਦੂਜੇ ਪਾਸੇ ਦਿਨ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਭਾਜਪਾ ਦੇ ਹੈਡਕੁਆਟਰ ਵਿੱਚ ਕੇਂਦਰੀ ਮੰਤਰੀਆਂ ਦੇ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਨਰੇਂਦਰ ਸਿੰਘ ਤੌਮਰ, ਪੀਊਸ਼ ਗੋਇਲ, ਨਿਰਮਲਾ ਸੀਤਾਰਮਨ ਜਿਹੇ ਸੀਨੀਅਰ ਨੇਤਾਵਾਂ ਤੋਂ ਇਲਾਵਾ ਰਾਸ਼ਟਰੀ ਜਨਰਲ ਸਕੱਤਰ ਸੀ ਟੀ ਰਵੀ, ਦੁਸ਼ਯੰਤ ਗੌਤਮ, ਅਰੁਣ ਸਿੰਘ ਵਰਗੇ ਆਹੁਦਾ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ। ਇਹ ਮੀਟਿੰਗ ਉਸ ਸਮੇਂ ਕੀਤੀ ਗਈ ਜਦੋਂ ਸੁਪਰੀਮ ਕੋਰਟ ਵੱਲੋਂ ਕੇਂਦਰ-ਕਿਸਾਨਾਂ ਦੇ ਮਾਮਲੇ ਉਪਰ ਸੁਣਵਾਈ ਕੀਤੀ ਗਈ।

ਕਿਸਾਨਾਂ ਦੇ ਅੰਦੋਲਨ ਕਾਰਨ ਆਵਾਜਾਈ ਵਿਚ ਹੋ ਰਹੀ ਪ੍ਰੇਸ਼ਾਨੀ ਨੂੰ ਲੈ ਕੇ ਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਹੋਈਆਂ ਸਨ ਜਿਸ ਉਪਰ ਆਪਣੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਆਖਿਆ ਕਿ ਕਿਸਾਨਾਂ ਨੂੰ ਹਿੰਸਕ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ। ਧਿਆਨ ਦੇਣ ਯੋਗ ਹੈ ਕਿ ਕੋਰਟ ਨੇ ਖੇਤੀ ਮਾਹਿਰਾਂ ਅਤੇ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਇੱਕ ਨਿਰਪੱਖ ਅਤੇ ਸੁਤੰਤਰ ਟੀਮ ਬਣਾਉਣ ਦਾ ਵਿਚਾਰ ਵੀ ਪੇਸ਼ ਕੀਤਾ ਹੈ ਤਾਂ ਜੋ ਇਨ੍ਹਾਂ ਨਵੇਂ ਖੇਤੀ ਕਾਨੂੰਨਾਂ ਦੇ ਚੱਲ ਰਹੇ ਵਿਵਾਦ ਨੂੰ ਸੁਝਾਅ ਲਿਆ ਜਾ ਸਕੇ। ਜ਼ਿਕਰਯੋਗ ਹੈ ਕਿ ਬੀਤੇ ਤਕਰੀਬਨ ਤਿੰਨ ਮਹੀਨਿਆਂ ਤੋਂ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਬਹੁਤ ਮੀਟਿੰਗਾਂ ਹੋ ਚੁੱਕੀਆਂ ਹਨ ਜੋ ਕਿਸੇ ਵੀ ਨਤੀਜੇ ਉਪਰ ਪਹੁੰਚਣ ਤੇ ਨਾਕਾਮਯਾਬ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦਾ ਕਈ ਵਾਰੀ ਕਿਸਾਨਾਂ ਵੱਲੋਂ ਬਾਈਕਾਟ ਵੀ ਕੀਤਾ ਜਾ ਚੁੱਕਿਆ ਹੈ। ਇਨ੍ਹਾਂ ਧਰਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਇਕਲੌਤੀ ਮੰਗ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ।