ਆਈ ਤਾਜਾ ਵੱਡੀ ਖਬਰ
ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ। ਕਿਸਾਨਾਂ ਦਾ ਹੌਸਲਾ ਇੱਥੇ ਉਹ ਹੋ ਰਹੀ ਬਾਰਸ਼ ਅਤੇ ਪੈ ਰਹੀ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ। ਇਥੇ ਚੱਲ ਰਹੇ ਰੋਸ ਮੁਜ਼ਾਹਰਿਆਂ ਵਿੱਚੋਂ ਰੋਜ਼ਾਨਾ ਹੀ ਕਈ ਕਿਸਮ ਦੀਆਂ ਖਬਰਾਂ ਸੁਨਣ ਵਿੱਚ ਮਿਲਦੀਆਂ ਹਨ ਜਿਹਨਾਂ ਵਿੱਚੋਂ ਕੁੱਝ ਦੁਖਦ ਸਮਾਚਾਰ ਵੀ ਹੁੰਦੇ ਹਨ।
ਹੁਣ ਤੱਕ ਇਸ ਅੰਦੋਲਨ ਵਿੱਚ ਸ਼ਾਮਲ ਹੋਏ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਪਰ ਸਰਕਾਰ ਦਾ ਇਸ ਉੱਪਰ ਕੋਈ ਅਸਰ ਨਹੀਂ ਦਿਖਾਈ ਦੇ ਰਿਹਾ। ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਜਾਂ ਰੱਦ ਕਰਨ ਦੇ ਲਈ ਟੱਸ ਤੋਂ ਮੱਸ ਨਹੀਂ ਹੋ ਰਹੀ ਜਿਸ ਕਾਰਨ ਇਹ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ। ਜਾ- ਨ। ਲੈ ਲਈ ਹੈ। ਟਿਕਰੀ ਬਾਰਡਰ ਤੋਂ ਇਕ ਹੋਰ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਨੂੰ ਸੁਣ ਕੇ ਕਿਸਾਨ ਜਥੇ ਬੰਦੀਆਂ ਵਿੱਚ ਫਿਰ ਤੋਂ ਸੋਗ ਦੀ ਲਹਿਰ ਦੌੜ ਗਈ ਹੈ। ਮੋਦੀ ਸਰਕਾਰ ਦੇ ਜਬਰ ਦਾ ਸਾਹਮਣਾ ਕਰਦੇ ਹੋਏ ਇਕ ਹੋਰ ਕਿਸਾਨ ਅੱਜ ਸ਼ਹੀਦ ਹੋ ਗਿਆ ਹੈ।
ਇਹ ਨੌਜਵਾਨ ਕਰੀਬ ਚਾਰ ਕੁ ਦਿਨ ਪਹਿਲਾਂ ਆਪਣੇ ਪਿੰਡ ਤੋਂ ਕਿਸਾਨ ਜਥੇ ਬੰਦੀ ਦੇ ਨਾਲ ਟਿਕਰੀ ਬਾਰਡਰ ਵਿਖੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਜਿਸ ਦੀ ਪਹਿਚਾਣ ਜੈ ਸਿੰਘ ਪੁੱਤਰ ਕੁਲਦੀਪ ਸਿੰਘ ਪਿੰਡ ਤੁੰਗਵਾਲੀ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਇਹ ਨੌਜਵਾਨ 37 ਸਾਲਾਂ ਦਾ ਸੀ। ਜੋ ਪਿਛਲੇ ਲੰਮੇ ਅਰਸੇ ਤੋਂ ਕਿਸਾਨ ਜਥੇ ਬੰਦੀਆਂ ਦੇ ਨਾਲ ਇਨ੍ਹਾਂ ਕਾਨੂੰਨਾਂ ਦੇ ਖਿਲਾਫ਼ ਸੰਘਰਸ਼ ਕਰਦਾ ਆ ਰਿਹਾ ਸੀ
ਤੇ ਇਸ ਕਿਸਾਨੀ ਸੰਘਰਸ਼ ਵਿੱਚ ਰੋਜ਼ਾਨਾ ਸ਼ਮੂਲੀਅਤ ਕਰ ਰਿਹਾ ਸੀ ।ਇਸ ਨੌਜਵਾਨ ਦੀ ਮੌਤ ਦੀ ਖਬਰ ਪਿੰਡ ਪਹੁੰਚਦੇ ਸਾਰ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਸਾਰੀਆਂ ਜਥੇ ਬੰਦੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Previous Postਹੁਣੇ ਹੁਣੇ ਆਈ ਵੱਡੀ ਖਬਰ ਕੈਪਟਨ ਅਮਰਿੰਦਰ ਸਿੰਘ ਨੇ ਦਿਤੇ ਪੰਜਾਬ ਲਈ ਇਹ ਸਖਤ ਹੁਕਮ
Next Postਕਿਸਾਨ ਮੋਰਚੇ ਲਈ ਏਨਾ ਕੁਜ ਕਰਨ ਵਾਲੇ ਡਾਕਟਰ ਓਬਰਾਏ ਹੁਣ ਫਿਰ ਕਰਨ ਲਗੇ ਕਿਸਾਨ ਮੋਰਚੇ ਲਈ ਇਹ ਵੱਡਾ ਕੰਮ