WHO ਨੇ ਹੁਣ ਦਿੱਤੀ ਅਜਿਹੀ ਚੇਤਾਵਨੀ ਲੋਕੀ ਫਿਰ ਪਾਏ ਫਿਕਰਾਂ ਚ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਉਤਪੰਨ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਬਚ ਨਹੀਂ ਸਕਿਆ ਹੈ। ਆਏ ਦਿਨ ਹੀ ਕਰੋਨਾ ਵਿਚ ਮੁੜ ਤੋਂ ਵਾਧਾ ਵੇਖਿਆ ਜਾ ਰਿਹਾ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਉਨ੍ਹਾਂ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਮੁੜ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਸਰਦੀ ਦੇ ਵਧਣ ਨਾਲ ਕਰੋਨਾ ਕੇਸਾਂ ਵਿਚ ਮੁੜ ਉਛਾਲ ਵੇਖਿਆ ਜਾ ਰਿਹਾ ਹੈ। ਵਿਸ਼ਵ ਵਿਚ ਸਭ ਤੋਂ ਜ਼ਿਆਦਾ ਕਰੋਨਾ ਦੇ ਕੇਸ ਅਮਰੀਕਾ ਵਿਚ ਹਨ। ਡਬਲਿਊ ਐਚ ਓ ਨੇ ਹੁਣ ਅਜਿਹੀ ਚੇਤਾਵਨੀ ਦਿਤੀ ਹੈ ਕਿ ਲੋਕ ਫਿਰ ਤੋਂ ਫਿਕਰਾਂ ਵਿੱਚ ਪੈ ਗਏ ਹਨ। ਦੁਨੀਆ ਵਿੱਚ ਹੁਣ ਤੱਕ ਕਰੋਨਾ ਪੀੜਤਾਂ ਦੀ ਗਿਣਤੀ 7.54 ਕਰੋੜ ਤੋਂ ਪਾਰ ਹੋ ਚੁੱਕੀ ਹੈ।

ਇਸ ਤਰ੍ਹਾਂ ਹੀ ਮਰਨ ਵਾਲਿਆਂ ਦੀ ਗਿਣਤੀ ਵੀ 16.71 ਲੱਖ ਤੋਂ ਜ਼ਿਆਦਾ ਹੋ ਚੁੱਕੀ ਹੈ । ਹੁਣ ਡਬਲਿਊ ਐਚ ਓ ਨੇ ਇੱਕ ਚਿਤਾਵਨੀ ਜਾਰੀ ਕੀਤੀ ਹੈ ਜਿਸ ਵਿੱਚ ਵੈਕਸੀਨ ਨੂੰ ਲੈ ਕੇ ਕਿਹਾ ਗਿਆ ਹੈ ਕੀ ਇਹ ਕੋਈ ਜਾਦੂ ਦੀ ਗੋਲੀ ਨਹੀਂ ਹੈ । ਜੋ ਅੱਖ ਝਪਕਦੇ ਹੀ ਕਰੋਨਾ ਵਿਸ਼ਾਣੂ ਨੂੰ ਖ਼ਤਮ ਕਰ ਦੇਵੇਗੀ। ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ-ਜਨਰਲ ਟੇਡਰੋਸ ਵੀ ਟੀਕੇ ਬਾਰੇ ਚੇਤਾਵਨੀ ਦੇ ਚੁੱਕੇ ਹਨ। ਇਹ ਟੀਕਾ ਹੈ ਜੋ ਕਰੋਨਾ ਵਾਇਰਸ ਨੂੰ ਹੌਲੀ ਹੌਲੀ ਖਤਮ ਕਰੇਗਾ। ਇਸ ਨੂੰ ਖ਼ਤਮ ਕਰਨ ਲਈ ਸਾਨੂੰ ਲੰਮਾ ਪੈਂਡਾ ਤੈਅ ਕਰਨਾ ਹੋਵੇਗਾ ਤੇ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਪੈਣਗੇ।

ਇਸ ਲਈ ਹੀ ਕੋਰੋਨਾ ਦਾ ਅਸਰ ਅਜੇ ਲੰਮੇ ਸਮੇਂ ਤੱਕ ਦੁਨੀਆਂ ਵਿੱਚ ਬਣਿਆ ਰਹੇਗਾ। ਵਿਸ਼ਵ ਸਿਹਤ ਸੰਗਠਨ ਨੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ। ਕਿਉਕਿ ਲੋਕ ਕ੍ਰਿਸਮਿਸ ਦੀਆਂ ਛੁੱਟੀਆਂ ਦੌਰਾਨ ਆਪਣੇ ਦੋਸਤਾਂ, ਰਿਸ਼ਤੇਦਾਰਾਂ, ਪਰਿਵਾਰ ਦੇ ਹੋਰ ਮੈਂਬਰਾਂ ਨੂੰ ਸੰਕਰਮਣ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਕਰੋਨਾ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ।

ਡਬਲਿਊ ਐਚ ਓ ਨੇ ਮਹਿਮਾਨਾਂ ਨੂੰ ਘਰ ਤੋਂ ਬਾਹਰ ਰੱਖਣ ਦੀ ਕੋਸ਼ਿਸ਼ ਕਰਨ ਦੀ ਵੀ ਗੱਲ ਆਖੀ ਹੈ। ਵਿਸ਼ਵ ਸਿਹਤ ਸੰਗਠਨ ਦੇ ਪੱਛਮੀ ਪ੍ਰਸ਼ਾਂਤ ਦੇ ਖੇਤਰੀ ਡਾਇਰੈਕਟਰ ਕਸੇਈ ਤਾਕੇਸ਼ੀ ਨੇ ਕਿਹਾ ਹੈ ਕਿ ਇਹ ਤਾਂ ਕੋਈ ਚਾਂਦੀ ਦੀ ਗੋਲੀ ਨਹੀਂ ਹੈ। ਇਸ ਦੀ ਸਹੀ ਮਾਤਰਾ ਵਿੱਚ ਹਰ ਇਨਸਾਨ ਤੱਕ ਪਹੁੰਚ ਜ਼ਰੂਰੀ ਹੈ। ਇਸ ਟੀਕੇ ਦੀ ਪ੍ਰਕਿਰਿਆ ਖੇਤਰ ਦੇ ਕੁਝ ਹਿੱਸਿਆਂ ਵਿੱਚ ਸ਼ੁਰੂ ਹੋ ਰਹੀ ਹੈ। ਪਰ ਸਭ ਨੂੰ ਸਪਲਾਈ ਕਰਨ ਵਿਚ ਅਜੇ ਸਮਾਂ ਲੱਗੇਗਾ। ਵਧੇਰੇ ਖ਼ਤਰੇ ਵਾਲੇ ਲੋਕਾਂ ਨੂੰ ਛੱਡ ਦਿੱਤਾ ਜਾਵੇ ਤਾਂ ਆਮ ਨਾਗਰਿਕਾਂ ਨੂੰ ਕੋਰੋਨਾ ਵਾਇਰਸ ਦੀ ਵੈਕਸੀਨ ਮਿਲਣ ਵਿੱਚ 12 ਤੋਂ 24 ਮਹੀਨਿਆਂ ਦਾ ਸਮਾਂ ਲੱਗ ਸਕਦਾ ਹੈ।