ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾ ਦੇ ਵਿਰੁੱਧ ਕਿਸਾਨ ਜੱਥੇ ਬੰਦੀਆਂ ਵੱਲੋਂ ਸੰਘਰਸ਼ ਕਰਦੇ ਹੋਏ ਅੱਜ 25 ਦਿਨ ਹੋ ਚੁੱਕੇ ਹਨ। ਕਿਸਾਨ ਜਥੇ ਬੰਦੀਆਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚਾ ਲਾ ਕੇ ਸੰਘਰਸ਼ ਕਰ ਰਹੀਆਂ ਹਨ। ਕੇਂਦਰ ਸਰਕਾਰ ਨਾਲ ਹੁਣ ਤੱਕ ਕਿਸਾਨ ਜਥੇ ਬੰਦੀਆਂ ਦੀਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। 8 ਤਰੀਕ ਦੇ ਬੰਦ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇ ਬੰਧੀਆ ਦੇ 13 ਨੁਮਾਇੰਦਿਆਂ ਨੂੰ 8 ਦਸੰਬਰ ਨੂੰ ਸ਼ਾਮ ਸਮੇਂ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ।
ਇਸ ਮੀਟਿੰਗ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਖੇਤੀ ਕਨੂੰਨਾਂ ਵਿੱਚ ਸੁਧਾਰ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਸਭ ਕਿਸਾਨ ਜਥੇ ਬੰਦੀਆਂ ਵੱਲੋਂ ਠੁਕਰਾ ਦਿੱਤਾ ਗਿਆ ਸੀ। ਆਖਿਰ ਹੁਣ ਇੰਨੀ ਜੱਦੋ-ਜਹਿਦ ਤੋਂ ਬਾਅਦ ਕਿਸਾਨ ਬਿੱਲਾ ਬਾਰੇ ਮੋਦੀ ਸਰਕਾਰ ਵੱਲੋਂ ਇੱਕ ਵੱਡੀ ਖਬਰ ਦਾ ਐਲਾਨ ਹੋ ਗਿਆ ਹੈ। ਕਿਸਾਨ ਜਥੇ ਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਤੱਕ ਕਿਸਾਨ ਜਥੇ ਬੰਦੀਆਂ ਅਤੇ ਸਰਕਾਰ ਦੇ ਵਿਚਕਾਰ ਪੰਜ ਗੇੜਾਂ ਦੀ ਗੱਲਬਾਤ ਹੋ ਚੁੱਕੀ ਹੈ।
ਉਸ ਦਾ ਕੋਈ ਵੀ ਹੱਲ ਨਿਕਲਦਾ ਦਿਖਾਈ ਨਹੀਂ ਦਿੱਤਾ। ਜਿਥੇ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਨਾ ਚਾਹੁੰਦੀ। ਉਥੇ ਹੀ ਕਿਸਾਨ ਇਨ੍ਹਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਬਿੱਲਾ ਤੇ ਕਿਸਾਨਾਂ ਨਾਲ ਗੱਲ ਬਾਤ ਕਰਨ ਦੀ ਤਿਆਰੀ ਕਰ ਲਈ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਵਾਲੇ ਦਿਨ ਕਿਸਾਨਾਂ ਨਾਲ ਗੱਲ ਬਾਤ ਕਰਨ ਦਾ ਦਿਨ ਤੈਅ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਤੇ ਕਿਸਾਨਾਂ ਦੇ ਵਿਚਕਾਰ ਚਰਚਾ ਕਰਨ ਦੀ ਜਾਣਕਾਰੀ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਤੀ ਗਈ ਹੈ। ਉੱਤਰ ਪ੍ਰਦੇਸ਼ ਵਿਚ 2500 ਥਾਵਾਂ ਤੇ ਕਿਸਾਨ ਸੰਵਾਦ ਦਾ ਆਯੋਜਨ ਕੀਤਾ ਜਾਵੇਗਾ। ਸਰਕਾਰ ਵੱਲੋਂ ਕਿਸਾਨਾਂ ਨੂੰ ਇਕ ਪ੍ਰਸਤਾਵ ਭੇਜਿਆ ਗਿਆ ਸੀ। ਜਿਸ ਵਿੱਚ ਸਪਸ਼ਟ ਕੀਤਾ ਗਿਆ ਸੀ ਕਿ ਐਮ ਐਸ ਪੀ ਜਾਰੀ ਰਹੇਗੀ। ਪਰ ਕਿਸਾਨ ਜਥੇ ਬੰਦੀਆਂ ਵੱਲੋਂ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਗਿਆ ਸੀ। ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਵਿਰੋਧੀਆਂ ਦੀ ਚਾਲ ਦੱਸਿਆ ਜਾ ਰਿਹਾ ਹੈ, ਤੇ ਝੂਠ ਫੈਲਾਉਣ ਦਾ ਦੋ-ਸ਼ ਵੀ ਲਗਾਇਆ ਜਾ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ ਤੇ ਜਿਆਦਾਤਰ ਪੰਜਾਬ ਤੇ ਹਰਿਆਣਾ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੱਧ ਪ੍ਰਦੇਸ਼ ਦੇ ਕਿਸਾਨਾਂ ਨਾਲ ਵਿਚਾਰ ਚਰਚਾ ਕੀਤੀ ਗਈ ਸੀ, ਜਿਸ ਵਿੱਚ ਉਨ੍ਹਾਂ ਸਪਸ਼ਟ ਕੀਤਾ ਕਿ ਘੱਟੋ ਘੱਟ ਸਮਰਥਨ ਮੁੱਲ ਨੂੰ ਨਾ ਖਤਮ ਕੀਤਾ ਗਿਆ ਸੀ ਤੇ ਨਾ ਹੀ ਖਤਮ ਕੀਤਾ ਜਾਵੇਗਾ।
Home ਤਾਜਾ ਖ਼ਬਰਾਂ ਆਖਰ ਏਨੀ ਜਦੋ ਜਹਿਦ ਤੋਂ ਬਾਅਦ ਬਿੱਲਾਂ ਬਾਰੇ ਹੁਣੇ ਹੁਣੇ ਮੋਦੀ ਵਲੋਂ ਆ ਗਈ ਇਹ ਵੱਡੀ ਖਬਰ ਹੋਇਆ ਇਹ ਐਲਾਨ
Previous Postਪੰਜਾਬ ਚ ਅੱਜ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ
Next Postਕਿਸਾਨ ਅੰਦੋਲਨ : ਹੁਣੇ ਹੁਣੇ ਇਸ ਕਾਰਨ ਅਚਾਨਕ ਭਰ ਜਵਾਨੀ ਚ ਕਿਸਾਨ ਨੇ ਦਿੱਤੀ ਜਾਨ