ਨਵੇਂ ਖੇਤੀ ਕਨੂੰਨਾਂ ਕਰਕੇ ਹੁਣ ਫਿਰ ਆ ਗਈ ਇਹ ਮਾੜੀ ਖਬਰ, ਕਿਸਾਨਾਂ ਚ ਛਾਇਆ ਸੋਗ

ਤਾਜਾ ਵੱਡੀ ਖਬਰ

ਦੇਸ਼ ਭਰ ਦੀਆਂ ਕਿਸਾਨ ਜਥੇ ਬੰਦੀਆਂ ਦਿੱਲੀ ਦੀਆਂ ਵੱਖ-ਵੱਖ ਬਰੂਹਾਂ ਨੂੰ ਡੱਕ ਕੇ ਬੈਠੀਆਂ ਹੋਈਆਂ ਹਨ ਜਿਨ੍ਹਾਂ ਦਾ ਮਕਸਦ ਕੇਂਦਰੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ। ਇਸ ਵਾਸਤੇ ਹੁਣ ਤੱਕ ਲੱਖਾਂ ਦੀ ਗਿਣਤੀ ਵਿੱਚ ਲੋਕ ਦਿੱਲੀ ਦੇ ਨਾਲ ਲੱਗਦੀਆਂ ਵੱਖ ਵੱਖ ਸਰਹੱਦਾਂ ਉਪਰ ਡਟੇ ਹੋਏ ਹਨ। ਇਨ੍ਹਾਂ ਸਰਹੱਦਾਂ ਉਪਰੋਂ ਆਏ ਦਿਨ ਬਹੁਤ ਸਾਰੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਪਰ ਬੀਤੇ ਕੁਝ ਦਿਨਾਂ ਤੋਂ ਅਜਿਹੀਆਂ ਖਬਰਾਂ ਆ ਰਹੀਆਂ ਹਨ ਜਿਸ ਨਾਲ ਧਰਨੇ ਵਾਲੀ ਥਾਂ ਦਾ ਮਾਹੌਲ ਦੁਖਦਾਈ ਹੋ ਰਿਹਾ ਹੈ।

ਇਸੇ ਹੀ ਸਬੰਧ ਵਿੱਚ ਬੁਹਤ ਸਾਰੀਆਂ ਦੁੱਖਦਾਈ ਖਬਰਾਂ ਸੁਣਨ ਨੂੰ ਮਿਲ ਰਹੀਆ ਹਨ। ਜਿਸ ਵਿੱਚ ਖੇਤੀ ਅੰਦੋਲਨ ਕਰ ਰਹੇ ਸਰਹੱਦ ਉੱਪਰ ਬੈਠੇ ਕਿਸਾਨਾਂ ਨਾਲ ਵਾਪਰਨ ਵਾਲੇ ਹਾਦਸੇ ਤੇ ਕੁਝ ਕਿਸਾਨਾਂ ਨਾਲ ਰਸਤਿਆਂ ਵਿੱਚ ਵਾਪਰਨ ਵਾਲੇ ਹਾਦਸੇ ਸਭ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਹਰ ਵਰਗ ਵੱਲੋਂ ਇਸ ਕਿਸਾਨ ਸੰਘਰਸ਼ ਵਿਚ ਭਰਪੂਰ ਯੋਗਦਾਨ ਪਾਇਆ ਜਾ ਰਿਹਾ ਹੈ। ਇਕ ਵਾਰ ਫਿਰ ਤੋਂ ਖੇਤੀ ਕਾਨੂੰਨਾਂ ਦੇ ਕਾਰਣ ਵਾਪਰੇ ਹਾਦਸੇ ਵਿੱਚ ਹੋਈ ਮੌਤ ਦੇ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।

ਦਿੱਲੀ ਚੱਲ ਰਹੇ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪੰਜਾਬ ਤੋਂ ਰੋਜ਼ ਹੀ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨ ਦਿੱਲੀ ਜਾ ਰਹੇ ਹਨ। ਪੰਜਾਬ ਦੇ ਵਿਚ ਵੀ ਭਾਜਪਾ ਆਗੂਆਂ ਦੇ ਘਰਾਂ ਦੇ ਘਿਰਾਓ ਦੌਰਾਨ ਇਕ ਘਟਨਾ ਵਾਪਰਨ ਕਾਰਨ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 16 ਦਸੰਬਰ ਨੂੰ ਇਕ ਖੇਤ ਮਜ਼ਦੂਰ ਦਰਸ਼ਨ ਸਿੰਘ ਵੱਲੋਂ ਧਰਨੇ ਵਿੱਚ ਸ਼ਾਮਲ ਹੋਣ ਲਈ ਜਾਂਦੇ ਸਮੇਂ ਟਰਾਲੀ ਦੇ ਡਾਲੇ ਤੋਂ ਡਿੱਗਣ ਕਾਰਨ ਗੰ-ਭੀ- ਰ ਜ਼ਖਮੀ ਹੋ ਗਿਆ ਸੀ। ਜਿਸ ਨੂੰ ਜਖਮੀਂ ਹਾਲਤ ਵਿਚ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਜਿੱਥੇ ਉਸਦੀ ਸਥਿਤੀ ਨੂੰ ਦੇਖਦੇ ਹੋਏ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਸੀ। ਅੱਜ ਉਸ ਖੇਤ ਮਜ਼ਦੂਰ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਲਾਸ਼ ਨੂੰ ਬੁਢਲਾਡਾ ਦੇ ਸਿਵਲ ਹਸਪਤਾਲ ਵਿਚ ਰੱਖ ਦਿੱਤਾ ਗਿਆ ਹੈ। ਕਿਸਾਨ ਆਗੂਆਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਮ੍ਰਿਤਕ ਦੇ ਪਰਿਵਾਰ ਨੂੰ ਕਰਜਾ ਮਾਫ਼ ਕਰਨ ,10 ਲੱਖ ਰੁਪਏ ,ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਵੀ ਕੀਤੀ ਹੈ। ਮ੍ਰਿਤਕ ਮਜ਼ਦੂਰ ਕਿਸਾਨ ਦਰਸ਼ਨ ਸਿੰਘ ਪਿੰਡ ਦੋਦੜਾ ਦਾ ਵਸਨੀਕ ਸੀ। ਏਸ ਬਾਰੇ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲ੍ਹਾ ਆਗੂ ਜਗਸੀਰ ਸਿੰਘ ਸ਼ੀਰਾ ਦੋਦੜਾ ਵੱਲੋਂ ਦਿੱਤੀ ਗਈ ਹੈ। ਸਾਰੇ ਕਿਸਾਨ ਆਗੂਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।