ਆਈ ਤਾਜਾ ਵੱਡੀ ਖਬਰ
ਭਾਰਤ ਵਿੱਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਹਰ ਵਰਗ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਰੰਭ ਕੀਤੇ ਗਏ ਇਸ ਸੰਘਰਸ਼ ਨੂੰ ਅੱਜ 1 ਮਹੀਨੇ ਦਾ ਸਮਾਂ ਹੋ ਚੁੱਕਾ ਹੈ। ਉਥੇ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੂਬੇ ਅੰਦਰ ਜਿੱਥੇ ਅਕਾਲੀ-ਭਾਜਪਾ ਗਠਜੋੜ ਟੁੱਟ ਚੁੱਕਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਦੇ ਕਾਰਨ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ।
ਕਿਉਂਕਿ ਕੇਂਦਰ ਸਰਕਾਰ ਵੱਲੋਂ ਵੀ ਆਪਣੀ ਹਮਾਇਤ ਵਾਪਸ ਲੈ ਲਈ ਗਈ ਸੀ। ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਬਹੁਤ ਸਾਰੇ ਭਾਜਪਾ ਆਗੂਆਂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਜਾ ਰਿਹਾ। ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਲਈ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਨੌਕਰੀ ਛੱਡ ਕੇ ਇਸ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖੁਦ ਇਕ ਅਜਿਹਾ ਕੰਮ ਕਰਨ ਲੱਗੇ ਹਨ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇੰਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਅਪੀਲ ਕੀਤੀ ਗਈ ਸੀ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖੇਤੀ ਕਾਨੂੰਨਾਂ ਸਬੰਧੀ ਗੱਲ ਬਾਤ ਕਰਨ ਲਈ ਜਨਵਰੀ ਦੇ ਪਹਿਲੇ ਹਫਤੇ ਦੇਸ਼ ਦੀਆਂ ਖੇਤਰੀ ਤੇ ਸਹਿਯੋਗੀ ਪਾਰਟੀਆਂ ਨਾਲ ਬੈਠਕ ਕਰ ਸਕਦੇ ਹਨ। ਕੇਂਦਰ ਸਰਕਾਰ ਦੇ ਖ਼ਿਲਾਫ਼ ਚੱਲਦੇ ਹੋਏ ਹੀ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫਾ ਦਿੱਤਾ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਨਾਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਹੁਣ ਲੋਕਾਂ ਦੇ ਰੋਹ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਖਿਲਾਫ ਆਪਣੀ ਕਮਾਈ ਸਾਂਭ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਸੂਬਿਆਂ ਵਿਚ ਆਪਣੀ ਦਖਲ ਅੰਦਾਜ਼ੀ ਬੰਦ ਕਰਨੀ ਪਵੇਗੀ । ਜਿਸ ਲਈ ਉਹ ਨਵੀਂ ਯੋਜਨਾ ਉਲੀਕ ਰਹੇ ਹਨ। ਬਹੁਤ ਸਾਰੇ ਮਾਮਲੇ ਹਨ ਜਿਨ੍ਹਾਂ ਵਿੱਚ ਕੇਂਦਰ ਦੀ ਦਖ਼ਲ ਅੰਦਾਜ਼ੀ ਕਾਰਨ ਸੂਬਿਆਂ ਨੂੰ ਨੁ-ਕ-ਸਾ-ਨ ਹੋ ਰਿਹਾ ਹੈ। ਜੋ ਕਿ ਗੈਰ ਸੰਵਿਧਾਨਕ ਹੈ। ਚੰਦੂਮਾਜਰਾ ਨੇ ਦੱਸਿਆ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਪੇਂਡੂ ਵਿਕਾਸ ਫੰਡ ਦੇ ਕਰੀਬ 1200 ਕਰੋੜ ਰੁਪਇਆ ਤੇ ਰੋਕ ਲਾਈ ਹੋਈ ਹੈ। ਜਿਸ ਨੂੰ ਮੰਤਰੀਆਂ ਦੇ ਕਹਿਣ ਦੇ ਬਾਵਜੂਦ ਵੀ ਜਾਰੀ ਨਹੀਂ ਕੀਤਾ ਜਾ ਰਿਹਾ।
Previous Postਹੁਣੇ ਹੁਣੇ ਪਾਣੀ ਚ ਡੁੱਬਣ ਨਾਲ ਹੋਈ ਇਸ ਮਸ਼ਹੂਰ ਐਕਟਰ ਦੀ ਅਚਾਨਕ ਮੌਤ ਛਾਇਆ ਸੋਗ
Next Postਚੋਟੀ ਦੇ ਮਸ਼ਹੂਰ ਕ੍ਰਿਕੇਟ ਖਿਡਾਰੀ ਦੀ ਹੋਈ ਅਚਾਨਕ ਮੌਤ , ਖੇਡ ਜਗਤ ਚ ਛਾਇਆ ਸੋਗ