ਆਈ ਤਾਜਾ ਵੱਡੀ ਖਬਰ
ਤਾਨਾਸ਼ਾਹ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇ ਬੰਦੀਆਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ।
ਕਿਸਾਨਾਂ ਦਾ ਹੌਸਲਾ ਇੱਥੇ ਉਹ ਹੋ ਰਹੀ ਬਾਰਸ਼ ਅਤੇ ਪੈ ਰਹੀ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ। ਇਥੇ ਚੱਲ ਰਹੇ ਰੋਸ ਮੁਜ਼ਾਹਰਿਆਂ ਵਿੱਚੋਂ ਰੋਜ਼ਾਨਾ ਹੀ ਕਈ ਕਿਸਮ ਦੀਆਂ ਖਬਰਾਂ ਸੁਨਣ ਵਿੱਚ ਮਿਲਦੀਆਂ ਹਨ ਜਿਹਨਾਂ ਵਿੱਚੋਂ ਕੁੱਝ ਦੁਖਦ ਸਮਾਚਾਰ ਵੀ ਹੁੰਦੇ ਹਨ। ਹੁਣ ਤੱਕ ਇਸ ਅੰਦੋਲਨ ਵਿੱਚ ਸ਼ਾਮਲ ਹੋਏ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਪਰ ਸਰਕਾਰ ਦਾ ਇਸ ਉੱਪਰ ਕੋਈ ਅਸਰ ਨਹੀਂ ਦਿਖਾਈ ਦੇ ਰਿਹਾ। ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਜਾਂ ਰੱਦ ਕਰਨ ਦੇ ਲਈ ਟੱਸ ਤੋਂ ਮੱਸ ਨਹੀਂ ਹੋ ਰਹੀ ਜਿਸ ਕਾਰਨ ਇਹ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ।
ਹੁਣ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਵੱਲੋਂ ਵੀ ਕਿਸਾਨਾਂ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਜਿੱਥੇ ਪੰਜਾਬੀ ਗਾਇਕਾਂ ਤੇ ਕਲਾਕਾਰਾਂ ਵੱਲੋਂ ਇਸ ਸੰਘਰਸ਼ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ। ਜਿੱਥੇ ਇਸ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪਹਿਲਾਂ ਵੀ ਮਦਦ ਦੇਣ ਦਾ ਭਰੋਸਾ ਦਿੱਤਾ ਜਾ ਚੁੱਕਾ ਹੈ। ਬੱਬੂ ਮਾਨ ਨੇ ਹੁਣ ਕਿਸਾਨ ਮਜ਼ਦੂਰ ਏਕਤਾ ਦੇ ਬੈਨਰ ਹੇਠ ਕਿਸਾਨ ਅੰਦੋਲਨ ਦੌਰਾਨ ਸ਼-ਹੀ- ਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਮਦਦ ਦਿੱਤੀ ਹੈ।
ਬੱਬੂ ਮਾਨ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ 50 -50 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਭੇਟ ਕੀਤੀ ਗਈ ਹੈ। ਇਸ ਮੌਕੇ ਗਾਇਕ ਬੱਬੂ ਮਾਨ ਨੇ ਸ਼-ਹੀ-ਦਾਂ ਦੇ ਪਰਿਵਾਰਾਂ ਨੂੰ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਜਿਨ੍ਹਾਂ ਪਰਿਵਾਰਾਂ ਨੂੰ ਆਰਥਿਕ ਮਦਦ ਦਿੱਤੀ ਗਈ ਹੈ ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ। ਪਿੰਡ ਖੰਟ ਮਾਨਪੁਰ ਪਹੁੰਚੇ 11 ਸ਼-ਹੀ- ਦਾਂ ਜਨਕ ਰਾਜ ਬਰਨਾਲਾ, ਗੁਰਦੇਵ ਸਿੰਘ ਬਰਨਾਲਾ, ਜਗਰਾਜ ਸਿੰਘ ਅੰਮ੍ਰਿਤਸਰ, ਬਲਜਿੰਦਰ ਸਿੰਘ ਗੋਲੂ ਲੁਧਿਆਣਾ, ਮੇਘਰਾਜ ਸੰਗਰੂਰ, ਧੰਨਾ ਸਿੰਘ ਮਾਨਸਾ, ਕਾਹਨ ਸਿੰਘ ਧਨੇਰ, ਗੁਰਬਚਨ ਸਿੰਘ ਮੋਗਾ, ਭਾਗ ਸਿੰਘ ਲੁਧਿਆਣਾ, ਹਾਕਮ ਸਿੰਘ ਸੰਗਰੂਰ ਦੇ ਪਰਿਵਾਰਾਂ ਨਾਲ ਗਾਇਕ ਬੱਬੂ ਮਾਨ ਤੇ ਕਰਨ ਘੁੰਮਾਣ ਕੈਨੇਡਾ ਨੇ ਦੁੱਖ ਸਾਂਝਾ ਕਰਨ ਤੋਂ ਬਾਅਦ 50-50 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ।
Home ਤਾਜਾ ਖ਼ਬਰਾਂ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੇ ਕਿਸਾਨਾਂ ਲਈ ਕਰਤਾ ਅਚਾਨਕ ਇਹ ਵੱਡਾ ਕੰਮ, ਸਾਰੇ ਪਾਸੇ ਹੋ ਰਹੀ ਸੋਭਾ
Previous Postਭਾਰਤ ਸਰਕਾਰ ਨੇ 31 ਮਾਰਚ 2021 ਤੱਕ ਲਈ ਕਰਤਾ ਇਹ ਵੱਡਾ ਐਲਾਨ
Next Postਕਿਸਾਨਾਂ ਨੇ ਹੁਣ ਧਰਨੇ ਤੇ ਖੁਦ ਹੀ ਕਰਤਾ ਅਜਿਹਾ ਕੰਮ ਦੇਖ ਸਰਕਾਰ ਵੀ ਹੋ ਗਈ ਹੈਰਾਨ