ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬਹੁਤ ਸਾਰੇ ਲੋਕਾਂ ਵੱਲੋਂ ਇਸ ਸੰਘਰਸ਼ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਜਿੱਥੇ ਪੰਜਾਬ ਦੇ ਗਾਇਕ ਕਲਾਕਾਰ ਇਸ ਸੰਘਰਸ਼ ਵਿਚ ਸ਼ਮੂਲੀਅਤ ਕਰ ਰਹੇ ਹਨ। ਉਥੇ ਹੀ ਕੁਝ ਸਿਆਸੀ ਨੇਤਾਵਾਂ ਵੱਲੋਂ ਵੀ ਇਸ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਸਿਆਸੀ ਪਾਰਟੀਆਂ ਦੇ ਨੁਮਾਇੰਦੇ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਚਰਚਾ ਵਿੱਚ ਬਣੇ ਰਹਿੰਦੇ ਹਨ। ਪੰਜਾਬ ਵਿੱਚ ਹੋ ਰਹੇ ਕਿਸਾਨਾਂ ਦੇ ਧਰਨਿਆਂ ਵਿੱਚ ਨਵਜੋਤ ਸਿੰਘ ਸਿੱਧੂ ਵੱਲੋਂ ਕਈ ਵਾਰ ਸ਼ਮੂਲੀਅਤ ਕੀਤੀ ਗਈ ਸੀ।
ਜੋ ਕਿ ਇਸ ਕਿਸਾਨੀ ਸੰਘਰਸ਼ ਨਾਲ ਸ਼ੁਰੂ ਤੋਂ ਹੀ ਜੁੜੇ ਹੋਏ ਹਨ। ਉਨ੍ਹਾਂ ਨੇ ਇਸ ਕਿਸਾਨੀ ਸੰਘਰਸ਼ ਲਈ ਹੀ ਕਾਫੀ ਲੰਮੇ ਸਮੇਂ ਬਾਅਦ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਵੀ ਹਿੱਸਾ ਲਿਆ ਸੀ। ਉਨ੍ਹਾਂ ਵੱਲੋਂ ਕੀਤੇ ਗਏ ਬਹੁਤ ਸਾਰੇ ਕਾਰਜਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਕਰਤਾਰਪੁਰ ਦਾ ਲਾਂਘਾ ਵੀ ਉਨ੍ਹਾਂ ਦੀਆਂ ਕੋਸ਼ਿਸ਼ਾਂ ਦਾ ਨਤੀਜਾ ਹੈ। ਪਰ ਹੁਣ ਨਵਜੋਤ ਸਿੰਘ ਸਿੱਧੂ ਇਕ ਵਿਵਾਦਾਂ ਵਿਚ ਘਿਰ ਗਏ ਹਨ, ਜਿਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਦਾ ਸੋਸ਼ਲ ਮੀਡੀਆ ਤੇ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੇ ਮੁੜ ਤੋਂ ਵਿਵਾਦਾਂ ਵਿੱਚ ਘਿਰਨ ਦਾ ਕਾਰਨ ਖੰਡਾ ਸਾਹਿਬ ਅਤੇ ਏਕ ਓਂਕਾਰ ਦੇ ਨਿਸ਼ਾਨ ਵਾਲਾ ਸ਼ਾਲ ਹੈ। ਨਵਜੋਤ ਸਿੰਘ ਸਿੱਧੂ ਏਕ ਓਂਕਾਰ ਤੇ ਖੰਡਾ ਸਾਹਿਬ ਦੇ ਨਿਸਾਨ ਵਾਲੀ ਸਾਲ਼ ਲੈ ਕੇ ਇਕ ਜਨ ਸਭਾ ਵਿੱਚ ਪਹੁੰਚੇ ਸਨ। ਜਿਸ ਕਾਰਨ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਗਿਆ ਹੈ। ਪੰਜਾਬ ਦੇ ਲੋਕਾਂ ਨੇ ਕਿਹਾ ਹੈ ਕਿ ਸਿੱਧੂ ਵੱਲੋਂ ਅਜਿਹਾ ਕਰਨਾ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ। ਉਨ੍ਹਾਂ ਵਰਗੇ ਜ਼ਿੰਮੇਵਾਰ ਸਿਆਸਤਦਾਨ ਤੋਂ ਅਜਿਹੀ ਹਰਕਤ ਦੀ ਉਮੀਦ ਨਹੀਂ ਕੀਤੀ ਜਾ ਸਕਦੀ।
ਕਿਉਂਕਿ ਅਜਿਹੀ ਹਰਕਤ ਉਹਨਾਂ ਨੂੰ ਸ਼ੋਭਾ ਨਹੀਂ ਦਿੰਦੀ। ਸਿੱਧੂ ਦੇ ਇਸ ਕਦਮ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਣ ਤੇ ਲੋਕਾਂ ਵੱਲੋਂ ਸੋਸ਼ਲ ਮੀਡੀਆ ਤੇ ਆਪਣਾ ਗੁੱਸਾ ਜ਼ਾਹਿਰ ਕੀਤਾ ਜਾ ਰਿਹਾ ਹੈ। ਇਸ ਕਾਰਨ ਹੀ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਵਿਧਾਇਕ ਨਵਜੋਤ ਸਿੰਘ ਸਿੱਧੂ ਫਿਰ ਤੋਂ ਵਿਵਾਦਾਂ ਦੇ ਘੇਰੇ ਵਿਚ ਘਿਰ ਗਏ ਹਨ। ਸੋਸ਼ਲ ਮੀਡੀਆ ਤੇ ਉਨ੍ਹਾਂ ਦੀ ਇਸ ਘਟਨਾ ਦੀ ਲੋਕਾਂ ਵੱਲੋਂ ਖੂਬ ਆਲੋਚਨਾ ਕੀਤੀ ਜਾ ਰਹੀ ਹੈ।
Previous Postਅਮਰੀਕਾ ਤੋਂ ਆਈ ਇਹ ਵੱਡੀ ਮਾੜੀ ਖਬਰ, ਹੋਈਆਂ ਮੌਤਾਂ ਛਾਇਆ ਸੋਗ
Next Postਆਈ ਮਾੜੀ ਖਬਰ : ਦਿੱਲੀ ਧਰਨੇ ਤੇ ਜਾ ਰਹਿਆਂ ਨਾਲ ਵਾਪਰ ਗਿਆ ਭਿਆਨਕ ਹਾਦਸਾ