ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇ ਬੰਦੀਆਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ।
ਇਥੇ ਚੱਲ ਰਹੇ ਰੋਸ ਮੁਜ਼ਾਹਰਿਆਂ ਵਿੱਚੋਂ ਰੋਜ਼ਾਨਾ ਹੀ ਕਈ ਕਿਸਮ ਦੀਆਂ ਖਬਰਾਂ ਸੁਨਣ ਵਿੱਚ ਮਿਲਦੀਆਂ ਹਨ ਜਿਹਨਾਂ ਵਿੱਚੋਂ ਕੁੱਝ ਦੁਖਦ ਸਮਾਚਾਰ ਵੀ ਹੁੰਦੇ ਹਨ। ਹੁਣ ਤੱਕ ਇਸ ਅੰਦੋਲਨ ਵਿੱਚ ਸ਼ਾਮਲ ਹੋਏ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਪਰ ਸਰਕਾਰ ਦਾ ਇਸ ਉੱਪਰ ਕੋਈ ਅਸਰ ਨਹੀਂ ਦਿਖਾਈ ਦੇ ਰਿਹਾ। ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਜਾਂ ਰੱਦ ਕਰਨ ਦੇ ਲਈ ਟੱਸ ਤੋਂ ਮੱਸ ਨਹੀਂ ਹੋ ਰਹੀ ਜਿਸ ਕਾਰਨ ਇਹ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ।
ਇਸ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਇੱਕ ਹੋਰ ਕਿਸਾਨ ਦੀ ਜਾ- ਨ ਲੈ ਲਈ ਹੈ। ਟਿਕਰੀ ਬਾਰਡਰ ਤੋਂ ਇਕ ਹੋਰ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਨੂੰ ਸੁਣ ਕੇ ਕਿਸਾਨ ਜਥੇ ਬੰਦੀਆਂ ਵਿੱਚ ਫਿਰ ਤੋਂ ਸੋਗ ਦੀ ਲਹਿਰ ਦੌੜ ਗਈ ਹੈ। ਮੋਦੀ ਸਰਕਾਰ ਦੇ ਜ-ਬ-ਰ ਦਾ ਸਾਹਮਣਾ ਕਰਦੇ ਹੋਏ ਇਕ ਹੋਰ ਕਿਸਾਨ ਅੱਜ ਸ਼-ਹੀ-ਦ ਹੋ ਗਿਆ ਹੈ। ਮ੍ਰਿਤਕ ਕਿਸਾਨ ਪਿਆਰਾ ਸਿੰਘ ਪੁੱਤਰ ਜੱਗਾ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਨਾਲ ਇਕ ਮਹੀਨੇ ਤੋਂ ਇਸ ਸੰਘਰਸ਼ ਵਿੱਚ ਸ਼ਾਮਲ ਸੀ।
75 ਸਾਲਾ ਕਿਸਾਨ ਪਿਆਰਾ ਸਿੰਘ ਨੂੰ ਠੰਡ ਲੱਗਣ ਕਾਰਨ ਨਮੂਨੀਏ ਦੀ ਬਿਮਾਰੀ ਦਾ ਸ਼ਿ-ਕਾ-ਰ ਹੋਣਾ ਪਿਆ। ਉਸ ਦੀ ਹਾਲਤ ਨੂੰ ਦੇਖਦੇ ਹੋਏ ਪਹਿਲਾ ਉਥੋਂ ਦੇ ਨਜ਼ਦੀਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਪਰ ਹਾਲਤ ਗੰ-ਭੀ-ਰ ਹੋਣ ਤੇ ਉਸ ਦੇ ਪਰਿਵਾਰਕ ਮੈਂਬਰ ਉਸਨੂੰ ਆਪਣੇ ਨਾਲ ਪਿੰਡ ਲੈ ਆਏ। ਜਿੱਥੇ ਉਹ ਜੇਰੇ ਇਲਾਜ ਸਨ ਅਤੇ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਇਹ ਕਿਸਾਨ ਪਿੰਡ ਧਰਮਪੁਰਾ, ਬਲਾਕ ਬੁਡਲਾਡਾ ਦਾ ਨਿਵਾਸੀ ਸੀ। ਇਸ ਕਿਸਾਨ ਦੀ ਮੌਤ ਦੀ ਖਬਰ ਨਾਲ ਪਿੰਡ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਸਾਰੀਆਂ ਜਥੇ ਬੰਦੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Previous Postਪੰਜਾਬ : ਕਰਫਿਊ ਨੂੰ ਲੈ ਕੇ ਆਈ ਇਹ ਖਬਰ – ਲੋਕਾਂ ਲਈ ਕੰਫਿਊਜ਼ਨ ਦੀ ਸਥਿਤੀ ਬਣੀ
Next Postਆਖਰ ਕਿਸਾਨਾਂ ਦਾ ਵਿਰੋਧ ਦੇਖਣ ਤੋਂ ਬਾਅਦ ਹੁਣ ਹੰਸ ਰਾਜ ਹੰਸ ਵਲੋਂ ਆ ਗਈ ਇਹ ਖਬਰ