ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਜਿਥੇ ਦੇਸ਼ ਪੱਧਰ ਤੇ ਕੀਤਾ ਜਾ ਰਿਹਾ ਹੈ। ਉੱਥੇ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਇਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਬਹੁਤ ਸਾਰੇ ਵਿਦੇਸ਼ੀ ਪ੍ਰਧਾਨ ਮੰਤਰੀਆਂ ਵੱਲੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਨ੍ਹਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ। ਕੜਾਕੇ ਦੀ ਠੰਢ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਸਭ ਮੁਲਕਾਂ ਵੱਲੋਂ ਕਰੜੀ ਨਿੰਦਾ ਕੀਤੀ ਗਈ ਹੈ। ਵਿਦੇਸ਼ਾਂ ਵਿਚ ਵੱਸਦੇ ਭਾਰਤੀ ਭਾਈਚਾਰੇ ਵੱਲੋਂ ਮੋਦੀ ਸਰਕਾਰ ਦੇ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ।
ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਰਹੱਦ ਤੇ ਮੋਰਚਾ ਲਾ ਕੇ ਬੈਠੇ ਕਿਸਾਨਾਂ ਲਈ ਹਰ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ। ਵਿਦੇਸ਼ਾਂ ਵਿੱਚ ਵਸਦੇ ਭਾਈਚਾਰੇ ਵੱਲੋਂ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਕਿਸਾਨ ਜਥੇ ਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਹੁਣ ਤੱਕ ਬੇਸਿੱਟਾ ਰਹੀਆਂ ਹਨ। ਹੁਣ ਕੱਲ ਕਿਸਾਨ ਜਥੇ ਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਦੁਬਾਰਾ ਤੋਂ ਮੀਟਿੰਗ ਹੋਣ ਜਾ ਰਹੀ ਹੈ।
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਖਬਰ ਸਾਹਮਣੇ ਆਈ ਹੈ। ਜਿੱਥੇ ਕੱਲ ਕਿਸਾਨ ਜਥੇ ਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਗੱਲਬਾਤ ਹੋਣ ਜਾ ਰਹੀ ਹੈ। ਉਥੇ ਹੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉੱਤਰ ਪ੍ਰਦੇਸ਼ ਵਿੱਚ ਨਵੇਂ ਫਰੇਟ ਕੋਰੀਡੋਰ ਦਾ ਉਦਘਾਟਨ ਕੀਤਾ ਗਿਆ ਹੈ। ਜਿੱਥੇ ਇਸ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਹ ਕਿਹਾ ਗਿਆ ਹੈ ਕਿ ਭਾਰਤ ਨੂੰ ਇਸ ਕੌਰੀਡੋਰ ਨਾਲ ਕਾਫੀ ਫਾਇਦਾ ਹੋਵੇਗਾ।
ਉਥੇ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਸਾਨੀ ਅੰਦੋਲਨ ਬਾਰੇ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਿਆਸੀ ਦਲਾਂ ਦਾ ਮੁਕਾਬਲਾ ਕਰਨਾ ਹੈ ਤਾਂ ਬੁਨਿਆਦੀ ਢਾਂਚੇ ਦੀ ਕੁਆਲਿਟੀ ਅਤੇ ਸਕੇਲ ਤੇ ਚਰਚਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦੌਰਾਨ ਬਹੁਤ ਸਾਰੀ ਸੰਪਤੀ ਨੂੰ ਨੁ-ਕ-ਸਾ-ਨ ਪਹੁੰਚਾਇਆ ਜਾ ਰਿਹਾ ਹੈ। ਇਹ ਕਿਸੇ ਸਰਕਾਰ ਜਾਂ ਪਾਰਟੀ ਦੀ ਜਾਇਦਾਦ ਨਹੀਂ ਹੈ। ਇਹ ਦੇਸ਼ ਦੀ ਜਾਇਦਾਦ ਹੈ। ਇਸ ਲਈ ਕਿਸਾਨਾਂ ਨੂੰ ਗੱਲ ਬਾਤ ਰਾਹੀਂ ਇਸ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ।
Previous Postਹੁਣੇ ਹੁਣੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਲਈ ਆਈ ਮਾੜੀ ਖਬਰ
Next Postਪੰਜਾਬ : ਕਰਫਿਊ ਨੂੰ ਲੈ ਕੇ ਆਈ ਇਹ ਖਬਰ – ਲੋਕਾਂ ਲਈ ਕੰਫਿਊਜ਼ਨ ਦੀ ਸਥਿਤੀ ਬਣੀ