ਆਈ ਤਾਜਾ ਵੱਡੀ ਖਬਰ
ਸੰਸਾਰ ਦੇ ਵਿੱਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੱਧਮ ਹੋਣੀ ਸ਼ੁਰੂ ਹੋ ਗਈ ਹੈ। ਇਸ ਸਮੇਂ ਪੂਰੇ ਵਿਸ਼ਵ ਭਰ ਦੇ ਵਿਚ ਇਸ ਲਾਗ ਦੀ ਬਿਮਾਰੀ ਦੀ ਦੂਸਰੀ ਵੱਡੀ ਲਹਿਰ ਚੱਲ ਰਹੀ ਹੈ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ ਵੱਖ ਦੇਸ਼ਾਂ ਵੱਲੋਂ ਇਸ ਤੋਂ ਰੋਕਥਾਮ ਵਾਸਤੇ ਕਈ ਤਰ੍ਹਾਂ ਦੇ ਉੱਚ ਪ੍ਰਬੰਧ ਕੀਤੇ ਗਏ ਹਨ। ਜਿਨ੍ਹਾਂ ਦੇਸ਼ਾਂ ਦੇ ਵਿਚ ਕੋਰੋਨਾ ਵਾਇਰਸ ਦੀ ਬਹੁਤਾਤ ਹੈ ਉਹਨਾਂ ਦੇਸ਼ਾਂ ਦੇ ਨਾਲੋਂ ਬਾਕੀ ਦੇ ਸਾਰੇ ਦੇਸ਼ਾਂ ਨੇ ਦੂਰੀ ਬਣਾਈ ਹੋਈ ਹੈ ਤਾਂ ਜੋ ਇਸ ਦੀ ਦੂਸਰੀ ਲਹਿਰ ਤੋਂ ਵੱਧ ਤੋਂ ਵੱਧ ਲੋਕਾਂ ਨੂੰ ਬਚਾਇਆ ਜਾ ਸਕੇ।
ਬਹੁਤ ਸਾਰੇ ਦੇਸ਼ਾਂ ਵੱਲੋਂ ਇਸ ਬਿਮਾਰੀ ਤੋਂ ਬਚਾਅ ਲਈ ਫਾਈਜ਼ਰ ਅਤੇ ਬਾਇਓਨਟੈਕ ਦੀ ਸਾਂਝੀ ਭਾਈਵਾਲਤਾ ਨਾਲ ਤਿਆਰ ਕੀਤੀ ਗਈ ਵੈਕਸੀਨ ਦੀ ਵਰਤੋਂ ਵੀ ਆਪਣੇ ਦੇਸ਼ ਵਾਸੀਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਕੀਤੀ ਜਾ ਰਹੀ ਹੈ। ਦੁਨੀਆਂ ਦੇ ਕਈ ਵੱਡੇ ਮੁਲਕਾਂ ਵੱਲੋਂ ਇਸ ਵੈਕਸੀਨ ਦੀ ਵੱਡੀ ਖੇਪ ਮੰਗਾਈ ਜਾ ਰਹੀ ਹੈ। ਭਾਰਤ ਦੇਸ਼ ਅੰਦਰ ਵੀ ਬਣਾਈਆਂ ਗਈਆਂ ਦੋ ਸਵਦੇਸ਼ੀ ਵੈਕਸੀਨ ਕੋਵੈਕਸੀਨ ਅਤੇ ਕੋਵੀਸ਼ੀਲਡ ਨੂੰ ਐਮਰਜੈਂਸੀ ਹਲਾਤਾਂ ਵਿੱਚ ਵਰਤਣ ਵਾਸਤੇ ਮਨਜ਼ੂਰੀ ਦੇ ਦਿੱਤੀ ਗਈ ਹੈ।
ਭਾਰਤ ਦੇਸ਼ ਦੇ ਸੂਬੇ ਪੰਜਾਬ ਵਿਚ ਵੀ ਕੋਰੋਨਾ ਵਾਇਰਸ ਦੇ ਨਵੇਂ ਮਰੀਜ਼ਾਂ ਦੀ ਗਿਣਤੀ ਵਿਚ ਕਮੀ ਦੇਖਣ ਨੂੰ ਨਜ਼ਰ ਆ ਰਹੀ ਹੈ। ਸੋਮਵਾਰ ਨੂੰ ਪੰਜਾਬ ਸੂਬੇ ਵਿੱਚ ਕੁੱਲ 10,688 ਲੋਕਾਂ ਦੇ ਸੈਂਪਲ ਲਏ ਗਏ ਜਿਨ੍ਹਾਂ ਵਿਚੋਂ ਕੁੱਲ ਨਵੇਂ 229 ਮਾਮਲੇ ਦਰਜ ਕੀਤੇ ਗਏ ਹਨ। ਪੰਜਾਬ ਵਿਚ ਹੁਣ ਤੱਕ 3,966,071 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ 24 ਲੋਕਾਂ ਦੀ ਮੌਤ ਹੋਈ ਹੈ। ਹੁਣ ਤੱਕ ਇਸ
ਬਿਮਾਰੀ ਦੇ ਨਾਲ ਪੰਜਾਬ ਵਿਚ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 167,441 ਹੋ ਗਈ ਹੈ। ਸੂਬੇ ਅੰਦਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ ਪਰ ਫਿਰ ਵੀ ਸਰਕਾਰ ਵੱਲੋਂ ਇਹ ਆਦੇਸ਼ ਦਿੱਤੇ ਗਏ ਹਨ ਕਿ ਲੋਕ ਨਿਯਮਾਂ ਦੀ ਪਾਲਣਾ ਪੂਰਨ ਤਰੀਕੇ ਨਾਲ ਕਰਦੇ ਰਹਿਣ। ਜਿਸ ਤਹਿਤ ਮੂੰਹ ਨੂੰ ਢੱਕ ਕੇ ਰੱਖਣਾ, ਵਾਰ-ਵਾਰ ਹੱਥ ਧੋਣੇ ਅਤੇ ਸਮਾਜਕ ਦੂਰੀ ਬਣਾ ਕੇ ਰੱਖਣਾ ਸ਼ਾਮਲ ਹੈ।
Previous Postਕਿਸਾਨਾਂ ਦੀ ਮਦਦ ਕਰਨ ਵਾਲੇ ਦਿਲਜੀਤ ਦੁਸਾਂਝ ਲਈ ਹੁਣ ਆਈ ਇਹ ਵੱਡੀ ਖੁਸ਼ੀ ਦੀ ਖਬਰ
Next Postਇਥੇ ਪੰਚਾਈਤੀ ਵੋਟਾਂ ਬਾਰੇ ਹੋ ਗਿਆ ਅਚਾਨਕ ਇਹ ਐਲਾਨ – ਤਾਜਾ ਵੱਡੀ ਖਬਰ