ਆਈ ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਨੇ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਇਸ ਦਾ ਵਧੇਰੇ ਅਸਰ ਬੱਚਿਆਂ ਦੇ ਉਪਰ ਪਿਆ ਹੈ। ਕਿਉਂਕਿ ਕਰੋਨਾ ਦੇ ਵੱਧ ਰਹੇ ਪ੍ਰਭਾਵ ਦੇ ਕਾਰਨ ਵਿਦਿਅਕ ਅਦਾਰਿਆਂ ਨੂੰ ਬੰਦ ਕਰਨਾ ਪਿਆ ਸੀ। ਵੱਖ ਵੱਖ ਰਾਜਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਦੇਸ਼ ਦੇ ਬੱਚਿਆਂ ਦੀ ਪੜ੍ਹਾਈ ਨੂੰ ਜਾਰੀ ਰੱਖਣ ਲਈ ਆਨਲਾਈਨ ਕਲਾਸ ਲਗਾਉਣ ਦੀ ਵਿਵਸਥਾ ਵੀ ਕੀਤੀ ਗਈ ਹੈ। ਕਰੋਨਾ ਦੇ ਚੱਲਦੇ ਹੋਏ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਦੇ ਮੱਦੇਨਜ਼ਰ ਫਿਰ ਤੋਂ ਅਕਤੂਬਰ ਵਿਚ ਸਕੂਲਾਂ ਨੂੰ ਖੋਲ੍ਹ ਦਿੱਤਾ ਗਿਆ,
ਜਿਸ ਵਿੱਚ ਨੌਵੀਂ ਕਲਾਸ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਪਹਿਲੀ ਕਲਾਸ ਤੋਂ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀ ਆਨਲਾਈਨ ਕਲਾਸ ਲਗਾ ਕੇ ਆਪਣੀ ਪੜ੍ਹਾਈ ਜਾਰੀ ਰੱਖ ਰਹੇ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਤੇ ਆਪਣੇ ਸੂਬੇ ਦੇ ਬੱਚਿਆਂ ਲਈ ਸਹੂਲਤਾਂ ਮੁਹਈਆ ਕਰਵਾਈਆਂ ਹਨ। ਹੁਣ ਬੱਚਿਆਂ ਦੇ ਸਕੂਲ ਖੋਲਣ ਬਾਰੇ ਇਕ ਨਵੀਂ ਖਬਰ ਸਾਹਮਣੇ ਆਈ ਹੈ। ਕਰੋਨਾ ਦੇ ਕਾਰਨ ਜਿੱਥੇ ਸੂਬਾ ਸਰਕਾਰ ਵੱਲੋਂ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ।
ਸਕੂਲਾਂ ਵਿੱਚ ਨੌਵੀਂ ਤੋਂ 12ਵੀਂ ਕਲਾਸ ਤੱਕ ਦੇ ਬੱਚੇ ਆ ਰਹੇ ਹਨ। ਹੁਣ ਇੱਕ ਅਜਿਹੇ ਸਕੂਲ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸਰਕਾਰੀ ਮਿਡਲ ਸਕੂਲ ਸਿਆਊ ਵਿੱਚ ਸਾਰੇ ਬੱਚਿਆਂ ਨੂੰ ਬੁਲਾ ਕੇ ਪੜ੍ਹਾਈ ਕਰਵਾਈ ਜਾ ਰਹੀ ਹੈ। ਉਥੇ ਹੀ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਅਗਰ ਇਸ ਸਕੂਲ ਦੇ ਬੱਚਿਆਂ ਨੂੰ ਅਜਿਹੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੋ ਸਕਦਾ ਹੈ। ਅਧਿਆਪਕਾਂ ਵੱਲੋਂ ਇਨ੍ਹਾਂ ਸਕੂਲਾਂ ਨੂੰ ਖੋਲਣ ਬਾਰੇ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ।
ਇਸ ਤਰਾਂ ਹੀ ਇਕ ਹੋਰ ਸਰਕਾਰੀ ਮਿਡਲ ਸਕੂਲ ਬਾਕਰਪੁਰ ਵਿਖੇ ਵੀ ਸਭ ਬੱਚਿਆਂ ਦੀ ਪ੍ਰੀਖਿਆ ਹੋ ਰਹੀ ਹੈ। ਉਥੇ ਹੀ ਜ਼ਿਲਾ ਸਕੂਲ ਸਿੱਖਿਆ ਅਫਸਰ ਵਲੋ ਵੀ ਸਕੂਲਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਕਿ ਕਿਸ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਕਰਵਾਈ ਜਾ ਰਹੀ ਹੈ ਜਾਂ ਨਹੀਂ। ਪਰ ਇਨ੍ਹਾਂ ਸਕੂਲਾਂ ਵਿੱਚ ਛੋਟੀਆਂ ਕਲਾਸਾਂ 7, 8ਵੀ, ਦੇ ਬੱਚਿਆਂ ਦੇ ਵਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜ਼ਿਲ੍ਹਾ ਸਿੱਖਿਆ ਅਫਸਰ ਜਿੰਮੇਵਾਰ ਅਧਿਕਾਰੀ ਹੈ ਤੇ ਇਹ ਜ਼ਿੰਮੇਵਾਰੀ ਵੀ ਉਸਦੀ ਬਣਦੀ ਹੈ, ਤੇ ਕਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਸਭ ਜਗ੍ਹਾ ਹੋ ਰਹੀ ਹੈ ਜਾਂ ਨਹੀਂ।
Previous Postਅਚਾਨਕ ਹੁਣੇ ਹੁਣੇ ਕਿਸਾਨ ਜਥੇ ਬੰਦੀਆਂ ਨੇ ਬਦਲਿਆ ਆਪਣਾ ਇਹ ਫੈਸਲਾ , ਇਸ ਵੇਲੇ ਦੀ ਵੱਡੀ ਖਬਰ
Next Postਹੁਣੇ ਹੁਣੇ ਪੰਜਾਬ ਲਈ ਸਰਕਾਰ ਨੇ ਜਾਰੀ ਕਰਤਾ ਇਹ ਐਲਾਨ, ਲੋਕਾਂ ਚ ਖੁਸ਼ੀ ਮਿਲਣਗੀਆਂ ਇਹ ਸਹੂਲਤਾਂ