ਹੁਣੇ ਹੁਣੇ ਇੰਗਲੈਂਡ ਦੇ PM ਨੇ ਭਾਰਤ ਦਾ 26 ਜਨਵਰੀ ਦਾ ਦੌਰਾ ਕਰਤਾ ਇਸ ਕਾਰਨ ਅਚਾਨਕ ਰੱਦ

ਆਈ ਤਾਜਾ ਵੱਡੀ ਖਬਰ

ਕਰੋਨਾ ਦੀ ਲਾਗ ਨੇ ਪੂਰੇ ਵਿਸ਼ਵ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਜਿਸ ਕਾਰਨ ਪੂਰੇ ਵਿਸ਼ਵ ਨੂੰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਸ਼ੁਰੂ ਹੋ ਚੁੱਕੀ ਹੈ। ਜਿਸ ਨੂੰ ਵੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਪਹਿਲਾਂ ਹੀ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਤੇ ਬਹੁਤ ਸਾਰੇ ਦੇਸ਼ਾਂ ਵਲੋ ਤਾਲਾਬੰਦੀ ਵੀ ਕੀਤੀ ਗਈ। ਤਾਂ ਜੋ ਇਸ ਕਰੋਨਾ ਦੇ ਪਸਾਰ ਨੂੰ ਰੋਕਿਆ ਜਾ ਸਕੇ। ਸਰਦੀ ਦੇ ਵਧਣ ਕਾਰਨ ਕਰੋਨਾ ਦੇ ਕੇਸਾਂ ਵਿੱਚ ਇਜ਼ਾਫਾ ਦਰਜ ਕੀਤਾ ਗਿਆ ਹੈ।

ਉੱਥੇ ਹੀ ਹੁਣ ਇੰਗਲੈਂਡ ਵਿਚ ਕਰੋਨਾ ਦੇ ਨਵੇਂ ਸਟਰੇਨ ਨੂੰ ਵੇਖਦੇ ਹੋਏ ਇੰਗਲੈਂਡ ਦੇ ਪ੍ਰਧਾਨ ਮੰਤਰੀ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਹੈ। ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਚਿੰਤਾ ਜ਼ਾਹਿਰ ਕੀਤੀ ਹੈ। ਹੁਣ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵੱਲੋ ਭਾਰਤ ਵਿਚ 26 ਜਨਵਰੀ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਬਾਰ ਗਣਤੰਤਰ ਦਿਵਸ ਤੇ ਮੁੱਖ ਮਹਿਮਾਨ ਵਜੋਂ ਆਉਣ ਵਾਲੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਭਾਰਤ ਦੌਰਾ ਰੱਦ ਕਰ ਦਿੱਤਾ ਹੈ।

ਇਸ ਬਾਬਤ ਉਨ੍ਹਾਂ ਵੱਲੋਂ ਅੱਜ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਬ੍ਰਿਟੇਨ ਵਿੱਚ ਕਰੋਨਾ ਦੇ ਨਵੇਂ ਸਟਰੇਨ ਕਾਰਨ ਤਾਲਾਬੰਦੀ ਕੀਤੀ ਗਈ ਹੈ। ਜਿਸ ਲਈ ਉਹਨਾਂ ਨੂੰ ਆਪਣੇ ਦੇਸ਼ ਵਿਚ ਰਹਿ ਕੇ ਚੁਣੌਤੀਆਂ ਨਾਲ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਇਸ ਮਹੀਨੇ ਦੇ ਸ਼ੁਰੂ ਵਿਚ ਭਾਰਤ ਆਉਣ ਤੋਂ ਅਸਮਰਥ ਹਨ। ਬ੍ਰਿਟੇਨ ਵਿਚ ਨਵੀਂ ਕਿਸਮ ਦੇ ਕਰੋਨਾ ਦੇ ਕੇਸਾਂ

ਦੀ ਗਿਣਤੀ ਵਿੱਚ ਦਿਨ ਬ ਦਿਨ ਵਾਧਾ ਹੋ ਰਿਹਾ ਹੈ। ਜਿਸ ਨੂੰ ਵੇਖਦੇ ਹੋਏ ਬ੍ਰਿਟੇਨ ਵਿਚ ਮੁੜ ਤਾਲਾਬੰਦੀ ਕਰ ਦਿੱਤੀ ਗਈ ਹੈ। ਇਨ੍ਹਾਂ ਦਿਨਾਂ ਦੇ ਵਿਚ ਇੰਗਲੈਂਡ ਦੇ ਹਸਪਤਾਲਾਂ ਤੇ ਮਹਾਂਮਾਰੀ ਦਾ ਸਭ ਤੋਂ ਭਿਆਨਕ ਦੌਰ ਵੇਖਿਆ ਜਾ ਰਿਹਾ ਹੈ। ਇਸ ਕਾਰਨ ਹੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵੱਲੋਂ 26 ਜਨਵਰੀ ਨੂੰ ਭਾਰਤ ਆਉਣ ਦਾ ਸੱਦਾ ਰੱਦ ਕਰ ਦਿੱਤਾ ਗਿਆ ਹੈ। ਕੁਝ ਦਿਨਾਂ ਵਿਚ ਹੀ ਨਵੇਂ ਕੇਸ ਸਾਹਮਣੇ ਆਏ। ਇਸ ਤੇ ਕਾਬੂ ਪਾਉਣ ਲਈ ਇੰਗਲੈਂਡ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਲਾਈਆਂ ਗਈਆਂ ਹਨ।