ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਚਲਦੇ ਹੋਏ ਸਭ ਤੋਂ ਜ਼ਿਆਦਾ ਅਸਰ ਹਵਾਈ ਆਵਾਜਾਈ ਉਪਰ ਪਿਆ ਹੈ। ਸਾਰੀ ਦੁਨੀਆਂ ਅੰਦਰ ਵਧੇ ਕਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਸਭ ਦੇਸ਼ਾਂ ਵੱਲੋਂ ਤਾਲਾਬੰਦੀ ਦੌਰਾਨ ਹਵਾਈ ਆਵਾਜਾਈ ਤੇ ਰੋਕ ਲਗਾ ਦਿਤੀ ਗਈ ਸੀ। ਜਿਸ ਕਾਰਨ ਬਹੁਤ ਸਾਰੇ ਯਾਤਰੀ ਵਿਦੇਸ਼ਾਂ ਵਿੱਚ ਫਸ ਗਏ ਸਨ। ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਕੁਝ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ । ਸਭ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਲਈ ਕੋਸ਼ਿਸ਼ਾਂ ਜਾਰੀ ਸਨ, ਪਰ ਬ੍ਰਿਟੇਨ ਵਿੱਚ ਹੁਣ ਫਿਰ ਕਰੋਨਾ ਦੇ ਨਵੇਂ ਸਟਰੇਂਨ ਕਾਰਨ ਸਾਰੀ ਦੁਨੀਆ ਚਿੰਤਾ ਵਿਚ ਪੈ ਗਈ ਹੈ ।
ਇਸ ਖ਼ਤਰਨਾਕ ਵਾਇਰਸ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਬ੍ਰਿਟੇਨ ਤੋ ਆਉਣ ਵਾਲੀਆਂ ਉਡਾਣਾਂ ਤੇ 22 ਦਸੰਬਰ ਤੋਂ ਪਾਬੰਦੀ ਲਗਾ ਦਿੱਤੀ ਗਈ ਸੀ। ਹੁਣ ਇਸ ਦੇਸ਼ ਨੇ ਵੀ 31 ਮਾਰਚ ਤੱਕ ਆਪਣੀਆਂ ਸਰਹੱਦਾਂ ਦੂਜੇ ਦੇਸ਼ਾਂ ਲਈ ਬੰਦ ਕਰ ਦਿੱਤੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਾਊਦੀ ਅਰਬ ਨੇ ਬ੍ਰਿਟੇਨ ਵਿਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਨੂੰ ਦੇਖਦੇ ਹੋਏ ਆਪਣੇ ਦੇਸ਼ ਦੀਆਂ ਸਰਹੱਦਾਂ ਨੂੰ 31 ਮਾਰਚ ਤੱਕ ਲਈ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਹੈ।
ਦਸੰਬਰ ਵਿੱਚ ਬ੍ਰਿਟੇਨ ਤੋ ਮਿਲਣ ਵਾਲੇ ਨਵੇਂ ਕਰੋਨਾ ਕੇਸਾਂ ਕਾਰਨ ਸਾਊਦੀ ਅਰਬ ਨੇ ਦੋ ਹਫ਼ਤਿਆਂ ਲਈ ਅੰਤਰਰਾਸ਼ਟਰੀ ਉਡਾਨਾਂ ਤੇ ਰੋਕ ਲਗਾਈ ਸੀ। ਇਸ ਦੇ ਨਾਲ ਹੀ ਸਮੁੰਦਰੀ ਅਤੇ ਜ਼ਮੀਨੀ ਸਰਹੱਦਾ ਨੂੰ ਵੀ ਬੰਦ ਕੀਤਾ ਗਿਆ ਸੀ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਨਾਗਰਿਕਾਂ ਨੂੰ ਵਿਦੇਸ਼ ਯਾਤਰਾ ਕਰਨ ,ਘਰ ਪਰਤਣ ਲਈ ਸਮੁੰਦਰੀ ਅਤੇ ਹਵਾਈ ਅੱਡੇ ਦੇ ਨਾਲ ਨਾਲ ਜ਼ਮੀਨੀ ਸਰਹੱਦ ਨੂੰ ਵੀ ਮਾਰਚ ਦੇ ਅਖ਼ੀਰ ਤੱਕ ਖੋਲ੍ਹ ਦਿੱਤਾ ਜਾਵੇਗਾ। ਖਾੜੀ ਦੇਸ਼ਾਂ ਵਿੱਚ ਕਰੋਨਾ ਵਾਇਰਸ ਦੇ ਹੁਣ ਤੱਕ 3,63,582 , ਮਾਮਲੇ ਸਾਹਮਣੇ ਆ ਚੁੱਕੇ ਹਨ।
ਜਿਨ੍ਹਾਂ ਵਿੱਚੋਂ 6,282 ਲੋਕ ਇਸ ਕਰੋਨਾ ਦੀ ਚਪੇਟ ਵਿਚ ਆ ਕੇ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਹੁਣ ਤੱਕ ਇਸ ਲਾਗ ਦੀ ਬਿਮਾਰੀ ਤੋਂ 3,55,208 ਲੋਕ ਸਿਹਤਮੰਦ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਬ੍ਰਿਟੇਨ ਵਿਚ ਮਿਲਣ ਵਾਲੇ ਨਵੇਂ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸਭ ਦੇਸ਼ਾਂ ਵਿੱਚ ਚਿੰਤਾ ਵੱਧ ਗਈ ਹੈ। ਜਿਸ ਨੂੰ ਦੇਖਦੇ ਹੋਏ ਸਭ ਦੇਸ਼ਾਂ ਵੱਲੋਂ ਇਹਤਿਆਤ ਵਰਤੀ ਜਾ ਰਹੀ ਹੈ।
Previous Postਕਨੇਡਾ ਚ ਵਜਿਆ ਇਹ ਖਤਰੇ ਦਾ ਘੁੱਗੂ -ਸਰਕਾਰ ਪਈ ਫਿਕਰਾਂ ਚ, ਇਸ ਵੇਲੇ ਦੀ ਵੱਡੀ ਖਬਰ
Next Postਅੰਬਾਨੀ ਨੂੰ ਝੱਟਕਾ ਦੇਣ ਲਈ ਇਸ ਮਸ਼ਹੂਰ ਅਦਕਾਰਾ ਨੇ ਕਰਤਾ ਅਜਿਹਾ ਐਲਾਨ, ਸਾਰੇ ਪਾਸੇ ਹੋ ਗਈ ਚਰਚਾ