ਆਈ ਤਾਜਾ ਵੱਡੀ ਖਬਰ
26 ਨਵੰਬਰ ਤੋਂ ਸ਼ੁਰੂ ਹੋਏ ਕਿਸਾਨੀ ਅੰਦੋਲਨ ਨੂੰ ਅੱਜ 46 ਵਾਂ ਦਿਨ ਚੱਲ ਰਿਹਾ ਹੈ। ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ। ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ। ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਭਿਆਨਕ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ।
ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਜਾਂ ਰੱਦ ਕਰਨ ਦੇ ਲਈ ਟੱਸ ਤੋਂ ਮੱਸ ਨਹੀਂ ਹੋ ਰਹੀ ਜਿਸ ਕਾਰਨ ਇਹ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਅਗਲੀ ਮੀਟਿੰਗ 15 ਜਨਵਰੀ 2021 ਨੂੰ ਤੈਅ ਕੀਤੀ ਗਈ ਹੈ। ਕਿਸਾਨੀ ਅੰਦੋਲਨ ਵਿੱਚ ਹੁਣ ਵੱਡੀ ਉਥਲ-ਪੁਥਲ ਹੋ ਸਕਦੀ ਹੈ। ਕਿਸਾਨਾਂ ਵੱਲੋਂ ਇਸ ਗੱਲ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਸਰਕਾਰ ਕਿਸਾਨਾਂ ਨੂੰ ਤੋੜਨ ਲਈ ਕੋਈ ਨਵੀਂ ਚਾਲ ਚਲ ਸਕਦੀ ਹੈ।
ਕੇਂਦਰ ਸਰਕਾਰ ਉਨ੍ਹਾਂ ਰਾਜਾਂ ਦੇ ਕਿਸਾਨਾਂ ਨੂੰ ਆਪਣੇ ਵੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਿੱਥੇ ਕਿਸਾਨੀ ਅੰਦੋਲਨ ਨਹੀਂ ਭਖਿਆ। ਕੇਂਦਰ ਸਰਕਾਰ ਇਸ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਪੰਜਾਬ ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਇਨਕਲਾਬੀ ਕਿਸਾਨ ਯੂਨੀਅਨ ਦੇ ਆਗੂ ਦਰਸ਼ਨਪਾਲ ਸਿੰਘ ਨੇ ਆਖਿਆ ਹੈ ਕਿ ਸਰਕਾਰ ਨੇ ਜਾਣ ਬੁੱਝ ਕੇ 15 ਜਨਵਰੀ ਦੀ ਤਰੀਕ ਅਗਲੀ ਗੱਲ ਬਾਤ ਲਈ ਦਿੱਤੀ ਹੈ।
ਕਿਸਾਨ ਜਥੇ ਬੰਦੀਆਂ ਵੱਲੋਂ ਪਹਿਲਾਂ ਹੀ ਸੰਘਰਸ਼ ਨੂੰ ਤੇਜ਼ ਕਰਦੇ ਹੋਏ 26 ਜਨਵਰੀ ਨੂੰ ਕੱਢੇ ਜਾਣ ਵਾਲੇ ਕਿਸਾਨ ਟਰੈਕਟਰ ਪਰੇਡ ਦੀ ਤਿਆਰੀ ਕੀਤੀ ਜਾ ਰਹੀ ਹੈ। ਦਰਸ਼ਨ ਪਾਲ ਨੇ ਦੱਸਿਆ ਕਿ ਪਹਿਲਾਂ ਇਹ ਟਰੈਕਟਰ ਪਰੇਡ ਦਿੱਲੀ ਲਈ ਤਿਆਰ ਕੀਤੀ ਗਈ ਸੀ ਪਰ ਹੁਣ ਸਾਰੇ ਰਾਜਾਂ ਵਿੱਚ ਜ਼ਿਲਾ ਪੱਧਰ ਤੇ ਟਰੈਕਟਰ ਪਰੇਡ ਕੀਤੀ ਜਾਵੇਗੀ। ਸਰਕਾਰ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਬ-ਦ-ਨਾ-ਮ ਕਰਨ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਪਰ ਦਿੱਲੀ ਦੇ ਲੋਕਾਂ ਵੱਲੋਂ ਇਸ ਸੰਘਰਸ਼ ਦਾ ਹਿੱਸਾ ਬਣ ਕੇ ਪੇਸ਼ ਆਉਣ ਵਾਲੀਆਂ ਇਨ੍ਹਾਂ ਮੁ-ਸ਼-ਕਿ-ਲਾਂ ਨੂੰ ਦੂਰ ਕੀਤਾ ਗਿਆ ਹੈ। ਬਲਦੇਵ ਸਿੰਘ ਸਿਰਸਾ ਅਤੇ ਯੋਗੇਂਦਰ ਯਾਦਵ ਨੇ ਵੀ ਕਿਹਾ ਹੈ ਕਿ ਇਹ ਅੰਦੋਲਨ ਪੰਜਾਬ ਦਾ ਨਹੀਂ ਬਲਕਿ ਸਾਰੇ ਰਾਜਾਂ ਦਾ ਅੰਦੋਲਨ ਬਣ ਚੁੱਕਾ ਹੈ ।
Previous Postਕਿਸਾਨ ਅੰਦੋਲਨ ਚ ਸ਼ ਹੀਦ ਹੋਏ ਕਿਸਾਨਾਂ ਦੇ ਪ੍ਰੀਵਾਰਾਂ ਨੂੰ ਇਸ ਵੱਡੇ ਦੇਸ਼ ਚ ਮਿਲੇਗੀ ਮੁਫ਼ਤ ਪੜ੍ਹਾਈ-ਹੋ ਗਿਆ ਇਹ ਐਲਾਨ
Next Postਹੁਣੇ ਹੁਣੇ ਅੱਕੇ ਕਿਸਾਨਾਂ ਨੇ ਕਰਤਾ ਅਜਿਹਾ ਕੰਮ, ਮੋਦੀ ਸਰਕਾਰ ਪਈ ਫਿਕਰਾਂ ਚ