ਸਾਵਧਾਨ : ਹੁਣੇ ਹੁਣੇ ਪੰਜਾਬ ਚ ਇਥੇ 3 ਦਿਨਾਂ ਲਈ ਲੱਗ ਗਈ ਇਹ ਪਾਬੰਦੀ

ਆਈ ਤਾਜਾ ਵੱਡੀ ਖਬਰ

ਜਿੱਥੇ ਸੂਬੇ ਅੰਦਰ ਪਹਿਲਾਂ ਹੀ ਕਰੋਨਾ ਅਤੇ ਕਿਸਾਨੀ ਸੰਘਰਸ਼ ਨੂੰ ਦੇਖਦੇ ਹੋਏ ਸਥਿਤੀ ਪ੍ਰਸਥਿਤੀਆਂ ਦੇ ਅਨੁਸਾਰ ਨਹੀਂ ਲੱਗ ਰਹੀ ਹੈ। ਉੱਥੇ ਹੀ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ, ਪੁਲਿਸ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ। ਤਾਂ ਜੋ ਸ਼ਰਾਰਤੀ ਅਨਸਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਨਾ ਦੇ ਸਕਣ। ਲੋਕਾਂ ਵੱਲੋਂ ਲੋਹੜੀ ਅਤੇ ਮਾਘੀ ਦੇ ਮੌਕੇ ਤੇ ਵੀ ਇਨ੍ਹਾਂ ਤਿਉਹਾਰਾ ਨੂੰ ਮਨਾਉਣ ਲਈ ਕਈ ਤਰ੍ਹਾਂ ਦੇ ਤਰੀਕੇ ਅਪਣਾਏ ਜਾ ਰਹੇ ਹਨ।

ਇਸ ਲਈ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਚੌਕਸੀ ਵਰਤੀ ਜਾ ਰਹੀ ਹੈ। ਕਈ ਵਾਰ ਬਹੁਤ ਸਾਰੇ ਸ਼ਰਾਰਤੀ ਅਨਸਰ ਇਹੋ ਜਿਹੇ ਮੌਕਿਆਂ ਦੀ ਭਾਲ ਵਿੱਚ ਰਹਿੰਦੇ ਹਨ। ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੁਲਿਸ ਵੱਲੋਂ ਪਹਿਲਾ ਹੀ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਸੂਬੇ ਅੰਦਰ ਕੁਝ ਹਾਲਾਤ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਹੁਣ ਪੰਜਾਬ ਵਿੱਚ ਇਥੇ ਤਿੰਨ ਦਿਨਾਂ ਲਈ ਇੱਕ ਪਾਬੰਦੀ ਲਗਾ ਦਿੱਤੀ ਗਈ ਹੈ। ਸੂਬੇ ਅੰਦਰ ਇੰਨੀ ਦਿਨੀ ਲੋਹੜੀ ਅਤੇ ਮਾਘੀ ਦੇ ਤਿਉਹਾਰ ਦੀ ਰੌਣਕ ਹਰ ਜਗਾ ਤੇ ਵੇਖਣ ਨੂੰ ਮਿਲਦੀ ਹੈ।

ਇਤਿਹਾਸਕ ਮੁਕਤਸਰ ਸਾਹਿਬ ਦੇ ਸ੍ਰੀ ਐਮ ਕੇ ਅਰਾਵਿੰਦ ਕੁਮਾਰ ਜਿਲ੍ਹਾ ਮਜਿਸਟਰੇਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਚ 40 ਮੁਕਤਿਆਂ ਦੀ ਯਾਦ ਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਦੇ ਮੇਲੇ ਨੂੰ ਮੁੱਖ ਰੱਖਦੇ ਹੋਏ ਸ੍ਰੀ ਮੁਕਤਸਰ ਸਾਹਿਬ ਦੀ ਹੱਦ ਅੰਦਰ ਸ਼ਰਾਬ ਦੇ ਠੇਕੇ, ਅਹਾਤੇ ਅਤੇ ਮੀਟ ਦੀਆਂ ਦੁਕਾਨਾਂ ਨੂੰ 14 ਜਨਵਰੀ 2021 ਨੂੰ ਪੂਰਨ ਤੌਰ ਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਤਾਂ ਜੋ ਸ਼ਹਿਰ ਅੰਦਰ ਅਣਸੁਖਾਵੀ ਘਟਨਾ ਨੂੰ ਹੋਣ ਤੋਂ ਰੋਕਿਆ ਜਾ ਸਕੇ, ਤੇ ਇਸ ਤਿਉਹਾਰ ਦੀ

ਪਵਿੱਤਰਤਾ ਨੂੰ ਕਾਇਮ ਰੱਖਿਆ ਜਾ ਸਕੇ। ਇਸ ਤੋਂ ਬਿਨਾਂ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਕ ਹੋਰ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਜ਼ਿਲ੍ਹੇ ਅੰਦਰ ਡਰੋਨ ਅਤੇ ਪੈਰਾ ਗਲਾਈਡਿੰਗ ਤੇ ਵੀ 13 ਜਨਵਰੀ ਤੋਂ 15 ਜਨਵਰੀ 2021 ਤੱਕ ਇਨ੍ਹਾਂ ਦੀ ਵਰਤੋਂ ਨਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਅਗਰ ਕੋਈ ਇਨ੍ਹਾਂ ਜਾਰੀ ਕੀਤੇ ਗਏ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।