ਆਈ ਤਾਜਾ ਵੱਡੀ ਖਬਰ
ਪਿਛਲੇ ਕਾਫੀ ਦਿਨਾਂ ਤੋਂ ਮੌਸਮ ਵਿੱਚ ਤਬਦੀਲੀ ਨੂੰ ਦੇਖਦੇ ਹੋਏ ਸਰਦੀ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਸ ਸਾਲ ਦੀ ਸ਼ੁਰੂਆਤ ਵੀ ਵੱਧ ਸਰਦੀ ਦੇ ਨਾਲ ਹੋਈ ਸੀ ਜੋ ਅਜੇ ਤੱਕ ਜਾਰੀ ਹੈ। ਮੌਸਮ ਦੇ ਬਾਰੇ ਮੌਸਮ ਵਿਭਾਗ ਵੱਲੋਂ ਵੀ ਸਮੇਂ ਸਮੇਂ ਤੇ ਜਾਣਕਾਰੀ ਮੁਹਈਆ ਕਰਵਾਈ ਜਾ ਰਹੀ ਹੈ। ਤਾਂ ਜੋ ਇਸ ਸਰਦੀ ਦੇ ਮੌਸਮ ਵਿੱਚ ਲੋਕ ਆਪਣੇ ਆਪ ਨੂੰ ਸੁਰੱਖਿਅਤ ਰੱਖ ਸਕਣ। ਸਰਦੀ ਦੇ ਮੌਸਮ ਵਿੱਚ ਬਹੁਤ ਸਾਰੇ ਗਰੀਬ ਪਰਿਵਾਰਾਂ ਨੂੰ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਹੁਤ ਸਾਰੇ ਲੋਕ ਪਹਿਲਾਂ ਹੀ ਕਰੋਨਾ ਸ-ਹਿ ਰਹੇ ਹਨ
ਜਿਨ੍ਹਾਂ ਲਈ ਆਪਣੀ ਰੋਜ਼ਾਨਾ ਜ਼ਿੰਦਗੀ ਨੂੰ ਬਸਰ ਕਰਨਾ ਮੁ-ਸ਼-ਕਿ-ਲ ਹੋ ਗਿਆ ਹੈ। ਹੁਣ ਪੰਜਾਬ ਪੁਲਸ ਦੇ ਡੀ ਜੀ ਪੀ ਦਿਨਕਰ ਗੁਪਤਾ ਨੇ ਇੱਕ ਅਜਿਹਾ ਕੰਮ ਕੀਤਾ ਹੈ ਜਿਸ ਦੀ ਚਰਚਾ ਹੋ ਰਹੀ ਹੈ। ਅੱਜ ਪੰਜਾਬ ਪੁਲਿਸ ਦੇ ਸਾਂਝ ਆਊਟਰੀਚ ਕਮਿਊਨਿਟੀ ਵਿੰਗ ਵੱਲੋਂ ਪ੍ਰੋਜੈਕਟ ਵਿੰਟਰ ਵਾਰਮਥ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਵੱਲੋਂ ਇਹ ਪਹਿਲ ਕਦਮੀ ਕਰਦਿਆਂ ਹੋਇਆਂ ਤੇ ਗਰੀਬ ਪਰਿਵਾਰਾਂ ਨੂੰ ਹੌਂਸਲਾ ਦੇਣ ਲਈ ਦਿਲ ਨੂੰ ਛੂਹ ਲੈਣ ਵਾਲਾ ਕਦਮ ਹੈ। ਉਨ੍ਹਾਂ ਵੱਲੋਂ ਅੱਜ ਲੋਹੜੀ ਦੇ ਮੌਕੇ ਤੇ ਗਰੀਬ ਪਰਿਵਾਰਾਂ ਨੂੰ ਸਰਦੀਆਂ ਦੀਆਂ ਜ਼ਰੂਰੀ ਵਸਤਾਂ ਭੇਟ ਕੀਤੀਆਂ ਜਿਸ ਵਿੱਚ ਭੋਜਨ ਅਤੇ ਹੋਰ ਚੀਜ਼ਾਂ ਸ਼ਾਮਲ ਸਨ।
ਉਨ੍ਹਾਂ ਵੱਲੋਂ ਪੁਲਿਸ ਦੇ ਬਹਾਦਰ ਅਫਸਰਾਂ ਨੂੰ ਸੂਬੇ ਦੇ ਨਾਗਰਿਕਾਂ ਦੀ ਸਹਾਇਤਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕਿਉਂਕਿ ਕਰੋਨਾ ਦੇ ਸਮੇਂ ਪੁਲੀਸ ਵੱਲੋਂ ਲੋਕਾਂ ਦੀ ਅਥਾਹ ਮਦਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸਭ ਲਈ ਇਕ ਬੁਰਾ ਦੌਰ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪਿਆ। ਸ਼ੁਰੂ ਕੀਤੀ ਗਈ ਇਸ ਸਹਾਇਤਾ ਵਿੱਚ ਪੰਜਾਬ ਕਾਰਪੋਰੇਟ ਸੋਸ਼ਲ ਰਿਸਪੋਸੀਬਲਟੀ ਅਥਾਰਟੀ ਵੱਲੋਂ ਵੀ ਦਿੱਤੀ ਗਈ ਸਹਾਇਤਾ ਦੇ ਜ਼ਰੀਏ ਨੈਸਲੇ, ਮਿਸਿਜ਼ ਬੈਕਟਰਸ ਕ੍ਰਮਿਕਾ ,
ਵਰਧਮਾਨ ਸਪੈਸ਼ਲ ਸਟੀਲਸ ਆਦਿ ਲੋਕਾਂ ਨੂੰ ਭੇਟ ਕੀਤਾ। ਪਹਿਲੇ ਪੜਾਅ ਵਿੱਚ ਲੁਧਿਆਣਾ ,ਕਪੂਰਥਲਾ ਅਤੇ ਹੋਰ ਜ਼ਿਲ੍ਹਿਆਂ ਵਿੱਚ ਖੁਸ਼ਹਾਲੀ ਦੇ ਛੋਟੇ ਪੈਕਟ ਵੰਡੇ ਗਏ। ਪੰਜਾਬ ਵਿੱਚ 11 ਸੌ ਦੇ ਕਰੀਬ ਪੈਕਟ ਪਹਿਲੇ ਪੜਾਅ ਅਧੀਨ ਵੰਡੇ ਗਏ। ਡੀ ਜੀ ਪੀ ਦਿਨਕਰ ਗੁਪਤਾ ਵੱਲੋਂ ਪ੍ਰੋਜੈਕਟ ਵਿੱਚ ਯੋਗਦਾਨ ਪਾਉਣ ਵਾਲੇ ਕਾਰਪੋਰੇਟਰਾਂ ਨੂੰ ਪ੍ਰਸ਼ੰਸਾ ਪੱਤਰ ਵੀ ਸੌਂਪਿਆ। ਕੁਝ ਕਾਰਪੋਰੇਟਾਂ ਨੇ ਗੁਪਤ ਤਰੀਕੇ ਨਾਲ ਲੋਕਾਂ ਦੀ ਮਦਦ ਲਈ ਦਾਨ ਕੀਤਾ ।
Home ਤਾਜਾ ਖ਼ਬਰਾਂ ਪੰਜਾਬ ਪੁਲਸ ਦੇ DGP ਦਿਨਕਰ ਗੁਪਤਾ ਨੇ ਕੀਤਾ ਅਜਿਹਾ ਕੰਮ , ਸਾਰੇ ਪਾਸੇ ਹੋ ਰਹੀ ਸੋਭਾ – ਆਈ ਇਹ ਤਾਜਾ ਵੱਡੀ ਖਬਰ
ਤਾਜਾ ਖ਼ਬਰਾਂ
ਪੰਜਾਬ ਪੁਲਸ ਦੇ DGP ਦਿਨਕਰ ਗੁਪਤਾ ਨੇ ਕੀਤਾ ਅਜਿਹਾ ਕੰਮ , ਸਾਰੇ ਪਾਸੇ ਹੋ ਰਹੀ ਸੋਭਾ – ਆਈ ਇਹ ਤਾਜਾ ਵੱਡੀ ਖਬਰ
Previous Postਕੇਂਦਰ ਸਰਕਾਰ ਦੀ ਆਈ ਕਿਸਾਨਾਂ ਲਈ ਇਹ ਸਕੀਮ ਮਿਲਣਗੇ ਹਰ ਸਾਲ 36000 ਰੁਪਏ
Next Postਕਨੇਡਾ ਤੋਂ ਪੰਜਾਬੀਆਂ ਲਈ ਆਈ ਮਾੜੀ ਖਬਰ – ਹੋਇਆ ਇਹ ਐਲਾਨ