ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਹਰ ਵਰਗ ਵੱਲੋਂ ਕੀਤਾ ਜਾ ਰਿਹਾ ਹੈ। ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਕਿਸਾਨੀ ਸੰਘਰਸ਼ ਵਿੱਚ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। 26 ਨਵੰਬਰ ਤੋਂ ਕਿਸਾਨ ਜਥੇ ਬੰਦੀਆਂ ਨੇ ਦਿੱਲੀ ਦੀਆਂ ਸਰਹੱਦਾਂ ਤੇ ਮੋਰਚਾ ਲਾ ਕੇ ਡਟੀਆਂ ਹੋਈਆਂ ਹਨ। ਇਸ ਕਿਸਾਨੀ ਅੰਦੋਲਨ ਵਿੱਚ ਬਜ਼ੁਰਗ, ਬੱਚੇ, ਔਰਤਾਂ, ਨੌਜਵਾਨ ਵਰਗ ਸ਼ਾਮਲ ਹੋ ਕੇ ਆਪਣੀ ਸ਼ਮੂਲੀਅਤ ਦਰਜ ਕਰਵਾ ਰਿਹਾ ਹੈ। ਭਾਰਤ ਦੇ ਹਰ ਵਰਗ ਵੱਲੋਂ ਇਸ ਕਿਸਾਨੀ ਅੰਦੋਲਨ ਨੂੰ ਸਫਲਤਾਪੂਰਵਕ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹੁਣ ਤੱਕ ਕੇਂਦਰ ਸਰਕਾਰ ਤੇ ਕਿਸਾਨ ਜਥੇ ਬੰਦੀਆਂ ਦੇ ਆਗੂਆਂ ਵਿਚਕਾਰ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਹੁਣ ਅਗਲੀ ਮੀਟਿੰਗ 15 ਜਨਵਰੀ ਨੂੰ ਹੋਣੀ ਤੈਅ ਕੀਤੀ ਗਈ ਹੈ। ਉਥੇ ਹੀ ਸੁਪਰੀਮ ਕੋਰਟ ਵੱਲੋਂ ਕੀਤੀ ਗਈ ਸੁਣਵਾਈ ਵਿੱਚ ਖੇਤੀ ਕਾਨੂੰਨਾ ਨੂੰ ਲਾਗੂ ਕਰਨ ਉਪਰ ਰੋਕ ਲਗਾ ਦਿੱਤੀ ਗਈ ਸੀ,ਤੇ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਚਾਰ ਮੈਂਬਰੀ ਕਮੇਟੀ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਭੁਪਿੰਦਰ ਸਿੰਘ ਮਾਨ , ਅਨਿਲ ਘਨਵੰਤ , ਖੇਤੀ ਮਾਹਿਰ ਅਸ਼ੋਕ ਗੁਲਾਟੀ, ਇੰਟਰਨੈਸ਼ਨਲ ਫੂਡ ਪਾਲਿਸੀ ਤੇ ਰਿਸਰਚ ਇੰਸਟੀਚਿਊਟ ਦੇ ਪ੍ਰਮੋਦ ਕੇ ਜੋਸ਼ੀ ਸ਼ਾਮਲ ਸਨ।
ਹੁਣ ਸੁਪਰੀਮ ਕੋਰਟ ਦੀ ਬਣਾਈ ਗਈ ਇਕ ਚਾਰ ਮੈਂਬਰੀ ਕਮੇਟੀ ਤੋਂ ਇੱਕ ਖਬਰ ਸਾਹਮਣੇ ਆਈ ਹੈ। ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੀਤੇ ਜਾ ਰਹੇ ਕਿਸਾਨੀ ਸੰਘਰਸ਼ ਦੇ ਮਸਲੇ ਨੂੰ ਹੱਲ ਕਰਨ ਲਈ ਇਕ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਹੁਣ ਇਸ ਕਮੇਟੀ ਵਿੱਚ ਸ਼ਾਮਲ ਮੈਂਬਰ ਭਾਰਤੀ ਕਿਸਾਨ ਯੂਨੀਅਨ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਭੁਪਿੰਦਰ ਸਿੰਘ ਮਾਨ ਨੇ ਆਪਣੇ ਆਪ ਨੂੰ ਇਸ ਕਮੇਟੀ ਤੋਂ ਵੱਖ ਕਰ ਲਿਆ ਹੈ।
ਉਹਨਾਂ ਨੇ ਕਿਸਾਨਾਂ ਦੀ ਹਮਾਇਤ ਕਰਦੇ ਹੋਏ ਇਸ ਕਮੇਟੀ ਵਿਚੋ ਵੱਖ ਰਹਿਣ ਦਾ ਫੈਸਲਾ ਕੀਤਾ ਹੈ। ਭੁਪਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੇ ਰਹਿਣਗੇ ਅਤੇ ਕਿਸਾਨਾਂ ਦੇ ਹਿਤ ਵਿਚ ਹੀ ਉਨ੍ਹਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਸੁਪਰੀਮ ਕੋਰਟ ਵੱਲੋਂ ਗਠਿਤ ਕੀਤੀ ਗਈ ਇਸ ਕਮੇਟੀ ਦਾ ਪਹਿਲੇ ਦਿਨ ਤੋਂ ਹੀ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਹਨਾਂ ਵੱਲੋ ਲੈ ਗਏ ਇਸ ਫੈਸਲੇ ਨਾਲ ਜਿੱਥੇ ਲੋਕ ਹੈਰਾਨ ਹਨ। ਉੱਥੇ ਹੀ ਕਿਸਾਨ ਜਥੇ ਬੰਦੀਆਂ ਵਿੱਚ ਭੁਪਿੰਦਰ ਸਿੰਘ ਮਾਨ ਦੇ ਕਿਸਾਨਾਂ ਨਾਲ ਖੜ੍ਹੇ ਹੋਣ ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ।
Home ਤਾਜਾ ਖ਼ਬਰਾਂ ਹੁਣੇ ਹੁਣੇ ਸੁਪਰੀਮ ਕੋਰਟ ਦੀ ਬਣਾਈ 4 ਮੈਂਬਰੀ ਕਮੇਟੀ ਚੋ ਆ ਗਈ ਅਜਿਹੀ ਖਬਰ , ਹਰ ਕੋਈ ਰਹਿ ਗਿਆ ਹੈਰਾਨ
Previous Postਮੁਕੇਸ਼ ਅੰਬਾਨੀ ਨੂੰ ਲੱਗਾ ਵੱਡਾ ਝੱਟਕਾ – ਹੁਣ ਆ ਗਈ ਇਹ ਵੱਡੀ ਤਾਜਾ ਖਬਰ
Next Postਅਚਾਨਕ ਹੁਣੇ ਹੁਣੇ ਕਿਸਾਨ ਅੰਦੋਲਨ ਤੋਂ ਆ ਗਈ ਇਹ ਵੱਡੀ ਖਬਰ ਟਰੈਕਟਰ ਮਾਰਚ ਦੇ ਬਾਰੇ ਵਿਚ