ਆਈ ਤਾਜਾ ਵੱਡੀ ਖਬਰ
ਦੇਸ਼ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ 26 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਸੰਘਰਸ਼ ਅੱਜ ਤੱਕ ਨਿਰੰਤਰ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਲਗਾਤਾਰ ਖਿੱ-ਚੋ-ਤਾ-ਣ ਚਲੀ ਆ ਰਹੀ ਹੈ। ਇਸ ਮਸਲੇ ਨੂੰ ਹੱਲ ਕਰਨ ਲਈ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵੱਲੋਂ ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਇਸ ਮਸਲੇ ਦੀ ਗੱਲ ਸੁਪਰੀਮ ਕੋਰਟ ਤੱਕ ਪਹੁੰਚੀ ਹੋਈ ਹੈ।
ਜਿਸ ਤੇ ਸੁਪ੍ਰੀਮ ਕੋਰਟ ਵੱਲੋਂ ਸੁਣਵਾਈ ਕਰਦੇ ਹੋਏ ਇਸਨੂੰ ਅਗਲੀ ਸੁਣਵਾਈ ਤੱਕ ਲਈ ਰੋਕ ਲਗਾ ਦਿਤੀ ਗਈ ਹੈ। ਕਿਸਾਨ ਆਗੂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਅੱਜ 17 ਜਨਵਰੀ ਨੂੰ ਕਰਨਾਟਕ ਦੇ ਬਾਗਲਕੋਟ ਵਿਚ ਰੈਲੀ ਨੂੰ ਸੰਬੋਧਨ ਕੀਤਾ ਗਿਆ। ਇਸ ਰੈਲੀ ਦੌਰਾਨ ਅਮਿਤ ਸ਼ਾਹ ਵੱਲੋਂ ਖੇਤੀ ਕਾਨੂੰਨਾਂ ਉੱਪਰ ਗੱਲਬਾਤ ਕੀਤੀ ਗਈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਵੱਲੋਂ ਇਹ ਤਿੰਨ ਖੇਤ ਕਾਨੂੰਨ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਲਈ ਲਿਆਂਦੇ ਗਏ ਹਨ। ਜਿਸ ਨਾਲ ਦੇਸ਼ ਦੇ ਕਿਸਾਨ ਦੁਨੀਆਂ ਵਿੱਚ ਕਿਤੇ ਵੀ ਆਪਣੇ ਖੇਤੀਬਾੜੀ ਉਤਪਾਦ ਨੂੰ ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਦੱਸਿਆ ਗਿਆ ਹੈ ਕਿ ਦੇਸ਼ ਦੇ ਜ਼ਿਆਦਾਤਰ ਕਿਸਾਨ ਅਤੇ ਮਾਹਿਰਾਂ ਖੇਤੀ ਕਾਨੂੰਨਾਂ ਤੋ ਖੁਸ਼ ਹਨ। ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਇੱਕ ਪ੍ਰਸਤਾਵ ਵੀ ਜਾਰੀ ਕੀਤਾ ਗਿਆ ਹੈ
ਜਿਸ ਵਿੱਚ ਉਨ੍ਹਾਂ ਦੇ ਖਦਸ਼ਿਆਂ ਨੂੰ ਦੂਰ ਕਰਨ ਦੀ ਗੱਲ ਆਖੀ ਗਈ ਹੈ। ਅਮਿਤ ਸ਼ਾਹ ਨੇ ਇਸ ਰੈਲੀ ਵਿੱਚ ਦੱਸਿਆ ਕਿ ਇਹ ਤਿੰਨ ਖੇਤੀ ਕਾਨੂੰਨ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਵਿਚ ਸਹਾਇਤਾ ਕਰਨਗੇ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਕੰਮ ਕਰਨ ਲਈ ਵਚਨਬੱਧ ਹੈ। ਕਿਸਾਨਾਂ ਵੱਲੋਂ ਜਾਰੀ ਕੀਤੇ ਗਏ ਇਸ ਕਿਸਾਨੀ ਸੰਘਰਸ਼ ਨੂੰ ਅੱਜ 53 ਦਿਨ ਹੋ ਚੁੱਕੇ ਹਨ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾ ਨੂੰ ਸਿਰੇ ਤੋਂ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ।
Previous Postਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ
Next Postਹੁਣੇ ਹੁਣੇ ਨਰਿੰਦਰ ਮੋਦੀ ਨੂੰ ਲੱਗਾ ਵੱਡਾ ਝਟੱਕਾ ਇਸ ਖਾਸ ਸਾਥੀ ਦੀ ਹੋਈ ਅਚਾਨਕ ਮੌਤ