ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤ ਦੇ ਹਰ ਵਰਗ ਵੱਲੋਂ ਇਸ ਕਿਸਾਨੀ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। 26 ਨਵੰਬਰ ਤੋਂ ਸ਼ੁਰੂ ਹੋਇਆ ਇਹ ਕਿਸਾਨੀ ਸੰਘਰਸ਼ ਨਿਰੰਤਰ ਜਾਰੀ। ਇਸ ਕਿਸਾਨੀ ਸੰਘਰਸ਼ ਵਿੱਚ ਪੰਜਾਬੀ ਗਾਇਕ ਅਤੇ ਕਲਾਕਾਰ ਵੱਧ ਚੜ੍ਹ ਕੇ ਯੋਗਦਾਨ ਪਾ ਰਹੇ ਹਨ। ਉਥੇ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਇਸ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਰੰਭ ਕੀਤੇ ਗਏ ਸੰਘਰਸ਼ ਨੂੰ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ।
ਉੱਥੇ ਹੀ ਕਿਸਾਨ ਜਥੇ ਬੰਦੀਆਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕਰ ਰਹੀਆਂ ਹਨ। ਹੁਣ ਖੇਤੀ ਕਾਨੂੰਨਾ ਨੂੰ ਲੈ ਕੇ ਕਿਸਾਨਾਂ ਵੱਲੋਂ ਇੱਕ ਅਜਿਹਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਨਾਲ ਕੇਂਦਰ ਸਰਕਾਰ ਦੀ ਨੀਂਦ ਉੱਡ ਗਈ ਹੈ। ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਇਸ ਅੰਦੋਲਨ ਨੂੰ ਮਈ 2024 ਤੱਕ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਲੰਮੇ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ ਉਪਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ।
ਨਾਲ ਹੀ ਉਨਾਂ ਕਿਹਾ ਕਿ ਜੋ ਲੋਕ ਇਸ ਕਿਸਾਨੀ ਸੰਘਰਸ਼ ਵਿੱਚ ਹਮਾਇਤ ਕਰ ਰਹੇ ਹਨ ਉਹਨਾਂ ਨੂੰ ਸਰਕਾਰ ਵੱਲੋਂ ਜੇਲ ਭੇਜਣ,ਉਨ੍ਹਾਂ ਦੀ ਜ਼ਮੀਨ ਜਾਇਦਾਦ ਜ਼ਬਤ ਕਰਨ ਤੇ ਕੋਰਟ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੂੰ ਕਈ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਲਈ ਕਿਸਾਨ ਤਿਆਰ ਬਰ ਤਿਆਰ ਹਨ। ਉਹਨਾਂ ਕਿਹਾ ਕੇ 2024 ਵਿੱਚ ਦੇਸ਼ ਵਿੱਚ ਅਗਲੀਆਂ ਚੋਣਾਂ ਹੋਣਗੀਆਂ। ਉਸ ਸਮੇਂ ਤੱਕ ਕਿਸਾਨਾਂ ਵੱਲੋਂ ਇਹ ਸੰਘਰਸ਼ ਜਾਰੀ ਰੱਖਿਆ ਜਾ ਸਕਦਾ ਹੈ।
ਇਸ ਕਿਸਾਨੀ ਸੰਘਰਸ਼ ਨੂੰ ਲੈ ਕੇ ਕਿਸਾਨ ਲੀਡਰ ਕਰਨਜੀਤ ਸਿੰਘ ਰਾਜੂ ਰਾਜਸਥਾਨ ਵੱਲੋਂ ਵੀ ਕਿਹਾ ਗਿਆ ਹੈ ਕਿ ਇਹ ਅੰਦੋਲਨ ਕਰਨਾ ਸਾਡਾ ਹੱਕ ਹੈ। ਕਿਉਂਕਿ ਸਰਕਾਰ ਸਾਡੇ ਤੇ ਧੱਕੇ ਨਾਲ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਥੋਪ ਰਹੀ ਹੈ। ਕੇਂਦਰ ਸਰਕਾਰ ਕਿਸਾਨਾਂ ਨੂੰ ਪ੍ਰੇ-ਸ਼ਾ-ਨ ਕਰਨ ਲਈ ਕਿਸਾਨਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਦੇ ਪਿੱਛੇ ਐੱਨ ਆਈ ਏ ਵਰਗੀਆਂ ਏਜੰਸੀਆਂ ਨੂੰ ਲਾ ਰਹੀ ਹੈ। ਅਗਰ ਉਨ੍ਹਾਂ ਨੂੰ ਇਸ ਕਿਸਾਨੀ ਸੰਘਰਸ਼ ਵਿੱਚ ਦ-ਹਿ-ਸ਼-ਤ-ਗ-ਰ-ਦ ਅਤੇ ਖਾ-ਲਿ-ਸ-ਤਾ-ਨੀ ਮਿਲਦੇ ਹਨ ,ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਜਦੋਂ ਤਕ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਇਹ ਸੰਘਰਸ਼ ਜਾਰੀ ਰਹੇਗਾ।
Previous Postਹੁਣੇ ਹੁਣੇ ਸੁਪ੍ਰੀਮ ਕੋਰਟ ਤੋਂ ਕਿਸਾਨ ਅੰਦੋਲਨ ਬਾਰੇ ਆ ਗਈ ਇਹ ਵੱਡੀ ਖਬਰ
Next Postਆ ਗਈ ਇਹ ਵੱਡੀ ਤਾਜਾ ਖਬਰ: ਹੋ ਗਈ ਪੰਜਾਬ ਇਥੇ ਓਹੀ ਗਲ੍ਹ ਜਿਸਦਾ ਸੀ ਭਾਜਪਾ ਵਾਲਿਆਂ ਨੂੰ ਡਰ