ਆਈ ਤਾਜਾ ਵੱਡੀ ਖਬਰ
ਕਿਸਾਨੀ ਸੰਘਰਸ਼ ਨੂੰ ਲੈ ਕੇ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਕਿਸਾਨ ਜਥੇ-ਬੰਦੀਆਂ ਵੱਲੋਂ ਲੰਮੇ ਸਮੇਂ ਤੋਂ ਇਹ ਸੰਘਰਸ਼ ਕੀਤਾ ਜਾ ਰਿਹਾ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਇਸ ਕਿਸਾਨੀ ਸੰਘਰਸ਼ ਦੇ ਬਾਰੇ ਕਿਸਾਨ ਆਗੂਆਂ ਦੇ ਬਿਆਨ ਸਾਹਮਣੇ ਆਏ ਹਨ ਜੋ ਇਸ ਸੰਘਰਸ਼ ਨੂੰ ਹੋਰ ਤੇਜ਼ ਕਰ ਰਹੇ ਹਨ। 26 ਨਵੰਬਰ ਤੋਂ ਸ਼ੁਰੂ ਹੋਇਆ ਇਹ ਕਿਸਾਨੀ ਅੰਦੋਲਨ , ਹੁਣ ਜਨ-ਅੰਦੋਲਨ ਬਣ ਚੁੱਕਾ ਹੈ।
ਕਿਸਾਨ ਆਗੂਆਂ ਵੱਲੋਂ ਹੁਣ 26 ਜਨਵਰੀ ਨੂੰ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਕਿਸਾਨੀ ਸੰਘਰਸ਼ ਵਿੱਚ ਔਰਤਾਂ ਵੱਲੋਂ ਵੀ ਵੱਧ-ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਹੁਣ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਚਰਚਾ ਵਿਚ ਰਹਿਣ ਵਾਲੇ ਹਰਿਆਣਾ ਦੇ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਗੁਰਨਾਮ ਸਿੰਘ ਚੜੂਨੀ ਵੱਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਸਭ ਜਥੇ-ਬੰਦੀਆਂ ਦਾ ਇਕ ਹੀ ਮਕਸਦ ਹੈ।
ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ । ਸਭ ਜਥੇ-ਬੰਦੀਆਂ ਦੀ ਵਿਚਾਰਧਾਰਾ ਜ਼ਰੂਰ ਅਲੱਗ ਹੋ ਸਕਦੀ ਹੈ, ਪਰ ਮਕਸਦ ਨਹੀਂ। ਉਨ੍ਹਾਂ ਇਸ ਬਾਰੇ ਗੱਲ ਕਰਦੇ ਹੋਏ ਆਖਿਆ ਕੇ ਮਹਾਤਮਾ ਗਾਂਧੀ ਅਤੇ ਭਗਤ ਸਿੰਘ ਦੀ ਵਿਚਾਰਧਾਰਾ ਆਪਸ ਵਿੱਚ ਨਹੀਂ ਮਿਲਦੀ ਸੀ। ਪਰ ਦੋਹਾਂ ਦਾ ਮਕਸਦ ਇਕ ਹੀ ਸੀ, ਦੇਸ਼ ਦੀ ਆਜ਼ਾਦੀ। ਉਨ੍ਹਾਂ ਅੱਗੇ ਕਿਹਾ ਕਿ ਅਗਰ ਅਸੀਂ ਚਾਹੀਏ ਤਾਂ ਸਭ ਬੈਰੀਕੇਡ ਤੋੜ ਸਕਦੇ ਹਾਂ,ਪਰ ਅਸੀਂ ਮੀਟਿੰਗ ਵਿੱਚ ਸ਼ਾਮਲ ਹੋ ਕੇ ਗੱਲਬਾਤ ਦੇ ਰਾਹੀਂ ਇਸ ਜੰਗ ਨੂੰ ਜਿੱਤਣਾ ਚਾਹੁੰਦੇ ਹਾਂ।
ਇਸ ਲਈ ਹੀ ਅਸੀਂ ਸਰਕਾਰ ਨਾਲ ਲਗਾਤਾਰ ਰਾਬਤਾ ਕਾਇਮ ਰੱਖਣਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਦੇ ਲੋਕ ਉਹਨਾਂ ਦੇ ਟੈਂਟ ਵਿੱਚ ਆਏ,ਇਸ ਦਾ ਕੋਈ ਗਲਤ ਅਰਥ ਨਹੀਂ ਸੀ। ਕਿਸੇ ਨੂੰ ਵੀ ਸਟੇਜ ਤੇ ਨਹੀਂ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਕਿਸਾਨ ਆਗੂਆਂ ਦੇ ਆਪਸ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ ।ਜਿਸ ਨਾਲ ਇਸ ਕਿਸਾਨੀ ਸੰਘਰਸ਼ ਨੂੰ ਨੁਕਸਾਨ ਹੋਵੇ। ਪਰ ਅਸੀਂ ਅਜਿਹਾ ਨਹੀਂ ਹੋਣ ਦਵਾਂਗੇ। ਉਨ੍ਹਾਂ ਕਿਹਾ ਕਿ ਅਗਰ ਕੋਈ ਇਲਜ਼ਾਮ ਲਾਉਂਦਾ ਹੈ ਤਾਂ ਉਸ ਦੇ ਸਬੂਤ ਦੇਣੇ ਚਾਹੀਦੇ ਹਨ।
Previous Postਹੋ ਗਿਆ ਇਥੇ ਵੱਡਾ ਐਲਾਨ:ਕਿਸਾਨਾਂ ਦੇ ਅੰਦੋਲਨ ਲਈ 20 ਲੱਖ ਰੁਪਏ ਹਰੇਕ ਪਿੰਡ ਵਲੋਂ ਦੇਣ ਦੀ ਪੇਸ਼ਕਸ਼
Next Postਖਾਲਸਾ ਏਡ ਬਾਰੇ ਆ ਗਈ ਅਜਿਹੀ ਖਬਰ, ਲੋਕਾਂ ਚ ਛਾਈ ਖੁਸ਼ੀ ਦੀ ਲਹਿਰ-ਹੋ ਗਿਆ ਇਹ ਐਲਾਨ