ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਹਰ ਵਰਗ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ। ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਇਸ ਸੰਘਰਸ਼ ਨੂੰ ਇਸ ਤਰਾ ਹੀ ਜਾਰੀ ਰੱਖਣ ਲਈ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। ਵਿਦੇਸ਼ਾਂ ਵਿੱਚ ਵਸਦੇ ਭਾਰਤੀਆਂ ਵੱਲੋਂ ਵੀ ਕੇਂਦਰ ਸਰਕਾਰ ਦੇ ਖਿਲਾਫ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਵਿਦੇਸ਼ਾਂ ਦੇ ਬਹੁਤ ਸਾਰੇ ਪ੍ਰਧਾਨ ਮੰਤਰੀਆਂ ਵੱਲੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਆਖਿਆ ਗਿਆ ਹੈ।
ਇਸ ਕਿਸਾਨੀ ਸੰਘਰਸ਼ ਵਿੱਚ ਬਹੁਤ ਸਾਰੇ ਕਿਸਾਨ ਹੁਣ ਤੱਕ ਸ਼-ਹੀ-ਦ ਹੋ ਚੁੱਕੇ ਹਨ। ਜਿਨ੍ਹਾਂ ਦੀ ਗਿਣਤੀ 80 ਦੇ ਨਜ਼ਦੀਕ ਪਹੁੰਚ ਚੁੱਕੀ ਹੈ। ਕਿਸਾਨੀ ਸੰਘਰਸ਼ ਕਰਨ ਸ਼ਹੀਦ ਹੋਣ ਵਾਲੇ ਇਨ੍ਹਾਂ ਕਿਸਾਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਟਿਕਰੀ ਬਾਰਡਰ ਤੋਂ ਹੁਣ ਇੱਕ ਹੋਰ ਸੋ-ਗ-ਮ-ਈ ਖਬਰ ਸਾਹਮਣੇ ਆਈ ਹੈ। ਟਿਕਰੀ ਬਾਰਡਰ ਤੋਂ ਹੁਣ ਤੱਕ ਬਹੁਤ ਸਾਰੇ ਕਿਸਾਨ ਇਸ ਕਿਸਾਨੀ ਸੰਘਰਸ਼ ਦੌਰਾਨ ਸ਼-ਹੀ-ਦ ਹੋ ਚੁੱਕੇ ਹਨ, ਤੇ ਹੁਣ ਇਕ ਹੋਰ ਕਿਸਾਨ ਦੇ ਸ਼-ਹੀ-ਦ ਹੋਣ ਦੀ ਖਬਰ ਪ੍ਰਾਪਤ ਹੋਈ ਹੈ।
ਪਿਛਲੇ ਕਈ ਦਿਨਾਂ ਤੋਂ ਟਿਕਰੀ ਬਾਰਡਰ ਤੇ ਸੰਘਰਸ਼ ਦੌਰਾਨ ਮੋਹਰੀ ਰੋਲ ਅਦਾ ਕਰ ਰਹੇ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਹ ਘਟਨਾ ਅੱਜ ਸਵੇਰ ਦੀ ਹੈ। ਇਹ 48 ਸਾਲਾ ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਮੈਂਬਰ ਸੀ। ਜੋ ਕਾਫੀ ਲੰਮੇ ਸਮੇਂ ਤੋਂ ਇਸ ਸੰਘਰਸ਼ ਵਿਚ ਯੋਗਦਾਨ ਪਾ ਰਿਹਾ ਸੀ। ਜਿਸ ਦੀ ਪਹਿਚਾਣ ਭੋਲਾ ਪੁੱਤਰ ਭਜਨ ਸਿੰਘ, ਨਿਵਾਸੀ ਪਿੰਡ ਖੁਡਾਲ ਕਲਾ ਵਜੋਂ ਹੋਈ ਹੈ।
ਇਸ ਸ਼-ਹੀ-ਦ ਹੋਏ ਕਿਸਾਨ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ ਵੱਲੋਂ ਦਿੱਤੀ ਗਈ ਹੈ। ਇਸ ਕਿਸਾਨ ਦੇ ਸ਼-ਹੀ-ਦ ਹੋਣ ਤੇ ਕਿਸਾਨ ਜਥੇ ਬੰਦੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਵਿੱਚੋਂ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਅਤੇ ਸਾਰਾ ਕਰਜ਼ਾ ਮੁਆਫ਼ ਕਰਨ ਅਤੇ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਸਰਕਾਰ ਪਾਸੋਂ ਕੀਤੀ ਗਈ ਹੈ। ਕਿਸਾਨ ਜਥੇ ਬੰਦੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Previous Postਨੋਟ ਬੰਦੀ : 100 ਰੁਪਏ, 10 ਰੁਪਏ ਤੇ 5 ਰੁਪਏ ਦੇ ਨੋਟਾਂ ਦੇ ਬੰਦ ਹੋਣ ਦੇ ਬਾਰੇ ਚ ਆਈ ਇਹ ਵੱਡੀ ਖਬਰ
Next Postਹਵਾਈ ਯਾਤਰਾ ਕਰਨ ਵਾਲਿਆਂ ਲਈ ਖੁਸ਼ਖਬਰੀ : ਭਾਰਤ ਚ 29 ਜਨਵਰੀ ਤੱਕ ਲਈ ਆਈ ਇਹ ਵੱਡੀ ਖਬਰ