ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਰੇ ਦੇਸ਼ ਦੇ ਕਿਸਾਨ ਇਕਜੁੱਟ ਹੋ ਕੇ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਹ ਸੰਘਰਸ਼ ਰਾਜ ਪੱਧਰ ਤੇ ਸ਼ੁਰੂ ਕੀਤਾ ਗਿਆ ਸੀ ਜੋ ਅੱਜ ਦਿੱਲੀ ਦੀਆਂ ਸਰਹੱਦਾਂ ਤੇ ਜਾਰੀ ਹੈ। ਪੰਜਾਬ ਵਿੱਚ ਵੀ ਜਿੱਥੇ ਰਿਲਾਇੰਸ ਦੇ ਪੈਟ੍ਰੋਲ ਪੰਪ, ਟੋਲ ਪਲਾਜ਼ਿਆਂ ਉੱਤੇ ਵੀ ਉਨ੍ਹਾਂ ਨੂੰ ਬੰਦ ਕਰਕੇ ਕਿਸਾਨਾਂ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ। ਉੱਥੇ ਹੀ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਦੇ ਮਾਲਜ਼ ਨੂੰ ਵੀ ਬੰਦ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਭਾਜਪਾ ਦੇ ਸਾਰੇ ਆਗੂਆਂ ਦੇ ਘਰਾਂ ਦਾ ਘਿਰਾਓ ਵੀ ਲੰਮੇ ਸਮੇਂ ਤੋਂ ਕੀਤਾ ਜਾ ਰਿਹਾ ਹੈ। ਤਾਂ ਜੋ ਇਸ ਦਾ ਸੇਕ ਕੇਂਦਰ ਸਰਕਾਰ ਨੂੰ ਪਹੁੰਚ ਸਕੇ ਅਤੇ ਉਸ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾ ਸਕੇ। ਕਿਸਾਨਾਂ ਵੱਲੋਂ ਹੁਣ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ। 26 ਜਨਵਰੀ ਦੀ ਹੋਈ ਘਟਨਾ ਨੂੰ ਲੈ ਕੇ ਸਰਕਾਰ ਵੱਲੋਂ ਇਸ ਕਿਸਾਨ ਅੰਦੋਲਨ ਨੂੰ ਅਸਫਲ ਕਰਨ ਦੀਆਂ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਚੁੱਕੀਆਂ ਹਨ। ਪਰ ਇਹ ਕਿਸਾਨੀ ਸੰਘਰਸ਼ ਪਹਿਲਾਂ ਵਾਲੀ ਸਥਿਤੀ ਵਿੱਚ ਚੱਲ ਰਿਹਾ ਹੈ।
ਹੁਣ ਪੰਜਾਬ ਦੇ ਇੱਕ ਜ਼ਿਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਇਥੇ 26 ਜਨਵਰੀ ਦੀ ਘਟਨਾ ਨੂੰ ਲੈ ਕੇ ਲੁਧਿਆਣਾ ਵਿੱਚ ਭਾਜਪਾ ਦੇ ਵਰਕਰਾਂ ਵੱਲੋਂ ਮਾਰਚ ਕੀਤਾ ਜਾਣਾ ਸੀ। ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਕਿਸਾਨ ਸਮਰਥਕ ਉਸ ਜਗ੍ਹਾ ਉਪਰ ਪਹੁੰਚ ਗਏ। ਇਨ੍ਹਾਂ ਕਿਸਾਨ ਸਮਰਥਕਾਂ ਵੱਲੋਂ ਮੋਦੀ ਸਰਕਾਰ ਦੇ ਖਿਲਾਫ ਕੀਤੀ ਖੇਤੀ ਕਾਨੂੰਨਾਂ ਨੂੰ ਲੈ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਭਾਜਪਾ ਦੇ ਸਮਰਥਕਾਂ ਅਤੇ ਕਿਸਾਨਾਂ ਦੇ ਵਿਚਕਾਰ ਸਥਿਤੀ ਤ-ਣਾ-ਅ-ਪੂ-ਰ-ਣ ਹੋ ਗਈ। ਜਿਸ ਕਾਰਨ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ।
ਪੁਲਿਸ ਵੱਲੋਂ ਉੱਥੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ ਗਿਆ ਅਤੇ ਅਤੇ ਭਾਜਪਾ ਦੇ ਸਮਰਥਕਾਂ ਅਤੇ ਕਿਸਾਨਾਂ ਦੀ ਸੁਰੱਖਿਆ ਦੇ ਸਖਤ ਇੰਤਜ਼ਾਮ ਕਰਨ ਲਈ ਆਪਣੇ ਵੱਲੋਂ ਪੂਰਾ ਸਹਿਯੋਗ ਦਿੱਤਾ। ਇਸ ਤੋਂ ਪਹਿਲਾਂ ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਧਰਨਿਆਂ ਵਿਚ ਵੀ ਭਾਜਪਾ ਦੇ ਵਰਕਰਾਂ ਵੱਲੋਂ ਆ ਕੇ ਨਾਅਰੇ ਬਾਜ਼ੀ ਕੀਤੀ ਗਈ ਹੈ ਇਸ ਤੋਂ ਇਲਾਵਾ ਕਿਸਾਨਾਂ ਤੇ ਪੱ-ਥ-ਰ-ਬਾ-ਜੀ ਤੇ ਲਾ-ਠੀ-ਚਾ-ਰ-ਜ ਵੀ ਕੀਤਾ ਗਿਆ। ਇਸ ਘਟਨਾ ਦੀ ਸਭ ਵੱਲੋਂ ਆਲੋਚਨਾ ਕੀਤੀ ਜਾ ਰਹੀ ਹੈ।
Previous Postਕਿਸਾਨ ਅੰਦੋਲਨ ਦਿੱਲੀ ਬਾਡਰ ਲਈ ਕੇਂਦਰ ਸਰਕਾਰ ਨੇ ਹੁਣ ਲਗਾਈ ਇਹ ਪਾਬੰਦੀ
Next Postਹੁਣੇ ਹੁਣੇ ਪੰਜਾਬ ਚ ਇਥੇ ਇੰਟਰਨੈਟ ਸੇਵਾ ਹੋਈ ਠੱਪ – ਇਸ ਵੇਲੇ ਦੀ ਵੱਡੀ ਖਬਰ