ਤਾਜਾ ਵੱਡੀ ਖਬਰ
ਦੁਨੀਆਂ ਨੂੰ ਅਜੇ ਵੀ ਕੋਰੋਨਾ ਵਾਇਰਸ ਦੀ ਬਿਮਾਰੀ ਨੇ ਆਪਣੀ ਪਕੜ ਵਿੱਚ ਜ-ਕ-ੜਿ-ਆ ਹੋਇਆ ਹੈ। ਵਿਸ਼ਵ ਦੇ ਬਹੁਤ ਸਾਰੇ ਦੇਸ਼ ਅਜੇ ਵੀ ਇਸ ਦੇ ਨਵੇਂ ਆ ਰਹੇ ਮਾਮਲਿਆਂ ਨੂੰ ਘੱਟ ਕਰਨ ਵਿਚ ਨਾ ਕਾਮਯਾਬ ਰਹੇ ਹਨ। ਫਿਲਹਾਲ ਇਸ ਸਮੇਂ ਕੋਰੋਨਾ ਵਾਇਰਸ ਦੀ ਬਿਮਾਰੀ ਦੀ ਦੂਸਰੀ ਵੱਡੀ ਲਹਿਰ ਚੱਲ ਰਹੀ ਹੈ ਜਿਸ ਦੇ ਨਾਲ ਲੱਖਾਂ ਹੀ ਲੋਕ ਸੰ-ਕ੍ਰ-ਮਿ-ਤ ਹੋ ਚੁੱਕੇ ਹਨ। ਵਿਸ਼ਵ ਦੇ ਵੱਖ ਵੱਖ ਦੇਸ਼ ਅਪਣੇ ਪੱਧਰ ਉੱਪਰ ਕਈ ਤਰ੍ਹਾਂ ਦੀਆਂ ਯੋਜਨਾਵਾਂ ਦੇ ਜ਼ਰੀਏ ਇਸ ਨੂੰ ਕਾਬੂ ਕਰਨ ਦੀਆਂ ਤਮਾਮ ਕੋਸ਼ਿਸ਼ਾਂ ਕਰ ਰਹੇ ਹਨ।
ਜਿਸ ਦੌਰਾਨ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਦੌਰਾਨ ਕੈਨੇਡੀਅਨ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਦੇ ਲਈ ਕੁਝ ਸਖਤ ਪਾਬੰਦੀਆਂ ਲਗਾਈਆਂ ਹਨ। ਜਿਸ ਬਾਰੇ ਲੋਕਾਂ ਨੂੰ ਆਗਾਮੀ ਵੀ ਸੂਚਿਤ ਕਰ ਦਿੱਤਾ ਗਿਆ ਸੀ। ਜਿਸ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੋਕਾਂ ਨੂੰ ਅਲਾਟ ਕਰਦੇ ਹੋਏ ਕਿਹਾ ਸੀ ਕਿ ਜੇਕਰ ਕਿਸੇ ਨੇ ਵਿਦੇਸ਼ ਯਾਤਰਾ ਲਈ ਟਿਕਟ ਬੁੱਕ ਕਰਵਾਈ ਹੈ ਉਸ ਨੂੰ ਰੱਦ ਕਰਵਾ ਲਵੇ ਕਿਉਂਕਿ ਕੈਨੇਡਾ ਅਗਲੇ ਹਫ਼ਤੇ ਕੁਝ ਸਖਤ ਪਾਬੰਦੀਆਂ ਲਾਗੂ ਕਰਨ ਜਾ ਰਿਹਾ ਹੈ।
ਇਨ੍ਹਾਂ ਨਵੀਆਂ ਪਾਬੰਦੀਆਂ ਦੇ ਤਹਿਤ ਵਿਦੇਸ਼ਾਂ ਤੋਂ ਕੈਨੇਡਾ ਆਉਣ ਵਾਲੇ ਯਾਤਰੀਆਂ ਦੇ ਕੋਲ 72 ਘੰਟੇ ਪਹਿਲਾਂ ਕਰਵਾਈ ਗਈ ਕੋਰੋਨਾ ਦੀ ਨੈਗਟਿਵ ਰਿਪੋਰਟ ਦਾ ਹੋਣਾ ਲਾਜ਼ਮੀ ਹੋਵੇ ਜਿਸ ਤੋਂ ਬਾਅਦ ਹੀ ਉਨ੍ਹਾਂ ਨੂੰ ਇਕਾਂਤਵਾਸ ਦੀ ਜਾਣਕਾਰੀ ਦਿੱਤੀ ਜਾਵੇਗੀ। ਇਹ ਨਿਯਮ ਮਾਂਟਰੀਆਲ, ਟੋਰਾਂਟੋ, ਕੈਲਗਰੀ ਅਤੇ ਵੈਨਕੋਵਰ ਦੇ ਹਵਾਈ ਅੱਡਿਆਂ ਉਪਰ ਆਉਣ ਵਾਲੇ ਕੌਮਾਂਤਰੀ ਯਾਤਰੀਆਂ ਲਈ ਲਾਗੂ ਕੀਤੇ ਹਨ। ਇੱਥੇ ਉਤਰਨ ਵਾਲੇ ਹਰੇਕ ਕੌਮਾਂਤਰੀ ਯਾਤਰੀ ਦਾ ਕੋਰੋਨਾ ਟੈਸਟ ਕੀਤਾ ਜਾਵੇਗਾ।
ਜਿਸ ਦੀ ਰਿਪੋਰਟ ਤਿੰਨ ਦਿਨ ਬਾਅਦ ਆਵੇਗੀ ਅਤੇ ਇਨ੍ਹਾਂ ਤਿੰਨ ਦਿਨਾਂ ਦਾ ਖਰਚਾ ਯਾਤਰੀ ਆਪ ਕਰੇਗਾ। ਜੇਕਰ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ 14 ਦਿਨਾਂ ਵਾਸਤੇ ਉਕਤ ਯਾਤਰੀ ਨੂੰ ਘਰ ਭੇਜਿਆ ਜਾਵੇਗਾ। ਜੇਕਰ ਉਸ ਦੀ ਰਿਪੋਰਟ ਪਾਜ਼ੀਟਿਵ ਆਉਂਦੀ ਹੈ ਤਾਂ ਉਸ ਨੂੰ ਹਸਪਤਾਲ ਵਿਚ ਇਲਾਜ ਅਧੀਨ ਕੀਤਾ ਜਾਵੇਗਾ। ਸਰਕਾਰ ਵੱਲੋਂ ਇਹ ਸਖਤ ਨਿਯਮ ਕੋਰੋਨਾ ਵਾਇਰਸ ਦੀ ਨਵੀਂ ਸਟ੍ਰੇਨ ਅਤੇ ਇਕਾਂਤ ਵਾਸ ਹੋਣ ਵਾਲੀ ਪਾਬੰਦੀਆਂ ਦੀ ਉ-ਲੰ-ਘ-ਣਾ ਕਰਨ ਕਾਰਨ ਬਣਾਏ ਗਏ ਹਨ।
Previous Postਲਖਵਿੰਦਰ ਵਡਾਲੀ ਨੂੰ ਭਾਰਤੀ ਕ੍ਰਿਕਟਰ ਸ਼ਿਖਰ ਧਵਨ ਨੇ ਘਰੇ ਸਦ ਕੇ ਦਿੱਤਾ ਇਹ ਕੀਮਤੀ ਤੋਹਫ਼ਾ, ਸਾਰੇ ਪਾਸੇ ਹੋ ਰਹੀ ਚਰਚਾ
Next Postਇੰਡੀਆ ਚ ਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਵੱਡੀ ਖਬਰ – ਹੋਇਆ ਇਹ ਐਲਾਨ