ਆਈ ਤਾਜਾ ਵੱਡੀ ਖਬਰ
ਦੇਸ਼ ਦੇ ਵਿੱਚ ਚੱਲ ਰਿਹਾ ਖੇਤੀ ਅੰਦੋਲਨ ਇਸ ਸਮੇਂ ਕਾਫੀ ਗੰ-ਭੀ-ਰ ਹੋ ਗਿਆ ਹੈ। ਇਸ ਅੰਦੋਲਨ ਦਾ ਅਸਰ ਹੁਣ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਕਈ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਸੂਬਿਆਂ ਦੀ ਵਿਧਾਨ ਸਭਾ ਵਿਚ ਪ੍ਰਸਤਾਵ ਵੀ ਪੇਸ਼ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਨੂੰ ਪਾਸ ਵੀ ਕੀਤਾ ਜਾ ਚੁੱਕਾ ਹੈ। ਦਿੱਲੀ ਵਿਖੇ ਵਾਪਰੀਆਂ ਘਟਨਾਵਾਂ ਦੇ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਨਾਲ ਨਾਲ ਬਹੁਤ ਸਾਰੇ ਕਿਸਾਨ ਵੀ ਜ਼ਖਮੀ ਹੋਏ ਸਨ।
ਇਸ ਦੌਰਾਨ ਇਹ ਦੋ-ਸ਼ ਵੀ ਲਗਾਇਆ ਗਿਆ ਸੀ ਕਿ ਪੁਲਸ ਵੱਲੋਂ ਕਿਸਾਨਾਂ ਉੱਪਰ ਤ-ਸ਼ੱ-ਦ-ਦ ਗਿਆ ਹੈ। ਜਿਸ ਉਪਰ ਕਾਰਵਾਈ ਕਰਦੇ ਹੋਏ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਦਿੱਲੀ ਪੁਲਿਸ ਨੂੰ ਚੇਤਾਵਨੀ ਵੀ ਜਾਰੀ ਕੀਤੀ ਸੀ। ਇੱਥੇ ਹੀ ਖੇਤੀ ਅੰਦੋਲਨ ਨਾਲ ਜੁੜੀ ਹੋਈ ਇਕ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ। ਜਿਥੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਅਹਿਮ ਮੀਟਿੰਗ ਦਾ ਐਲਾਨ ਕੀਤਾ ਹੈ। ਇਸ ਐਲਾਨ ਦੇ ਤਹਿਤ ਸੂਬਾਈ ਮੁੱਖ ਮੰਤਰੀ ਵੱਲੋਂ ਇਹ ਮੀਟਿੰਗ 2 ਫਰਵਰੀ ਨੂੰ ਸੱਦੀ ਗਈ ਹੈ।
ਜਿਸ ਵਿੱਚ ਸ਼ਾਮਲ ਹੋਣ ਵਾਸਤੇ ਉਨ੍ਹਾਂ ਨੇ ਆਲ ਪਾਰਟੀ ਦੇ ਲੀਡਰਾਂ ਨੂੰ ਸੱਦਾ ਵੀ ਭੇਜਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਸੂਬਾ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਟਵੀਟ ਕਰ ਜ਼ਿਕਰ ਕਰਦੇ ਹੋਏ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 2 ਫਰਵਰੀ ਨੂੰ ਆਲ ਪਾਰਟੀ ਮੀਟਿੰਗ ਬੁਲਾਈ ਗਈ ਹੈ। ਉਨ੍ਹਾਂ ਗੱਲ ਬਾਤ ਕਰਦੇ ਹੋਏ ਆਖਿਆ ਕਿ ਇਸ ਮੁ-ਸ਼-ਕਿ-ਲ ਘੜੀ ਦੇ ਵਿਚ ਸੂਬੇ ਦੀਆਂ ਸਾਰੀਆਂ ਪਾਰਟੀਆਂ ਨੂੰ
ਇੱਕ ਹੋਣ ਦੀ ਜ਼ਰੂਰਤ ਹੈ। ਸਾਡੀ ਏਕਤਾ ਹੀ ਕਿਸਾਨਾਂ ਦੇ ਇਸ ਅੰਦੋਲਨ ਨੂੰ ਸਮਰਥਨ ਦੇਣ ਦੇ ਨਾਲ ਨਾਲ ਕੇਂਦਰ ਸਰਕਾਰ ਨੂੰ ਸੋਧ ਕਰ ਜਾਰੀ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮ-ਜ-ਬੂ-ਰ ਕਰ ਦੇਵੇਗੀ। ਮੌਜੂਦਾ ਸਮਾਂ ਸਾਨੂੰ ਆਪਸੀ ਮ-ਤ-ਭੇ-ਦਾਂ ਨੂੰ ਭੁਲਾ ਕੇ ਇਕੱਠੇ ਹੋਣ ਦਾ ਸੁਨੇਹਾ ਦੇ ਰਿਹਾ ਹੈ। ਜੇਕਰ ਅਸੀਂ ਇੱਕ ਹੋ ਜਾਵਾਂਗੇ ਤਾਂ ਦੇਸ਼ ਦੇ ਕਿਸਾਨ ਨੂੰ ਬਚਾਇਆ ਜਾ ਸਕੇਗਾ।
Previous Postਆਖਰ ਹੋ ਗਈ ਓਹੀ ਗਲ੍ਹ – ਹੁਣ ਆਈ ਮੋਦੀ ਦੀ ਮੀਟਿੰਗ ਨੂੰ ਲੈ ਕੇ ਇਹ ਵੱਡੀ ਖਬਰ
Next Postਹੁਣੇ ਹੁਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਈ ਵੱਡੀ ਖਬਰ – ਕਹੀ ਇਹ ਗਲ੍ਹ