ਆਈ ਤਾਜਾ ਵੱਡੀ ਖਬਰ
26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਮੌਕੇ ਤੇ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਪਰੇਡ ਦੇ ਦੌਰਾਨ ਕੁਝ ਕਿਸਾਨਾਂ ਵੱਲੋਂ ਲਾਲ ਕਿਲੇ ਅੰਦਰ ਦਾਖਲ ਹੋ ਕੇ ਕੇਸਰੀ ਝੰਡਾ ਲਹਿਰਾਏ ਜਾਣ ਦੀ ਘਟਨਾ ਨੂੰ ਲੈ ਕੇ ਬਹੁਤ ਸਾਰੇ ਕਿਸਾਨ ਆਗੂਆਂ ਦੇ ਖਿਲਾਫ ਝੂਠੇ ਕੇਸ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਉਥੇ ਹੀ ਕਿਸਾਨੀ ਸੰਘਰਸ਼ ਵਿੱਚ ਪਹਿਲੇ ਦਿਨ ਤੋਂ ਹਮਾਇਤ ਕਰ ਰਹੇ ਲੱਖਾ ਸਧਾਣਾ ਤੇ ਅਦਾਕਾਰ ਦੀਪ ਸਿੱਧੂ ਦੇ ਖਿਲਾਫ ਵੀ ਕਿਸਾਨਾਂ ਨੂੰ ਭ-ੜ-ਕਾ ਕੇ ਲਾਲ ਕਿਲ੍ਹੇ ਉਪਰ ਕਾਰਵਾਈ ਕਰਨ ਲਈ ਉ-ਕ-ਸਾ-ਏ ਜਾਣ ਦੇ ਕੇਸ ਦਰਜ ਕੀਤੇ ਗਏ ਹਨ।
ਉਥੇ ਹੀ ਸਰਕਾਰ ਵੱਲੋਂ ਦਿੱਲੀ ਪੁਲਿਸ ਨੂੰ ਇਨ੍ਹਾਂ ਦੀ ਗ੍ਰਿਫਤਾਰੀ ਦੇ ਆਦੇਸ਼ ਵੀ ਜਾਰੀ ਕੀਤੇ ਗਏ ਸਨ। ਹੁਣ ਲੱਖਾ ਸਿਧਾਣਾ ਦੇ ਪਿੰਡ ਦੇ ਲੋਕਾਂ ਵੱਲੋਂ ਕੀਤੇ ਗਏ ਐਲਾਨ ਦੀ ਖਬਰ ਸਾਹਮਣੇ ਆਈ ਹੈ। ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਇਕ ਮਤਾ ਕੀਤਾ ਗਿਆ ਹੈ। ਜਿਸ ਵਿਚ ਲੱਖੇ ਸਧਾਣੇ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ। ਸਭ ਪਿੰਡ ਵਾਸੀਆਂ ਨੇ ਕਿਹਾ ਕਿ ਅਗਰ ਇਸ ਕਿਸਾਨ ਸੰਘਰਸ਼ ਵਿੱਚ ਸਾਥ ਦੇਣ ਤੋਂ ਬਾਅਦ ਵੀ ਕੁਝ ਆਗੂਆਂ ਦੇ ਕਹਿਣ ਤੇ ਲੱਖੇ ਸਧਾਣੇ ਨੂੰ ਗ਼ੱਦਾਰ ਆਖਿਆ ਜਾ ਰਿਹਾ ਹੈ
ਤਾ ਫਿਰ ਸਾਰਾ ਪਿੰਡ ਹੀ ਗੱਦਾਰ ਹੈ। ਇਸ ਦੀ ਜਾਣਕਾਰੀ ਪਿੰਡ ਦੇ ਲੋਕਾਂ ਵੱਲੋਂ ਸੋਸ਼ਲ ਮੀਡੀਆ ਤੇ ਇਕ ਵੀਡੀਓ ਜਾਰੀ ਕਰ ਦਿੱਤੀ ਗਈ ਹੈ। ਜਿਸ ਵਿਚ ਲਖਾ ਸਧਾਣਾ ਦੇ ਪਿਤਾ ਰਤਨ ਸਿੰਘ ਨੂੰ ਨਾਲ ਲੈ ਕੇ ਪਿੰਡ ਦੇ ਸਰਪੰਚ ਬੂਟਾ ਸਿੰਘ ਦੀ ਹਾਜ਼ਰੀ ਵਿੱਚ ਇਹ ਮਤਾ ਪਾਸ ਕੀਤਾ ਗਿਆ ਹੈ। ਇਸਦੇ ਨਾਲ ਹੀ ਪਿੰਡ ਦੀ ਪੰਚਾਇਤ ਵੱਲੋਂ ਇਹ ਗੱਲ ਵੀ ਆਖੀ ਗਈ ਹੈ ਕਿ ਅਗਰ ਪੁਲਿਸ ਵੱਲੋਂ ਪਿੰਡ ਵਿੱਚ ਆ ਕੇ ਲੱਖਾ ਸਧਾਣਾ ਦੇ ਪਰਿਵਾਰ ਨੂੰ ਪ-ਰੇ-ਸ਼ਾ-ਨ ਕੀਤਾ ਜਾਂਦਾ ਹੈ, ਤਾਂ ਇਸ ਨੂੰ ਕਦੇ ਵੀ ਬ-ਰ-ਦਾ-ਸ਼-ਤ ਨਹੀਂ ਕੀਤਾ ਜਾਵੇਗਾ ।
ਸਾਰੇ ਪਿੰਡ ਵੱਲੋਂ ਉਨ੍ਹਾਂ ਦੇ ਪਰਿਵਾਰ ਦਾ ਸਾਥ ਦਿੱਤਾ ਜਾਵੇਗਾ। ਪਿੰਡ ਵਾਸੀਆਂ ਨੇ ਕਿਹਾ ਕਿ ਕੁਝ ਕਿਸਾਨ ਆਗੂ ਹੀ ਦੋ-ਸ਼ ਲਗਾ ਕੇ ਲੱਖੇ ਸਧਾਣੇ ਨੂੰ ਬ-ਦ-ਨਾ-ਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਲੱਖੇ ਸਿਧਾਣੇ ਵੱਲੋਂ ਵੀ ਕੁਝ ਦਿਨ ਪਹਿਲਾਂ ਫੇਸਬੁੱਕ ਤੇ ਲਾਈਵ ਹੋ ਕੇ ਇਸ ਕਿਸਾਨੀ ਅੰਦੋਲਨ ਨੂੰ ਹਮਾਇਤ ਦੇਣ ਦੀ ਅਪੀਲ ਕੀਤੀ ਗਈ ਸੀ। ਉਸ ਨੇ ਕਿਹਾ ਕਿ ਸਰਕਾਰ ਇਸ ਕਿਸਾਨੀ ਸੰਘਰਸ਼ ਨੂੰ ਅਸਫਲ ਬਣਾਉਣ ਦੀਆਂ ਸਾ-ਜ਼-ਸ਼ਾਂ ਘੜ ਰਹੀ ਹੈ। ਇਸ ਲਈ ਸਭ ਲੋਕਾਂ ਨੂੰ ਮਿਲ ਕੇ ਇਸ ਸੰਘਰਸ਼ ਨੂੰ ਸਫ਼ਲ ਬਣਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
Previous Postਸਾਵਧਾਨ : ਇਸ ਤਰੀਕ ਨੂੰ ਏਨੇ ਘੰਟੇ ਹੋਵੇਗਾ ਸਾਰੇ ਦੇਸ਼ ਚ ਚੱਕਾ ਜਾਮ – ਹੁਣੇ ਹੁਣੇ ਆਈ ਵੱਡੀ ਖਬਰ
Next Postਪੰਜਾਬ ਚ 2 ਫਰਵਰੀ ਤੋਂ 9 ਫਰਵਰੀ ਤੱਕ ਲਈ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ