ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਸਭ ਰਾਜਾਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਆ ਕੇ ਪੱਕੇ ਮੋਰਚੇ ਲਾ ਕੇ 26 ਨਵੰਬਰ 2020 ਤੋਂ ਹੁਣ ਤੱਕ ਡਟੇ ਹੋਏ ਹਨ। ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਵਿਚਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਇਸ ਕਿਸਾਨੀ ਸੰਘਰਸ਼ ਕੇ ਚਲਦੇ ਹੋਏ ਹੁਣ ਤੱਕ 100 ਤੋਂ ਵਧੇਰੇ ਲੋਕ ਸ਼-ਹੀ-ਦ ਹੋ ਚੁੱਕੇ ਹਨ। ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਮੌਕੇ ਤੇ ਦਿੱਲੀ ਵਿੱਚ ਟਰੈਕਟਰ ਪਰੇਡ ਦਾ ਆਯੋਜਨ ਵੀ ਕੀਤਾ ਗਿਆ।
ਜਿਸ ਵਿੱਚ ਦੇਸ਼ ਦੇ ਕਿਸਾਨਾਂ ਨੂੰ ਹਰ ਵਰਗ ਦੇ ਲੋਕਾਂ ਵੱਲੋਂ ਭਰਪੂਰ ਸਮਰਥਨ ਕੀਤਾ ਗਿਆ। ਦਿੱਲੀ ਦੇ ਲੋਕਾਂ ਵੱਲੋਂ ਇਸ ਟਰੈਕਟਰ ਪਰੇਡ ਦਾ ਜਿਥੇ ਸਵਾਗਤ ਕੀਤਾ ਗਿਆ ਉਥੇ ਹੀ ਲੋਕਾਂ ਉਪਰ ਫੁੱਲਾਂ ਦੀ ਵਰਖਾ ਕੀਤੀ ਗਈ। ਜਿੱਥੇ ਕਿਸਾਨ ਆਗੂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਉਥੇ ਹੀ ਹੁਣ ਤੱਕ ਦੀਆਂ ਹੋਈਆਂ ਮੀਟਿੰਗਾਂ ਵਿੱਚ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸੋਧ ਦਾ ਪ੍ਰਸਤਾਵ ਜਾਰੀ ਕੀਤਾ ਗਿਆ ਸੀ। ਜਿਸ ਨੂੰ ਕਿਸਾਨ ਆਗੂਆਂ ਵੱਲੋਂ ਆਪਸੀ ਸਹਿਮਤੀ ਦੇ ਨਾਲ ਠੁ-ਕ-ਰਾ ਦਿੱਤਾ ਗਿਆ ਹੈ।
ਹੁਣ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਕਿਸਾਨ ਧਰਨੇ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਇਸ ਕਿਸਾਨ ਅੰਦੋਲਨ ਵਿੱਚ ਸ਼-ਹੀ-ਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਵੀ ਮੁਆਵਜ਼ਾ ਨਾ ਦੇਣ ਬਾਰੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦਾ ਅਜੇ ਇਸ ਬਾਰੇ ਕੋਈ ਵੀ ਫ਼ੈਸਲਾ ਨਹੀਂ ਹੋਇਆ। ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨ ਜਥੇ ਬੰਦੀਆਂ ਹੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ ਸਰਕਾਰ ਵੱਲੋਂ ਉਨ੍ਹਾਂ ਨੂੰ
ਖੇਤੀ ਕਾਨੂੰਨਾ ਵਿਚ ਸੋਧ ਦਾ ਪ੍ਰਸਤਾਵ ਜਾਰੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸ਼-ਹੀ-ਦ ਹੋਣ ਵਾਲੇ ਲੋਕਾਂ ਨੂੰ ਮੁਆਵਜ਼ਾ ਦੇਣ ਬਾਰੇ ਸਰਕਾਰ ਦਾ ਅਜੇ ਕੋਈ ਵੀ ਵਿਚਾਰ ਨਹੀਂ ਹੈ। ਨਰਿੰਦਰ ਸਿੰਘ ਤੋਮਰ ਨੇ ਆਖਿਆ ਕਿ ਉਨ੍ਹਾਂ ਨੇ ਕਈ ਵਾਰ ਕਿਸਾਨ ਜਥੇ ਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੜਾਕੇ ਦੀ ਠੰਡ ਅਤੇ ਕਰੋਨਾ ਦੇ ਕਾਰਨ ਬੁਜ਼ੁਰਗਾਂ ਅਤੇ ਬੱਚਿਆਂ ਨੂੰ ਘਰ ਵਾਪਸ ਭੇਜ ਦੇਣ।
Home ਤਾਜਾ ਖ਼ਬਰਾਂ ਹੁਣੇ ਹੁਣੇ ਖੇਤੀ ਮੰਤਰੀ ਨਰੇਂਦਰ ਤੋਮਰ ਵਲੋਂ ਕਿਸਾਨ ਧਰਨੇ ਬਾਰੇ ਆਈ ਇਹ ਵੱਡੀ ਖਬਰ , ਸਾਰੇ ਪਾਸੇ ਹੋ ਗਈ ਚਰਚਾ
ਤਾਜਾ ਖ਼ਬਰਾਂ
ਹੁਣੇ ਹੁਣੇ ਖੇਤੀ ਮੰਤਰੀ ਨਰੇਂਦਰ ਤੋਮਰ ਵਲੋਂ ਕਿਸਾਨ ਧਰਨੇ ਬਾਰੇ ਆਈ ਇਹ ਵੱਡੀ ਖਬਰ , ਸਾਰੇ ਪਾਸੇ ਹੋ ਗਈ ਚਰਚਾ
Previous Postਦੁਨੀਆਂ ਦੀ ਚੋਟੀ ਦੀ ਇਸ ਮਸ਼ਹੂਰ ਹਸਤੀ ਨੇ ਕੀਤਾ ਕਿਸਾਨ ਅੰਦੋਲਨ ਤੇ ਅਜਿਹਾ ਟਵੀਟ , ਦੁਨੀਆ ਤੇ ਮੱਚ ਗਿਆ ਬਵਾਲ
Next Postਹੁਣੇ ਹੁਣੇ ਅਚਾਨਕ ਇਥੇ ਸਰਕਾਰ ਨੇ ਲਗਾਤਾ ਲਾਕਡਾਊਨ – ਆਈ ਤਾਜਾ ਵੱਡੀ ਖਬਰ