ਤਾਜਾ ਵੱਡੀ ਖਬਰ
ਆਪਣੇ ਦੇਸ਼ ਵਾਸੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰਾਂ ਵੱਲੋਂ ਕਈ ਤਰ੍ਹਾਂ ਦੇ ਨਵੇਂ ਫੈਸਲੇ ਲਏ ਜਾਂਦੇ ਹਨ ਜਿਸ ਦੇ ਨਾਲ ਦੇਸ਼ ਦੇ ਵਿਕਾਸ ਵਿੱਚ ਵੀ ਯੋਗਦਾਨ ਪਾਇਆ ਜਾਂਦਾ ਹੈ। ਇਨ੍ਹਾਂ ਯੋਜਨਾਵਾਂ ਦੇ ਜਰੀਏ ਵੱਖ-ਵੱਖ ਤਰ੍ਹਾਂ ਦੇ ਸਮਾਜ ਭਲਾਈ ਦੇ ਕੰਮਾਂ ਨੂੰ ਉਲੀਕਦੇ ਹੋਏ ਸਰਕਾਰ ਵੱਲੋਂ ਆਪਣੇ ਵਾਸੀਆਂ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਤਾਂ ਜੋ ਉਹ ਆਪਣੀ ਰੋਜ਼ ਮਰਾ ਦੀ ਜ਼ਿੰਦਗੀ ਦੇ ਜੀਵਨ ਪੱਧਰ ਨੂੰ ਹੋਰ ਉੱਚਾ ਚੁੱਕ ਸਕਣ। ਪੰਜਾਬ ਸੂਬੇ ਅੰਦਰ ਵੀ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਸਹੂਲਤਾਂ ਆਪਣੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ।
ਜਿਸ ਦੇ ਨਾਲ ਸੂਬਾ ਵਾਸੀਆਂ ਵਿੱਚ ਵਿਕਾਸ ਕਾਰਜਾਂ ਨੂੰ ਬੜੀ ਤੇਜ਼ੀ ਦੇ ਨਾਲ ਚਲਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਘਰ ਘਰ ਸ਼ੁੱਧ ਪਾਣੀ ਅਤੇ ਘਰ-ਘਰ ਸਫ਼ਾਈ ਮੁਹਿੰਮਾਂ ਦੇ ਤਹਿਤ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਗਈ ਸੀ। ਜਿਨ੍ਹਾਂ ਨੂੰ ਅਮਲੀ ਜਾਮਾ ਪਹਿਨਾਉਣ ਦਾ ਕੰਮ ਫਰੀਦਕੋਟ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜੰਗੀ ਪੱਧਰ ਉਪਰ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਘਰ-ਘਰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਮੂਹ 480 ਸਕੂਲਾਂ ਵਿਚ ਅਲੱਗ ਅਲੱਗ ਸਕੀਮਾਂ ਦੇ ਜ਼ਰੀਏ ਪੀਣ ਵਾਲਾ ਸ਼ੁੱਧ ਪਾਣੀ ਪਹੁੰਚਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਘਰ ਘਰ ਸਫਾਈ ਦੀ ਸਕੀਮ ਦੇ ਤਹਿਤ ਚਲਾਈ ਜਾ ਰਹੀ ਮੁਹਿੰਮ ਦੇ ਵਿਚ ਸੂਬਾ ਵਾਸੀਆਂ ਦੀ ਸਹੂਲਤ ਵਾਸਤੇ ਪਖਾਨੇ, ਸਮੁਦਾਇਕ ਪਖਾਨੇ, ਵਾਟਰ ਵਰਕਸ ਦਾ ਨਿਰਮਾਣ ਕੀਤਾ ਗਿਆ ਹੈ।
ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੇ ਨਾਲ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਅਤੇ ਪੜ੍ਹਾ ਰਹੇ ਟੀਚਰਾਂ ਦੇ ਲਈ ਪੀਣ ਵਾਲੇ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕਾਰਜ ਬੜੀ ਤੇਜ਼ੀ ਦੇ ਨਾਲ ਕੀਤੇ ਜਾ ਰਹੇ ਹਨ। ਜੇਕਰ ਬੀਤੇ ਵਰ੍ਹੇ ਦੀ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਕਾਰਜਾਂ ਵਾਸਤੇ 23 ਲੱਖ 81 ਹਜ਼ਾਰ ਤੋਂ ਵੱਧ ਦੀ ਰਾਸ਼ੀ ਜ਼ਿਲ੍ਹੇ ਦੇ ਤਕਰੀਬਨ 27 ਸਰਕਾਰੀ ਸਕੂਲਾਂ ਵਿਚ ਵਰਤਦੇ ਹੋਏ ਆਰ.ਓ. ਦੇ ਜ਼ਰੀਏ ਪੀਣ ਵਾਲੇ ਸ਼ੁੱਧ ਪਾਣੀ ਦੀ ਸਪਲਾਈ ਨੂੰ ਪੱਕਾ ਕੀਤਾ ਗਿਆ ਹੈ।
Previous Postਪੰਜਾਬ ਚ ਇਸ ਦਿਨ ਇਹਨਾਂ ਨੂੰ ਹੋਵੇਗੀ ਸਰਕਾਰੀ ਛੁੱਟੀ – ਆਈ ਤਾਜਾ ਵੱਡੀ ਖਬਰ
Next Postਪੰਜਾਬ ਚ 7 ਫਰਵਰੀ ਬਾਰੇ ਹੋਇਆ ਇਹ ਐਲਾਨ – ਲੋਕਾਂ ਚ ਖੁਸ਼ੀ ਦੀ ਲਹਿਰ