ਦੇਖੋ ਪੂਰੀ ਤਾਜਾ ਵੱਡੀ ਖਬਰ
ਸਰਕਾਰ ਵੱਲੋਂ ਪਾਸ ਕਰਕੇ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਵਿ-ਵਾ-ਦ ਅਜੇ ਤੱਕ ਵੀ ਜਾਰੀ ਹੈ। ਸਭ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ 26 ਨਵੰਬਰ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਹੁਣ ਤੱਕ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਬੇ ਸਿੱਟਾ ਰਹੀਆਂ ਹਨ। ਜਿਸ ਕਾਰਨ ਸੰਘਰਸ਼ ਨੂੰ ਤੇਜ਼ ਕਰਦੇ ਹੋਏ 26 ਜਨਵਰੀ ਨੂੰ ਟ੍ਰੈਕਟਰ ਰੈਲੀ ਦਾ ਆਯੋਜਨ ਕੀਤਾ ਗਿਆ ਸੀ।
ਇਸ ਦੌਰਾਨ ਕੁਝ ਕਿਸਾਨਾਂ ਵੱਲੋਂ ਦਿੱਲੀ ਦੇ ਲਾਲ ਕਿਲ੍ਹੇ ਉਪਰ ਜਾ ਕੇ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ ਸੀ ਜਿਸ ਕਾਰਨ ਹਾਲਾਤ ਤ-ਣਾ-ਅ ਪੂਰਨ ਹੋ ਗਏ ਸਨ। ਇਨ੍ਹਾਂ ਸਭ ਘਟਨਾਵਾਂ ਲਈ ਕਿਸਾਨ ਆਗੂਆਂ ਅਤੇ ਕੁਝ ਹੋਰ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ। 8 ਲੋਕਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਇਨਾਮ ਰਾਸ਼ੀ ਦਾ ਵੀ ਐਲਾਨ ਕੀਤਾ ਗਿਆ ਸੀ। ਹੁਣ ਦੀਪ ਸਿੱਧੂ ਨੂੰ ਗ੍ਰਿਫਤਾਰ ਕਰਨ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 26 ਜਨਵਰੀ ਦੀ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਹੇ ਦੀਪ ਸਿੱਧੂ ਨੂੰ ਦਿੱਲੀ ਦੀ ਪੁਲਿਸ ਵੱਲੋਂ ਮੰਗਲ ਵਾਰ ਸਵੇਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਦਿੱਲੀ ਦੀ ਪੁਲਿਸ ਵੱਲੋਂ ਪਿਛਲੇ 15 ਦਿਨਾਂ ਤੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ। ਦੀਪ ਸਿੱਧੂ ਦੇ ਦੋ-ਸ਼ ਲਗਾਇਆ ਗਿਆ ਸੀ ਕਿ ਉਸ ਨੇ ਕਿਸਾਨਾਂ ਨੂੰ ਉ-ਕ-ਸਾ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਦਿੱਲੀ ਪੁਲੀਸ ਵੱਲੋਂ ਦੀਪ ਸਿੱਧੂ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਦੀਪ ਸਿੱਧੂ ਵੱਲੋਂ ਵੀ ਵੀਡੀਓ ਸੋਸ਼ਲ ਮੀਡੀਆ ਉਪਰ ਸਾਂਝੀਆਂ ਕੀਤੀਆਂ ਗਈਆਂ ਸਨ ਜਿਸ ਵਿੱਚ ਉਸਨੇ ਆਖਿਆ ਸੀ ਕਿ ਉਸ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ।
ਦੀਪ ਸਿੱਧੂ ਇਕ ਫਿਲਮੀ ਅਦਾਕਾਰਾ ਹੈ ਜੋ ਪਿਛਲੇ ਲੰਮੇ ਸਮੇਂ ਤੋਂ ਇਸ ਕਿਸਾਨੀ ਸੰਘਰਸ਼ ਨਾਲ ਜੁੜਿਆ ਹੋਇਆ ਸੀ। ਦਿੱਲੀ ਪੁਲੀਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਉਸ ਦੇ ਇਕ ਦੋਸਤ ਵੱਲੋਂ ਵੀਡੀਓ ਬਣਾ ਕੇ ਵਿਦੇਸ਼ ਵਿੱਚ ਰਹਿੰਦੀ ਇਕ ਮਹਿਲਾ ਦੋਸਤ ਵਲੋ ਸੋਸ਼ਲ ਮੀਡੀਆ ਤੇ ਇਹ ਵੀਡੀਓ ਅਪਲੋਡ ਕੀਤੀਆਂ ਜਾਂਦੀਆਂ ਸਨ। ਦੀਪ ਸਿੱਧੂ ਦੀ ਗ੍ਰਿਫ਼ਤਾਰੀ ਬਾਰੇ ਪੁਸ਼ਟੀ ਨਹੀਂ ਕੀਤੀ ਗਈ ਹੈ, ਕਿ ਦੀਪ ਸਿੱਧੂ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੂੰ ਦਿੱਲੀ ਵਿਚ 26 ਜਨਵਰੀ ਮੌਕੇ ਹੋਈ ਹਿੰ-ਸਾ ਦਾ ਦੋ-ਸ਼ੀ ਠਹਿਰਾਇਆ ਜਾ ਰਿਹਾ ਹੈ।
Previous Postਗਿਰਫਤਾਰੀ ਤੋਂ ਬਾਅਦ ਦੀਪ ਸਿੱਧੂ ਬਾਰੇ ਹੁਣੇ ਹੁਣੇ ਹੋਇਆ ਇਹ ਵੱਡਾ ਖੁਲਾਸਾ
Next Postਅਮਰੀਕਾ ਚ 80 ਤੋਂ ਵਧੇਰੇ ਜੱਥੇ ਬੰਦੀਆਂ ਨੇ ਕਿਸਾਨ ਸੰਘਰਸ਼ ਬਾਰੇ ਕਰਤਾ ਅਜਿਹਾ ਐਲਾਨ ਸਾਰੇ ਪਾਸੇ ਹੋ ਗਈ ਚਰਚਾ