ਹੁਣੇ ਆਈ ਤਾਜਾ ਵੱਡੀ ਖਬਰ
ਕਿਸਾਨੀ ਸੰਘਰਸ਼ ਨੂੰ ਲੈ ਕੇ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੀ ਰਹਿੰਦੀ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਸੂਬਾ ਪੱਧਰ ਤੋਂ ਸ਼ੁਰੂ ਕੀਤਾ ਗਿਆ ਹੈ ਇਹ ਕਿਸਾਨੀ ਸੰਘਰਸ਼ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਪਹੁੰਚ ਚੁੱਕਾ ਹੈ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਹੋਈ ਘਟਨਾ ਤੋਂ ਬਾਅਦ ਇਸ ਵਿਚ ਕਾਫੀ ਕੁਝ ਬਦਲਾਅ ਆਇਆ ਸੀ।
26 ਜਨਵਰੀ ਦੀ ਘਟਨਾ ਨੂੰ ਲੈ ਕੇ ਦਿੱਲੀ ਪੁਲਿਸ ਵੱਲੋਂ ਧਰਨਾ ਸਥਾਨ ਉਪਰ ਸਖ਼ਤੀ ਵਧਾ ਦਿੱਤੀ ਗਈ ਸੀ। ਕੁਝ ਜਗਹਾ ਤੋਂ ਧਰਨੇ ਚੁੱਕਵਾਉਣ ਦੀ ਵੀ ਕੋਸ਼ਿਸ਼ ਕੀਤੀ ਗਈ। 26 ਜਨਵਰੀ ਲਾਲ ਕਿਲੇ ਦੀ ਹੋਈ ਘਟਨਾ ਨੂੰ ਲੈ ਕੇ ਬਹੁਤ ਸਾਰੇ ਲੋਕਾਂ ਨੂੰ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਗਿਆ। ਜਿਸ ਵਿੱਚ ਕੁਝ ਕਿਸਾਨ ਆਗੂਆਂ ਤੋਂ ਬਿਨਾਂ ਅਦਾਕਾਰ ਦੀਪ ਸਿੱਧੂ ਦਾ ਨਾਮ ਵੀ ਸ਼ਾਮਲ ਸੀ। ਅੱਜ ਦੀਪ ਸਿੱਧੂ ਦੀ ਗ੍ਰਿਫਤਾਰੀ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਹੈ। ਹੁਣ ਗ੍ਰਿਫਤਾਰ ਕੀਤੇ ਗਏ ਅਦਾਕਾਰ ਦੀਪ ਸਿੱਧੂ ਬਾਰੇ ਇਕ ਹੋਰ ਵੱਡਾ ਖੁਲਾਸਾ ਹੋਇਆ ਹੈ।
ਦੀਪ ਸਿੱਧੂ ਨੂੰ ਗ੍ਰਿਫਤਾਰ ਕਰਨ ਲਈ ਦਿੱਲੀ ਪੁਲਿਸ ਵੱਲੋਂ ਇੱਕ ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਕਿਉ ਕੇ ਦਿੱਲੀ ਪੁਲੀਸ ਵੱਲੋਂ ਉਸ ਉੱਪਰ ਆ-ਰੋ-ਪ ਲਗਾਇਆ ਗਿਆ ਸੀ ਕਿ ਇਸ ਨੇ ਕੁਝ ਕਿਸਾਨਾਂ ਨੂੰ ਭ-ੜ-ਕਾ-ਊਂ ਭਾਸ਼ਣ ਦੇ ਕੇ ਉ-ਕ-ਸਾ ਕੇ ਦਿੱਲੀ ਦੇ ਲਾਲ ਕਿਲ੍ਹੇ ਉਪਰ ਕੇਸਰੀ ਝੰਡਾ ਲਹਿਰਾਉਣ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਦੀਪ ਸਿੱਧੂ ਨੂੰ ਲਾਲ ਕਿਲੇ ਦੇ ਕਾਂਡ ਦਾ ਮੁੱਖ ਮੁ-ਲ-ਜ਼-ਮ ਦੱਸਦੇ ਹੋਏ ਅੱਜ ਪੰਜਾਬ ਦੇ ਜੀਰਕਪੁਰ ਤੋਂ ਗ੍ਰਿਫਤਾਰ ਕੀਤਾ ਹੈ।
ਦਿੱਲੀ ਪੁਲਿਸ ਵੱਲੋਂ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕਰਨ ਲਈ ਪਿਛਲੇ ਕਾਫੀ ਦਿਨਾਂ ਤੋਂ ਭਾਲ ਕੀਤੀ ਜਾ ਰਹੀ ਸੀ। 26 ਜਨਵਰੀ ਤੋਂ ਲੈ ਕੇ ਹੁਣ ਤੱਕ ਦੀਪ ਸਿੱਧੂ ਵੱਲੋਂ ਕਈ ਵੀਡੀਓ ਸੋਸ਼ਲ ਮੀਡੀਆ ਉਪਰ ਸਾਂਝੀਆਂ ਕੀਤੀਆਂ ਗਈਆਂ ਹਨ । ਜਿਸ ਵਿਚ ਉਸ ਨੇ ਆਪਣੇ ਆਪ ਨੂੰ ਬੇ-ਗੁ-ਨਾ-ਹ ਦੱਸਿਆ ਹੈ। ਦੀਪ ਸਿੱਧੂ ਇਸ ਕਿਸਾਨੀ ਸੰਘਰਸ਼ ਵਿੱਚ ਪੰਜਾਬ ਤੋਂ ਹੀ ਸ਼ੁਰੂ ਕੀਤੇ ਗਏ ਅੰਦੋਲਨ ਵਿੱਚ ਸ਼ਾਮਲ ਹੁੰਦਾ ਆਇਆ ਹੈ।
Previous Postਸਾਵਧਾਨ – ਅਰਵਿੰਦ ਕੇਜਰੀਵਾਲ ਦੀ ਧੀ ਨਾਲ ਹੋ ਗਈ ਇਸ ਤਰਾਂ ਠੱਗੀ ਦੇਖ ਸਭ ਰਹਿ ਗਏ ਹੈਰਾਨ
Next Postਦੀਪ ਸਿੱਧੂ ਨੂੰ ਕੀਤਾ ਗਿਆ ਗਿਰਫ਼ਤਾਰ – ਦੇਖੋ ਪੂਰੀ ਤਾਜਾ ਵੱਡੀ ਖਬਰ