ਹੁਣੇ ਆਈ ਤਾਜਾ ਵੱਡੀ ਖਬਰ
ਕਿਸਾਨੀ ਸੰਘਰਸ਼ ਨੂੰ ਦੇਸ਼ ਦੇ ਹਰ ਵਰਗ ਵੱਲੋਂ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਸਰਕਾਰ ਵੱਲੋਂ ਲਾਗੂ ਕੀਤੇ ਗਏ 3 ਕਾਲ਼ੇ ਕ-ਨੂੰ-ਨਾਂ ਨੂੰ ਰੱ-ਦ ਕਰਵਾਉਣ ਦੀ ਮੰਗ ਕਰ ਰਹੇ ਹਨ। ਇਸ ਤਰ੍ਹਾਂ ਦੇਸ਼ ਦੇ ਬਹੁਤ ਸਾਰੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਵੀ ਇਸ ਸੰਘਰਸ਼ ਨੂੰ ਭਰਪੂਰ ਸਮਰਥਨ ਦਿਤਾ ਹੈ। ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਕਿਸਾਨਾਂ ਵੱਲੋਂ ਜਿੱਥੇ ਟੋਲ ਪਲਾਜ਼ਾ,ਰਿਲਾਇੰਸ ਦੇ ਪੈਟ੍ਰੋਲ ਪੰਪ ਬੰਦ ਕਰਵਾ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਕਿਸਾਨੀ ਹਮਾਇਤ ਕਰਨ ਵਾਲਿਆਂ ਵੱਲੋਂ ਭਾਜਪਾ ਦੇ ਵਿਧਾਇਕਾਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ।
ਬਹੁਤ ਸਾਰੇ ਭਾਜਪਾ ਦੇ ਮੈਂਬਰ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦੇ ਹੋਏ ਭਾਜਪਾ ਨੂੰ ਛੱਡ ਚੁੱਕੇ ਹਨ। ਉੱਥੇ ਹੀ ਕਿਸਾਨਾਂ ਨੇ ਭਾਜਪਾ ਤੋਂ ਬਾਅਦ ਹੁਣ ਇਨ੍ਹਾਂ ਦੇ ਖਿਲਾਫ਼ ਵੀ ਸਖ਼ਤ ਐਲਾਨ ਕਰ ਦਿੱਤਾ ਹੈ। ਜਿੱਥੇ ਪਹਿਲਾਂ ਕਿਸਾਨਾਂ ਵੱਲੋਂ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਹੁਣ ਉਸ ਮੀਡੀਆ ਦਾ ਵੀ ਬਾਈਕਾਟ ਕੀਤਾ ਜਾਵੇਗਾ ਜੋ ਇਸ ਕਿਸਾਨੀ ਸੰਘਰਸ਼ ਦੇ ਵਿਰੋਧ ਵਿੱਚ ਵੀਡੀਓ ਬਣਾ ਰਹੇ ਹਨ। ਜਿਨ੍ਹਾਂ ਵੱਲੋਂ ਗਲਤ ਰੰਗਤ ਦੇ ਕੇ ਇਸ ਕਿਸਾਨੀ ਸੰਘਰਸ਼ ਨੂੰ ਅਸਫ਼ਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੰਜਾਬ ਦੀਆਂ ਕਈ ਪੰਚਾਇਤਾਂ ਵੱਲੋਂ ਮੀਡੀਆ ਦੇ ਬਾਈਕਾਟ ਕਰਨ ਦੇ ਮਤਿਆਂ ਤੋਂ ਬਾਅਦ ਹੁਣ ਹਰਿਆਣਾ ਦੀ ਸਿੱਖ ਸੰਗਤ ਨੇ ਵੀ ਇਹ ਐਲਾਨ ਕਰ ਦਿੱਤਾ ਹੈ। ਹਰਿਆਣਾ ਦੀਆਂ ਪੰਚਾਇਤਾਂ ਵੱਲੋਂ ਵੀ ਆਖਿਆ ਗਿਆ ਹੈ ਕਿ ਜੋ ਹਰਿਆਣਾ ਦੇ ਗਾਇਕ, ਕਲਾਕਾਰ ਕਿਸਾਨੀ ਸੰਘਰਸ਼ ਵਿਰੋਧੀ ਮੀਡੀਆ ਨੂੰ ਸਹਿਯੋਗ ਕਰਨਗੇ ਉਨ੍ਹਾਂ ਕਲਾਕਾਰਾਂ, ਗਾਇਕਾਂ ਦਾ ਬਾਈਕਾਟ ਕੀਤਾ ਜਾਵੇਗਾ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੂਬਾ ਜਨਰਲ ਸਕੱਤਰ ਐਡਵੋਕੇਟ ਅੰਗਰੇਜ ਸਿੰਘ ਪੰਨੂੰ ਵੱਲੋਂ ਬੁੱਧਵਾਰ ਨੂੰ ਕਿਹਾ ਗਿਆ ਹੈ ਕਿ ਉਨ੍ਹਾਂ ਖਿਲਾਫ਼ ਕਿਸਾਨ ਖੁੱਲ੍ਹੇ ਅਸਮਾਨ ਹੇਠ ਦਿੱਲੀ ਦੀਆਂ ਸੜਕਾਂ ਤੇ ਢਾਈ ਮਹੀਨਿਆਂ ਤੋਂ ਡਟੇ ਹੋਏ ਹਨ।
ਪਰ ਇਸ ਦੇ ਬਾਵਜੂਦ ਵੀ ਕੁਝ ਮੀਡੀਆ ਕਿਸਾਨਾਂ ਖ਼ਿਲਾਫ਼ ਦੀ ਖਬਰਾਂ ਦਿਖਾ ਰਿਹਾ ਹੈ। ਇਸ ਤਰ੍ਹਾਂ ਹੀ ਖਾਲਸਾ ਪੰਚਾਇਤ ਦੇ ਰਜਿੰਦਰ ਸਿੰਘ ਖਾਲਸਾ ਨੇ ਵੀ ਕਿਹਾ ਹੈ ਕਿ ਕਿਸਾਨ ਵਿਰੋਧੀ ਮੀਡੀਏ ਵੱਲੋ ਇੱਕ ਪਾਸੜ ਖਬਰਾਂ ਦਿਖਾ ਕੇ ਦੇਸ਼ ਦੇ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਕਿਸਾਨ ਵਿਰੋਧੀ ਮੀਡੀਆ ਦਾ ਸਭ ਲੋਕਾਂ ਨੂੰ ਬਾਈਕਾਟ ਕਰਨਾ ਚਾਹੀਦਾ ਹੈ।