ਹੁਣੇ ਆਈ ਤਾਜਾ ਵੱਡੀ ਖਬਰ
ਕਰੋਨਾ ਸਮੇਂ ਤੋਂ ਹੀ ਦੇਸ਼ ਅੰਦਰ ਹਵਾਈ ਆਵਾਜਾਈ ਨੂੰ ਬੰਦ ਕਰ ਦਿੱਤਾ ਗਿਆ ਸੀ। ਤਾਂ ਜੋ ਦੇਸ਼ ਅੰਦਰ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸਭ ਦੇਸ਼ਾਂ ਵੱਲੋਂ ਤਾਲਾਬੰਦੀ ਦੌਰਾਨ ਹਵਾਈ ਆਵਾਜਾਈ ਨੂੰ ਬੰਦ ਕੀਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਘਰੇਲੂ ਉਡਾਨਾਂ ਅਤੇ ਕੁਝ ਅੰਤਰਰਾਸ਼ਟਰੀ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ। ਜਿੱਥੇ ਕਰੋਨਾ ਦੇ ਚੱਲਦੇ ਹੋਏ ਸਭ ਦੇਸ਼ਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਬਹੁਤ ਸਾਰੇ ਲੋਕ ਵਿਦੇਸ਼ਾਂ ਦੇ ਵਿਚ ਫਸ ਗਏ ਸਨ।
ਜਿਨ੍ਹਾਂ ਨੂੰ ਵਾਪਸ ਲਿਆਉਣ ਲਈ ਕੁਝ ਵਿਸ਼ੇਸ਼ ਉਡਾਨਾਂ ਦੀ ਸ਼ੁਰੂਆਤ ਕੀਤੀ ਗਈ ਸੀ। ਕਰੋਨਾ ਕਾਰਨ ਸਾਰੀ ਦੁਨੀਆਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪਿਆ ਹੈ। ਹੁਣ ਹਵਾਈ ਯਾਤਰੀਆਂ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਉਨ੍ਹਾਂ ਨੂੰ ਝਟਕਾ ਲੱਗੇਗਾ , ਇਸ ਸਬੰਧੀ ਹਰਦੀਪ ਸਿੰਘ ਪੁਰੀ ਵੱਲੋਂ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੇਂਦਰੀ ਸ਼ਹਿਰੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਰੋਨਾ ਦੇ ਸਮੇਂ ਹਵਾਈ ਯਾਤਰਾ ਦੇ ਕਿਰਾਏ ਤੇ ਸੀਮਾਵਾਂ ਨਿਰਧਾਰਤ ਕਰਨ ਨੂੰ ਆਸਧਾਰਨ ਉਪਾਅ ਕਰਾਰ ਦਿੱਤਾ ਸੀ।
ਇਹ ਵੀ ਕਿਹਾ ਗਿਆ ਸੀ ਕਿ ਕਰੋਨਾ ਪਹਿਲਾਂ ਵਾਲੇ ਪੱਧਰ ਤੇ ਪਹੁੰਚਣ ਦੌਰਾਨ ਪ੍ਰਾਈਸ ਬੈਂਡ ਨੂੰ ਫਲਾਈਟ ਸੇਵਾਵਾਂ ਤੋਂ ਖਤਮ ਕਰ ਦਿੱਤਾ ਜਾਵੇਗਾ। ਦੇਸ਼ ਅੰਦਰ 23 ਮਾਰਚ 2020 ਤੋਂ ਹੀ ਉਡਾਨਾਂ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਗਿਆ ਸੀ। ਹਰਦੀਪ ਸਿੰਘ ਪੁਰੀ ਨੇ ਰਾਜ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਸਾਡੀ ਕੋਸ਼ਿਸ਼ ਹਮੇਸ਼ਾ ਇਹ ਹੀ ਰਹੀ ਹੈ ਕਿ ਅਸਲ ਅਤੇ ਸੰਭਾਵਿਤ ਟਰੈਫ਼ਿਕ ਨਾਲੋਂ ਥੋੜ੍ਹਾ ਜ਼ਿਆਦਾ ਹੀ ਖੋਲ੍ਹਿਆ ਜਾਵੇ। ਪੁਰੀ ਨੇ ਕਿਹਾ ਕਿ ਸਾਡਾ ਮਕਸਦ ਇਹ ਨਹੀਂ ਕਿ ਫੇਅਰ ਬੈਡ ਸਥਾਈ ਵਿਸ਼ੇਸ਼ਤਾ ਹੋਣੀ ਚਾਹੀਦੀ ਹੈ । ਇਹ ਇੱਕ ਮੁਫ਼ਤ ਅਤੇ ਨਿਯਮਤ ਬਾਜ਼ਾਰ ਦੀ ਸਥਿਤੀ ਵੀ ਨਹੀਂ ਹੋ ਸਕਦੀ।
ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਕਰੋਨਾ ਵਿਚ ਕਮੀ ਆਉਣ ਤੇ ਗਰਮੀਆਂ ਤੱਕ ਇਹ ਹਵਾਈ ਉਡਾਨਾਂ ਦੀ ਕੀਮਤ ਸਧਾਰਨ ਹੋ ਜਾਵੇਗੀ। ਉਸ ਤੋਂ ਬਾਅਦ ਬੈਂਡ ਪ੍ਰਾਈਸ ਲਾਗੂ ਕਰਨ ਦੀ ਜ਼ਰੂਰਤ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਕਰੋਨਾ ਦੇ ਹਲਾਤਾਂ ਨੂੰ ਦੇਖਦੇ ਹੋਏ ਉਸ ਸਮੇਂ ਘੱਟੋ-ਘੱਟ ਅਤੇ ਵੱਧ ਤੋਂ ਵੱਧ ਸੀਮਾਵਾਂ ਲਗਵਾਉਣ ਦਾ ਕਦਮ ਇੱਕ ਅਸਾਧਾਰਣ ਉਪਾਅ ਸੀ ਜੋ ਅਸਾਧਾਰਨ ਹਲਾਤਾਂ ਕਾਰਨ ਜ਼ਰੂਰੀ ਹੋ ਗਿਆ ਸੀ।
Previous Postਹੁਣ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਲਈ ਆਈ ਇਹ ਮਾੜੀ ਖਬਰ
Next Postਇਸ ਬੱਚੀ ਨੂੰ ਬਚਾਉਣ ਲਈ ਮੋਦੀ ਨੇ ਮਾਫ ਕੀਤੇ 6 ਕਰੋੜ ਟੈਕਸ ਦੇ ,ਏਨੇ ਕਰੋੜ ਦਾ ਲਗੇਗਾ ਇੱਕ ਟੀਕਾ